ਬਟਾਲਾ ''ਚ ਵਾਪਰਿਆ ਭਿਆਨਕ ਹਾਦਸਾ, ਮੋਟਰਸਾਈਕਲਾਂ ਦੀ ਟੱਕਰ ’ਚ ਇਕ ਦੀ ਮੌਤ, 2 ਜ਼ਖ਼ਮੀ

08/07/2023 5:43:00 PM

ਬਟਾਲਾ (ਸਾਹਿਲ)- ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ਵਿਚ ਇਕ ਦੀ ਮੌਤ ਅਤੇ ਦੂਜੇ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਗੁਰਨਾਮ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਨੌਸ਼ਹਿਰਾ ਖੁਰਦ ਮਜੀਠਾ ਰੋਡ ਅੰਮ੍ਰਿਤਸਰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਿਹਾ ਸੀ। ਜਦੋਂ ਉਹ ਨੈਸ਼ਨਲ ਹਾਈਵੇ ’ਤੇ ਸਥਿਤ ਅੱਡਾ ਸ਼ੂਗਰ ਮਿੱਲ ਨੇੜੇ ਪਹੁੰਚਿਆ ਤਾਂ ਇਸ ਦੌਰਾਨ ਦੂਜੀ ਸਾਈਡ ਵੱਲੋਂ ਆ ਰਹੇ ਮੋਟਰਸਾਈਕਲ ਜਿਸ ਨੂੰ ਰਾਮਪਾਲ ਸਿੰਘ ਵਾਸੀ ਪਿੰਡ ਕੋਟਲਾ ਸ਼ਾਹੀਆ ਚਲਾ ਰਿਹਾ ਸੀ, ਨੇ ਗਲਤ ਸਾਈਡ ਤੋਂ ਕਰਾਸ ਸਮੇਂ ਉਕਤ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਕਤ ਮੋਟਰਸਾਈਕਲ ਚਾਲਕ ਗੁਰਨਾਮ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿਚ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ASI ਦੇ ਰਿਵਾਲਵਰ 'ਚੋਂ ਗੋਲੀ ਚੱਲਣ ਕਾਰਨ ਇਕਲੌਤੇ ਪੁੱਤ ਦੀ ਮੌਤ, ਵਿਦੇਸ਼ ਜਾਣ ਦੀ ਕਰ ਰਿਹਾ ਸੀ ਤਿਆਰੀ

ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਮ੍ਰਿਤਕ ਦੇ ਭਰਾ ਕੰਵਲਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਰਾਮਪਾਲ ਸਿੰਘ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਓਧਰ ਇਹ ਵੀ ਪਤਾ ਲੱਗਾ ਹੈ ਕਿ ਉਕਤ ਹੋਏ ਹਾਦਸੇ ਵਿਚ ਰਾਮਪਾਲ ਸਿੰਘ ਅਤੇ ਉਸਦਾ ਮੁੰਡਾ ਬਲਜੀਤ ਸਿੰਘ, ਜੋ ਇਸ ਨਾਲ ਮੋਟਰਸਾਈਕਲ ਦੇ ਪਿੱਛੇ ਬੈਠਾ ਸੀ, ਵੀ ਸੱਟਾਂ ਲੱਗਣ ਨਾਲ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ- ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News