ਘਰ ’ਚੋਂ ਇਕ ਲੱਖ ਦੀ ਨਕਦੀ ਅਤੇ ਲੱਖਾਂ ਰੁਪਏ ਦੇ ਗਹਿਣੇ ਚੋਰੀ

Monday, Apr 22, 2024 - 06:11 PM (IST)

ਬਟਾਲਾ (ਬੇਰੀ, ਜ. ਬ., ਖੋਖਰ, ਬਲਜੀਤ) : ਬੀਤੀ ਰਾਤ ਬਟਾਲਾ ਦੇ ਠਠਿਆਰੀ ਗੇਟ ਸਥਿਤ ਇਕ ਘਰ ’ਚ ਚੋਰਾਂ ਵੱਲੋਂ ਦਾਖਲ ਹੋ ਕੇ ਇਕ ਲੱਖ ਦੀ ਨਕਦੀ ਅਤੇ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰ ਲਏ ਗਏ। ਇਸ ਸਬੰਧੀ ਘਰ ਦੀ ਮਾਲਕਣ ਸ਼ਰਨਜੀਤ ਕੌਰ ਨੇ ਦੱਸਿਆ ਕਿ ਉਹ ਅਤੇ ਉਸ ਦੇ ਪਰਿਵਾਰਕ ਮੈਂਬਰ ਬੀਤੀ ਰਾਤ ਖਾਣਾ ਖਾਣ ਤੋਂ ਬਾਅਦ ਸੌਂ ਗਏ ਅਤੇ ਅੱਜ ਸਵੇਰੇ ਜਦੋਂ ਉਹ ਉੱਠੇ ਤਾਂ ਦੇਖਿਆ ਕਿ ਘਰ ਦਾ ਸਾਰਾ ਸਾਮਾਨ ਖਿਲਰਿਆ ਪਿਆ ਸੀ ਅਤੇ ਅਲਮਾਰੀ ’ਚੋਂ 1 ਲੱਖ ਰੁਪਏ ਦੀ ਨਕਦੀ ਅਤੇ 5 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਚੋਰੀ ਹੋ ਗਏ ਸਨ।

ਇਹ ਵੀ ਪੜ੍ਹੋ- ਪਤੀ ਵੱਲੋਂ ਗਰਭਵਤੀ ਪਤਨੀ ਨੂੰ ਸਾੜ ਕੇ ਮਾਰਨ ਤੋਂ ਬਾਅਦ ਕੌਮੀ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ

ਉਸ ਨੇ ਦੱਸਿਆ ਕਿ ਚੋਰ ਘਰ ਪਹਿਲੀ ਮੰਜਿਲ ਦੀ ਖਿੜਕੀ ਤੋੜ ਕੇ ਘਰ ਅੰਦਰ ਦਾਖਲ ਹੋਏ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਉਸ ਨੂੰ ਲੱਗਦਾ ਹੈ ਕਿ ਚੋਰਾਂ ਨੇ ਉਨ੍ਹਾਂ ਨੂੰ ਕੋਈ ਨਸ਼ੀਲੀ ਚੀਜ਼ ਸੁੰਘਾ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੋਈ ਹੋਸ਼ ਨਹੀਂ ਰਹੀ ਅਤੇ ਚੋਰ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਏ। ਇਸ ਸਬੰਧੀ ਉਨ੍ਹਾਂ ਥਾਣਾ ਸਿਟੀ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਦੂਜੇ ਪਾਸੇ ਥਾਣਾ ਸਿਟੀ ਦੀ ਪੁਲਸ ਨੇ ਘਟਨਾਸਥਲ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਗਰਭਵਤੀ ਔਰਤ ਨੂੰ ਜਿਊਂਦਾ ਸਾੜਨ ਦਾ ਮਾਮਲਾ: ਮਾਂ ਦੇ ਰੋਂਦੇ-ਕੁਰਲਾਉਂਦੇ ਬੋਲ ਸੁਣ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News