ਪੁਲਸ ਨੇ 10 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

10/17/2021 5:03:43 PM

ਤਰਨਤਾਰਨ (ਰਮਨ,ਬਲਵਿੰਦਰ ਕੌਰ,ਰਾਜੂ)-ਸੀ. ਆਈ. ਏ. ਸਟਾਫ਼ ਤਰਨਤਾਰਨ ਦੀ ਪੁਲਸ ਨੇ ਚੋਰੀ ਦੇ 10 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਪੱਟੀ ਵਿਖੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ਦਾ 2022 'ਚ ਬਦਲ ਸਕਦੈ ਰੁਖ਼, ਗੂੰਜੇਗੀ ਪ੍ਰਨੀਤ ਕੌਰ ਦੀ ਦਹਾੜ

ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਦੇ ਏ. ਐੱਸ. ਆਈ. ਮਨਜਿੰਦਰ ਸਿੰਘ ਨੇ ਸਮੇਤ ਪੁਲਸ ਪਾਰਟੀ ਮੁਖ਼ਬਰ ਦੀ ਖ਼ਾਸ ਇਤਲਾਹ ਉੱਪਰ ਪੁਲ ਦੁਬਲੀ ਵਿਖੇ ਗਸ਼ਤ ਕਰ ਰਹੀ ਸੀ, ਇਸ ਦੌਰਾਨ ਇਕ ਮੋਟਰ ਸਾਈਕਲ ਸਵਾਰ ਵਿਅਕਤੀ, ਜਿਸ ਦੀ ਪਛਾਣ ਬਲਜੀਤ ਸਿੰਘ ਉਰਫ਼ ਨਿੱਕਾ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਗੁਦਾਈਕੇ ਵਜੋਂ ਹੋਈ ਨੇ ਪੁਲਸ ਦੀ ਪੁੱਛਗਿੱਛ ਵਿਚ ਮੰਨਿਆ ਕਿ ਉਸ ਨੇ ਚੌਂਕ ਮਕਸੂਦਾਂ ਤੋਂ ਨਕਲੀ ਚਾਬੀ ਦੀ ਮਦਦ ਨਾਲ 9 ਮੋਟਰਸਾਈਕਲ ਚੋਰੀ ਕੀਤੇ ਹਨ, ਜੋ ਉਸ ਨੇ ਆਪਣੇ ਘਰ ’ਚ ਰੱਖੇ ਹਨ। ਐੱਸ. ਐੱਸ. ਪੀ. ਵਿਰਕ ਨੇ ਦੱਸਿਆ ਕਿ ਮੁਲਜ਼ਮ ਦੀ ਨਿਸ਼ਾਨਦੇਹੀ ਉੱਪਰ ਉਸ ਦੇ ਘਰ ਵਿਚੋਂ 9 ਮੋਟਰ ਸਾਈਕਲ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: ਸੁੰਦਰ ਸ਼ਾਮ ਅਰੋੜਾ ਦੀ ਨਾਰਾਜ਼ਗੀ ਦੂਰ ਕਰਨ ਪੁੱਜੇ CM ਚੰਨੀ, ਤਾਰੀਫ਼ਾਂ ਕਰਕੇ ਕਿਹਾ-ਪਾਰਟੀ ਦੇਵੇਗੀ ਅਹਿਮ ਜ਼ਿੰਮੇਵਾਰੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News