ਰੋਡਵੇਜ਼ ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ
Tuesday, May 14, 2024 - 10:34 AM (IST)
![ਰੋਡਵੇਜ਼ ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ](https://static.jagbani.com/multimedia/2024_5image_12_37_458877491accident.jpg)
ਟਾਹਲੀ ਸਾਹਿਬ (ਬਲਜੀਤ)-ਬੀਤੀ ਰਾਤ ਕਸਬਾ ਟਾਹਲੀ ਸਾਹਿਬ ਵਿਖੇ ਰੋਡਵੇਜ਼ ਬੱਸ ਅਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਚੌਕੀ ਟਾਹਲੀ ਸਾਹਿਬ ਦੇ ਇੰਚਾਰਜ ਜੁਗਲ ਕਿਸ਼ੋਰ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਹਰਜਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਗੱਦਰਯਾਦਾ ਦੀ ਬੀਤੀ ਰਾਤ ਪਨਬੱਸ ਨਾਲ ਟੱਕਰ ਹੋਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ- ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਦਿਲ ਦੇ ਰੋਗੀ ਤੇ ਬਲੱਡ ਪ੍ਰੈਸ਼ਰ ਦੇ ਮਰੀਜ਼ ਰਹਿਣ ਸਾਵਧਾਨ, ਜਾਰੀ ਹੋਈ ਐਡਵਾਈਜ਼ਰੀ
ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਭਰਾ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਕੇ ਬੱਸ ਡਰਾਈਵਰ ਨਰਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਖੁਜਾਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਉਸ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਭਾਜਪਾ ਆਗੂ ਸਵਰਨ ਸਲਾਰੀਆ 'ਆਪ' 'ਚ ਸ਼ਾਮਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8