ਰੰਜਿਸ਼ ਦੇ ਤਹਿਤ ਚਲਾਈ ਗੋਲੀ ਨਾਲ ਇਕ ਜ਼ਖ਼ਮੀ, 4 ਨਾਮਜ਼ਦ

Sunday, Aug 04, 2024 - 02:08 PM (IST)

ਰੰਜਿਸ਼ ਦੇ ਤਹਿਤ ਚਲਾਈ ਗੋਲੀ ਨਾਲ ਇਕ ਜ਼ਖ਼ਮੀ, 4 ਨਾਮਜ਼ਦ

ਤਰਨਤਾਰਨ (ਰਮਨ)-ਦੋਸਤਾਂ ਦੇ ਆਪਸੀ ਮੇਲ ਮਿਲਾਪ ਨੂੰ ਵੇਖਦੇ ਹੋਏ ਰੰਜਿਸ਼ ਤਹਿਤ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਇਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਚਾਰ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ

ਰਿਸ਼ੀ ਪੁੱਤਰ ਇੰਦਰਜੀਤ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ ਤਰਨਾਤਰਨ ਨੇ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 31 ਜੁਲਾਈ ਦੀ ਸ਼ਾਮ ਕਰੀਬ 5:30 ਵਜੇ ਜਦੋਂ ਉਹ ਆਪਣੇ ਘਰ ਜਾ ਰਿਹਾ ਸੀ ਤਾਂ ਰਸਤੇ ਵਿਚ ਅਜੇ ਕੁਮਾਰ ਪੁੱਤਰ ਰਣਜੀਤ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ, ਕਾਲੂ ਵਾਸੀ ਮੁਹੱਲਾ ਟਾਂਕ ਕਸ਼ਤਰੀ, ਵਿਸ਼ਾਲ ਉਰਫ ਬਾਹਮਣ ਅਤੇ ਸੁਸ਼ੀਲ ਵਾਸੀਆਨ ਚੰਦਰ ਕਾਲੋਨੀ ਤਰਨਤਾਰਨ ਨੇ ਉਸ ਨੂੰ ਘੇਰ ਕੇ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ ਅਤੇ ਅਜੇ ਕੁਮਾਰ ਨੇ ਆਪਣੇ ਡੱਬ ਵਿਚੋਂ ਪਿਸਤੌਲ ਕੱਢ ਕੇ ਉਸਦੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕੀਤਾ, ਜੋ ਇਕ ਫਾਇਰ ਉਸਦੀ ਸੱਜੀ ਬਾਂਹ ਦੇ ਡੌਲੇ ਉਪਰ ਜਾ ਲੱਗਾ। ਇਸ ਫਾਇਰ ਤੋਂ ਬਾਅਦ ਰੌਲਾ ਰੱਪਾ ਪੈਣ ਦੌਰਾਨ ਸਾਰੇ ਦੋਸ਼ੀ ਹਥਿਆਰਾਂ ਸਮੇਤ ਮਾਰ ਦੇਣ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਹਾਲਤ ਵਿਚ ਰਿਸ਼ੀ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਇਆ ਗਿਆ। ਰਿਸ਼ੀ ਨੇ ਦੱਸਿਆ ਕਿ ਇਸ ਹਮਲੇ ਦੀ ਵਜ੍ਹਾ ਰੰਜਿਸ਼ ਇਹ ਹੈ ਕਿ ਉਹ ਆਪਣੇ ਦੋਸਤ ਅੰਸ਼ ਨਾਲ ਮੇਲ ਮਿਲਾਪ ਕਰਦਾ ਸੀ ਪਰ ਅਜੇ ਕੁਮਾਰ ਨੂੰ ਇਹ ਪਸੰਦ ਨਹੀਂ ਸੀ।

ਇਹ ਵੀ ਪੜ੍ਹੋ-  ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਏ.ਐੱਸ.ਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਉਕਤ ਚਾਰ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਗ੍ਰਿਫਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਨਿਹੰਗ ਸਿੰਘ ਵੱਲੋਂ ਕਤਲ ਕੀਤੇ ਮਾਮਲੇ 'ਚ ਵੱਡੀ ਅਪਡੇਟ, ਪੁਲਸ ਨੇ ਛਾਪੇਮਾਰੀ ਕਰਦਿਆਂ ਦੋ ਨੂੰ ਕੀਤਾ ਕਾਬੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News