ਛੋਟੇ ਹਾਥੀ ਅਤੇ ਟਰੱਕ ਦੀ ਟੱਕਰ ’ਚ ਇਕ ਦੀ ਮੌਤ, ਇਕ ਜ਼ਖ਼ਮੀ

01/28/2024 11:35:49 AM

ਬਟਾਲਾ (ਬੇਰੀ, ਸਾਹਿਲ, ਵਿਪਨ) : ਬੀਤੀ ਰਾਤ ਜਲੰਧਰ ਰੋਡ ’ਤੇ ਇਕ ਛੋਟੇ ਹਾਥੀ ਅਤੇ ਟਰੱਕ ਵਿਚਕਾਰ ਹੋਈ ਟੱਕਰ ’ਚ ਛੋਟੇ ਹਾਥੀ ਚਾਲਕ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਬੀਤੀ ਰਾਤ ਛੋਟਾ ਹਾਥੀ ਚਾਲਕ ਨਰੇਸ਼ ਪੰਡਿਤ ਪੁੱਤਰ ਲਸ਼ਮਣ ਪੰਡਿਤ ਵਾਸੀ ਬਟਾਲਾ ਆਪਣੇ ਸਾਥੀ ਹੀਰਾ ਨਾਲ ਜਾ ਰਿਹਾ ਸੀ ਕਿ ਜਦੋਂ ਉਹ ਜਲੰਧਰ ਰੋਡ ’ਤੇ ਪਹੁੰਚੇ ਤਾਂ ਉਨ੍ਹਾਂ ਦੀ ਇਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਚੋਣਾਂ ਲਈ ਹਰ ਸਿੱਖ ਵੋਟ ਬਣਾਉਣ ਦੀ ਆਪਣੀ ਜ਼ਿੰਮੇਵਾਰੀ ਸਮਝੇ: ਐਡਵੋਕੇਟ ਧਾਮੀ

ਜਿਸ ਕਾਰਨ ਦੋਵੇਂ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਨਰੇਸ਼ ਪੰਡਿਤ ਦੀ ਹਾਲਤ ਗੰਭੀਰ ਦੇਖਦੇ ਹੋਏ, ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਮਲੇਸ਼ੀਅਨ ਏਅਰਲਾਈਨ ਦੀ ਫਲਾਈਟ ਰੱਦ, ਯਾਤਰੀਆਂ ’ਚ ਰੋਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News