ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
08/20/2019 3:27:01 AM
ਨੌਸ਼ਿਹਰਾ ਪਨੂੰਆਂ, (ਬਲਦੇਵ)- ਥਾਣਾ ਸਰਹਾਲੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣਾ ਸਰਹਾਲੀ ਦੇ ਐੱਸ. ਐੱਚ. ਓ. ਲਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਸੂਆ ਬਿੱਲਿਆਂਵਾਲਾ ਤੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ, ਜਿਸ ਦੀ ਪਛਾਣ ਕੁਲਦੀਪ ਸਿੰਘ ਉਰਫ ਜੋਨ ਪੁੱਤਰ ਤਰਲੋਕ ਸਿੰਘ ਵਾਸੀ ਸਰਹਾਲੀ ਵਜੋਂ ਹੋਈ। ਤਲਾਸ਼ੀ ਲੈਣ ’ਤੇ ਉਕਤ ਵਿਅਕਤੀ ਕੋਲੋਂ 205 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਸਬੰਧੀ ਉਕਤ ਵਿਅਕਤੀ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮੌਕੇ ਐੱਸ. ਐੱਚ. ਓ. ਲਖਬੀਰ ਸਿੰਘ, ਗੁਰਪ੍ਰੀਤ ਸਿੰਘ ਮੁੱਖ ਮੁਨਸ਼ੀ, ਵਰਿੰਦਰ ਸਿੰਘ ਐੱਚ. ਸੀ. ਹਾਜ਼ਰ ਸਨ।