ਹਥਿਆਰਾਂ ਦੀ ਨੋਕ ''ਤੇ ਲੁੱਟ-ਖੋਹ ਕਰਨ ਵਾਲੇ 3 ਮੈਂਬਰੀ ਗਿਰੋਹ ਦਾ ਇਕ ਮੈਂਬਰ ਗ੍ਰਿਫ਼ਤਾਰ, ਐਕਟੀਵਾ ਤੇ ਹੋਰ ਸਾਮਾਨ ਬਰਾਮਦ
Friday, Apr 12, 2024 - 03:22 PM (IST)
ਤਰਨਤਾਰਨ (ਰਮਨ)-ਹਥਿਆਰਾਂ ਦੀ ਨੋਕ ਉੱਪਰ ਭੋਲੇ ਭਾਲੇ ਲੋਕਾਂ ਨੂੰ ਲੁੱਟ ਦਾ ਸ਼ਿਕਾਰ ਬਣਾਉਣ ਵਾਲੇ ਤਿੰਨ ਮੈਂਬਰੀ ਗਿਰੋਹ ਦੇ ਇਕ ਮੈਂਬਰ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਦੇ ਹੋਏ ਲੁੱਟ-ਖੋਹ ਕੀਤੀ ਹੋਈ ਐਕਟੀਵਾ ਅਤੇ ਹੋਰ ਸਾਮਾਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਥਾਣਾ ਸਦਰ ਪੱਟੀ ਵਿਖੇ ਪਰਚਾ ਦਰਜ ਕਰ ਫਰਾਰ ਸਾਥੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵਿਦੇਸ਼ੋਂ ਆਈ 40 ਦਿਨਾਂ ਬਾਅਦ ਨੌਜਵਾਨ ਦੀ ਮ੍ਰਿਤਕ ਦੇਹ, ਪੁੱਤ ਦੀ ਲਾਸ਼ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
ਜਾਣਕਾਰੀ ਦਿੰਦੇ ਹੋਏ ਐੱਸ. ਪੀ. ਇਨਵੈਸਟੀਗੇਸ਼ਨ ਅਜੈ ਰਾਜ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਸੈਦਪੁਰ ਵੱਲੋਂ ਦਿੱਤੇ ਗਏ ਬਿਆਨਾਂ ਵਿਚ ਦੱਸਿਆ ਗਿਆ ਸੀ ਕਿ ਬੀਤੀ 15 ਮਾਰਚ ਦੀ ਸ਼ਾਮ ਜਦੋਂ ਉਹ ਸਮੇਤ ਸਾਥੀ ਕਰਮਜੀਤ ਸਿੰਘ ਆਪਣੀ ਐਕਟੀਵਾ ਉੱਪਰ ਸਵਾਰ ਹੋ ਪਿੰਡ ਜੌੜ ਸਿੰਘ ਵਾਲਾ ਲਈ ਗਏ ਸਨ, ਜਦੋਂ ਉਹ ਰਾਤ ਕਰੀਬ 8 ਵਜੇ ਵਾਪਸ ਪਰਤ ਰਹੇ ਸਨ ਤਾਂ ਪਿੰਡ ਸੈਦੋ ਨੇੜੇ ਪੁਲਸ ਸੂਆ ਸੰਗਵਾਂ ਵਿਖੇ ਇਕ ਮੋਟਰਸਾਈਕਲ ਉੱਪਰ ਸਵਾਰ ਤਿੰਨ ਨਕਾਬਪੋਸ਼ ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਇਨ੍ਹਾਂ ਹਥਿਆਰਬੰਦ ਵਿਅਕਤੀਆਂ ਨੇ ਪਿਸਤੌਲ ਦੀ ਨੋਕ ਉੱਪਰ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ ਅਤੇ ਜਾਨੋ ਮਾਰਨ ਦੀ ਧਮਕੀ ਦਿੰਦੇ ਹੋਏ ਸਮੇਤ ਐਕਟੀਵਾ ਬੈਗ, ਜਿਸ ਵਿਚ ਪੈਨ, ਆਧਾਰ, ਏ. ਟੀ. ਐੱਮ. ਕਾਰਡ ਅਤੇ 10500 ਰੂਪੈ ਮੌਜੂਦ ਸਨ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। ਜਦੋਂ ਤਿੰਨੇ ਮੁਲਜ਼ਮ ਮਾਰ ਕੁੱਟ ਕਰ ਰਹੇ ਸਨ ਤਾਂ ਇਨ੍ਹਾਂ ਵਿਚੋਂ ਇਕ ਦਾ ਮੂੰਹ ਕੱਪੜੇ ਤੋਂ ਹੱਟ ਗਿਆ, ਜਿਸ ਨੂੰ ਉਸਨੇ ਪਹਿਚਾਣ ਲਿਆ।
ਇਹ ਵੀ ਪੜ੍ਹੋ- ਕਸਟਮ ਵਿਭਾਗ ਦੀ ਵੱਡੀ ਕਾਰਵਾਈ: ਸ਼ਾਰਜਾਹ ਤੋਂ ਅੰਮ੍ਰਿਤਸਰ ਪੁੱਜੀ ਫਲਾਈਟ 'ਚੋਂ 51 ਲੱਖ ਰੁਪਏ ਦਾ ਸੋਨਾ ਜ਼ਬਤ
ਉਨ੍ਹਾਂ ਦੱਸਿਆ ਕਿ ਜਸਵੀਰ ਸਿੰਘ ਦੇ ਬਿਆਨਾਂ ਹੇਠ ਥਾਣਾ ਸਦਰ ਪੱਟੀ ਵਿਖੇ ਪਰਚਾ ਦਰਜ ਕਰਦੇ ਹੋਏ ਸੁਖਬੀਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਬਰਵਾਲਾ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਸ ਪਾਸੋਂ ਖੋਹ ਕੀਤੀ ਗਈ ਐਕਟੀਵਾ ਅਤੇ ਹੋਰ ਸਾਮਾਨ ਬਰਾਮਦ ਕਰ ਲਿਆ ਗਿਆ ਹੈ ਜਦਕਿ ਇਸਦੇ ਫਰਾਰ ਸਾਥੀ ਕਰਮਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਸਰਹਾਲੀ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਸਰਹਾਲੀ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ 'ਚ ਬੈਠੇ ਵਿਅਕਤੀ ਦੀ ਨਸ਼ਾ ਕਰਦੇ ਵੀਡੀਓ ਵਾਇਰਲ, ਅਕਾਲ ਤਖ਼ਤ ਵਲੋਂ ਸਖ਼ਤ ਨੋਟਿਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8