ਇਕੋ ਥਾਰ ਨੇ ਇਕ ਤੋਂ ਬਾਅਦ ਕੀਤੇ ਕਈ ਹਾਦਸੇ, ਮੋਰਟਸਾਈਕਲ ਸਵਾਰ ਨੌਜਵਾਨ ਦੀ ਮੌਤ

Thursday, Apr 02, 2026 - 11:43 AM (IST)

ਇਕੋ ਥਾਰ ਨੇ ਇਕ ਤੋਂ ਬਾਅਦ ਕੀਤੇ ਕਈ ਹਾਦਸੇ, ਮੋਰਟਸਾਈਕਲ ਸਵਾਰ ਨੌਜਵਾਨ ਦੀ ਮੌਤ

ਤਰਨਤਾਰਨ (ਰਮਨ ਚਾਵਲਾ)- ਦੇਰ ਸ਼ਾਮ ਕਰੀਬ 8 ਵਜੇ ਅੰਮ੍ਰਿਤਸਰ ਬਾਈਪਾਸ ਚੌਕ ਨੇੜੇ ਸਵਾਗਤੀ ਗੇਟ ਵਿਖੇ ਇਕ ਤੇਜ਼ ਰਫਤਾਰ ਥਾਰ ਗੱਡੀ ਵੱਲੋਂ ਮੋਟਰਸਾਈਕਲ ਨੂੰ ਮਾਰੀ ਗਈ ਜਿਸ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਕ ਥਾਰ ਗੱਡੀ ਜੋ ਅੰਮ੍ਰਿਤਸਰ ਤੋਂ ਤਰਨਤਾਰਨ ਸ਼ਹਿਰ ਅੰਦਰ ਦਾਖਲ ਹੋ ਰਹੀ ਸੀ। ਤਾਂ ਇਸ ਦੌਰਾਨ ਸਵਾਗਤੀ ਗੇੜ ਦੇ ਨਜ਼ਦੀਕ ਉਸ ਵੱਲੋਂ ਪਹਿਲਾਂ 2 ਰਾਹਗੀਰਾਂ , ਇਕ ਕਾਰ ਅਤੇ ਐਕਟੀਵਾ ਸਕੂਟਰ ਨੂੰ ਟੱਕਰ ਮਾਰੀ ਗਈ ਅਤੇ ਉਸ ਤੋਂ ਬਾਅਦ ਸਾਈਡ ’ਤੇ ਖੜ੍ਹੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ (ਜਗਜੀਤ ਸਿੰਘ ਵਾਸੀ ਪਿੰਡ ਚੰਬਾ ਕਲਾਂ) ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਉਸ ਦਾ ਸਾਥੀ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ਥਾਣੇ ’ਤੇ ਗ੍ਰੇਨੇਡ ਹਮਲੇ ਦੀ ਵੀਡੀਓ ਆਈ ਸਾਹਮਣੇ; ਪਹਿਲਾਂ ਦਿਖਿਆ ਹੱਥ ’ਚ ਗ੍ਰੇਨੇਡ, ਫਿਰ ਹੋਇਆ ਧਮਾਕਾ

ਹਾਦਸੇ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਨਵਦੀਪ ਭੱਟੀ ਅਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ’ਤੇ ਆ ਪੁੱਜੀ। ਇਸ ਥਾਰ ਗੱਡੀ ਦਾ ਸ਼ਿਕਾਰ ਹੋਏ ਇਬਰਾਹਿਮ ਨਾਮ ਦੇ ਵਿਅਕਤੀ ਨੇ ਦੱਸਿਆ ਕਿ ਉਹ ਜਦੋਂ ਸੜਕ ਪਾਰ ਕਰ ਰਿਹਾ ਸੀ ਤਾਂ ਥਾਰ ਗੱਡੀ ਨੇ 2 ਵਾਹਨਾਂ ਤੋਂ ਇਲਾਵਾ ਕੁਝ ਲੋਕਾਂ ਨੂੰ ਵੀ ਆਪਣੀ ਲਪੇਟ ’ਚ ਲੈ ਲਿਆ। ਇਬ੍ਰਾਹਿਮ ਨੇ ਦੱਸਿਆ ਕਿ ਥਾਰ ਚਾਲਕ ਨਸ਼ੇ ’ਚ ਲੱਗ ਰਿਹਾ ਸੀ ਜਿਸ ਦੇ ਨਾਲ ਕੁਝ ਮਹਿਲਾਵਾਂ ਵੀ ਗੱਡੀ ’ਚ ਸਵਾਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ 3 ਤੇ 4 ਅਪ੍ਰੈਲ ਨੂੰ ਸਕਦੀ ਵੱਡੀ ਆਫ਼ਤ, ਮੌਸਮ ਵਿਭਾਗ ਨੇ ਦਿੱਤੇ ਸੰਕੇਤ

ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਥਾਰ ਗੱਡੀ ਚਾਲਕ ਨੂੰ ਪੰਜਾਬ ਪੁਲਸ ਦੇ ਪੀ. ਆਰ. ਓ. ਜਗਦੀਪ ਸਿੰਘ ਵੱਲੋਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਮੁਖੀ ਨਵਦੀਪ ਭੱਟੀ ਨੇ ਦੱਸਿਆ ਕਿ ਥਾਰ ਚਾਲਕ ਨੂੰ ਪੁਲਸ ਵੱਲੋਂ ਹਿਰਾਸਤ ’ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਥਾਰ ਚਾਲਕ ਦਾ ਡੋਪ ਟੈਸਟ ਕਰਵਾਇਆ ਜਾ ਰਿਹਾ ਹੈ ਜੇ ਉਸ ’ਚ ਨਸ਼ਾ ਕੀਤਾ ਪਾਇਆ ਗਿਆ ਤਾਂ ਜੁਰਮ ’ਚ ਵਾਧਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਗੈਸਟ ਹਾਊਸ ਦੇ ਕਮਰੇ 'ਚੋਂ ਵਿਆਹੁਤਾ ਔਰਤ ਦੀ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News