ਮਾਮੂਲੀ ਗੱਲ ਨੂੰ ਲੈ ਕੇ ਦੋ ਮਜ਼ਦੂਰ ਆਪਸ ''ਚ ਭਿੜੇ, ਇਸ ਦੀ ਮੌਤ
Saturday, Aug 01, 2026 - 12:08 PM (IST)
ਬਟਾਲਾ (ਸਾਹਿਲ, ਯੋਗੀ)- ਪਿੰਡ ਨਿੱਕੋਸਰਾਂ ਵਿਖੇ ਦੋ ਮਜ਼ਦੂਰਾਂ ਦੀ ਲੜਾਈ ਵਿਚ ਇਕ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਇੰਸਪੈਕਟਰ ਕੈਲਾਸ਼ ਚੰਦਰ ਨੇ ਦੱਸਿਆ ਕਿ ਅਸ਼ੋਕ ਕੁਮਾਰ ਪੁੱਤਰ ਗੰਗਾ ਰਾਮ ਵਾਸੀ ਸੈਦੋ ਮਾਜਰਾ ਜ਼ਿਲਾ ਲੁਧਿਆਣਾ ਬੀਤੀ 28 ਜੁਲਾਈ ਨੂੰ ਪਿੰਡ ਨਿੱਕੋਸਰਾਂ ਦੇ ਗੋਦਾਮਾਂ ਵਿਚੋਂ ਟਰੱਕ ਵਿਚ ਕਣਕ ਲੋਡ ਕਰਨ ਲਈ ਆਇਆ ਸੀ। ਇਸੇ ਦੌਰਾਨ ਇਸਦਾ ਬੱਲੂ ਚੌਧਰੀ ਪੁੱਤਰ ਕੈਲਾਸ਼ ਚੌਧਰੀ ਵਾਸੀ ਸੈਦੋ ਮਾਜਰਾ ਨਾਲ ਕਿਸੇ ਗੱਲ ਨੂੰ ਲੈ ਕੇ ਆਪਸੀ ਤਕਰਾਰ ਹੋ ਗਿਆ, ਜਿਸ ’ਤੇ ਉਕਤ ਵਿਅਕਤੀ ਨੇ ਅਸ਼ੋਕ ਕੁਮਾਰ ਨੂੰ ਧੱਕਾ ਮਾਰ ਦਿੱਤਾ, ਜਿਸ ਨਾਲ ਇਸ ਦੇ ਸਿਰ ਵਿਚ ਗੰਭੀਰ ਸੱਟ ਲੱਗ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸਦੇ ਬਾਅਦ ਪਰਿਵਾਰ ਵਾਲਿਆਂ ਨੇ ਇਸ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿਥੇ ਬੀਤੀ 29 ਜੁਲਾਈ ਨੂੰ ਇਸਦੀ ਮੌਤ ਹੋ ਗਈ। ਇੰਸਪੈਕਟਰ ਕੈਲਾਸ਼ ਚੰਦਰ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਚਤਰੀ ਦੇਵੀ ਦੇ ਬਿਆਨ ’ਤੇ ਬੱਲੂ ਚੌਧਰੀ ਵਿਰੁੱਧ ਥਾਣਾ ਡੇਰਾ ਬਾਬਾ ਨਾਨਕ ਵਿਖੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
