ਗੱਡੀ ਦਾ ਟਾਇਰ ਫੱਟਣ ਨਾਲ ਵਿਗੜਿਆ ਸੰਤੁਲਨ, ਸੜਕ ਕੰਡੇ ਖੜ੍ਹੇ ਵਿਅਕਤੀ ਨੂੰ ਦਰੜਿਆ, ਮੌਕੇ ''ਤੇ ਮੌਤ
Friday, Oct 18, 2024 - 05:11 PM (IST)
ਗੁਰਦਾਸਪੁਰ (ਗੁਰਪ੍ਰੀਤ)- ਬਟਾਲਾ ਤੋਂ ਇਕ ਦਰਦਨਾਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿੱਥੇ ਬਟਾਲਾ ਤੋਂ ਡੇਰਾ ਬਾਬਾ ਨਾਨਕ ਲਈ ਸਵਿਫਟ ਗੱਡੀ 'ਚ ਸਵਾਰ ਹੋ ਕੇ ਪਰਿਵਾਰ ਜਾ ਰਿਹਾ ਸੀ ਕਿ ਰਸਤੇ ਵਿਚ ਸਰਵਾਲੀ ਪਿੰਡ ਨੇੜੇ ਗੱਡੀ ਦਾ ਟਾਇਰ ਫੱਟ ਗਿਆ। ਜਿਸ ਕਾਰਨ ਗੱਡੀ ਬੇਕਾਬੂ ਹੋਕੇ ਦਰਖਤ ਨਾਲ ਜਾ ਟਕਰਾ ਗਈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ
ਇਸ ਗੱਡੀ ਦੀ ਲਪੇਟ 'ਚ ਆਏ ਸੜਕ ਕਿਨਾਰੇ ਖੜ੍ਹੇ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੱਡੀ ਤੇਜ਼ ਰਫ਼ਤਾਰ ਸੀ ਉਥੇ ਹੀ ਹਾਦਸੇ 'ਚ 4 ਲੋਕ ਜ਼ਖ਼ਮੀ ਹੋ ਗਏ ਹਨ ਅਤੇ ਜ਼ਖ਼ਮੀਆਂ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਾਤ ਗੰਭੀਰ ਹੋਣ ਦੇ ਚਲਦੇ ਅੰਮ੍ਰਿਤਸਰ ਹਸਪਤਾਲ 'ਚ ਰੈਫਰ ਕੀਤਾ ਗਿਆ ਹੈ ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਭਲਕੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8