ਕਾਰ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ, 3 ਜ਼ਖ਼ਮੀ

Monday, Oct 26, 2020 - 01:50 AM (IST)

ਕਾਰ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ, 3 ਜ਼ਖ਼ਮੀ

ਬਟਾਲਾ,(ਜ. ਬ., ਬੇਰੀ)- ਸਥਾਨਕ ਅੰਮ੍ਰਿਤਸਰ ਰੋਡ ’ਤੇ ਅੱਡਾ ਘਸੀਟਪੁਰ ਨਜ਼ਦੀਕ ਤੇਜ਼ ਰਫਤਾਰ ਕਾਰ ਦੀ ਲਪੇਟ ’ਚ ਆਉਣ ਨਾਲ 1 ਦੀ ਮੌਤ ਅਤੇ 3 ਜਾਣਿਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਏ. ਐੱਸ. ਆਈ. ਵਿਜੇ ਕੁਮਾਰ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਤੱਲਾ ਜ਼ਿਲਾ ਹੁਸ਼ਿਆਰਪੁਰ ਅਤੇ ਮਨਦੀਪ ਕੌਰ ਪਤਨੀ ਸਵਿੰਦਰ ਸਿੰਘ ਵਾਸੀ ਜੈਂਤੀਪੁਰ ਅਤੇ 6 ਸਾਲ ਦਾ ਲੜਕਾ ਬਲਰਾਜ ਅਤੇ ਇਕ ਔਰਤ ਰਾਜਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਜੈਂਤੀਪੁਰ ਸਾਰੇ ਘਸੀਟਪੁਰ ਅੱਡੇ ’ਤੇ ਸੜਕ ਦੇ ਕਿਨਾਰੇ ਖੜ੍ਹੇ ਸਨ, ਅਚਾਨਕ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਰਣਜੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਬਾਕੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਅਤੇ ਕਾਰ ਨੂੰ ਕਬਜ਼ੇ ਵਿਚ ਲੈ ਕੇ ਪੁਲਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Bharat Thapa

Content Editor

Related News