ਇਕ ਪ੍ਰਵਾਸੀ ਨੇ ਦੂਜੇ ਪ੍ਰਵਾਸੀ ਦੀ ਲਈ ਜਾਨ, ਸ਼ਰਾਬ ਪੀਂਦੇ ਸਮੇਂ ਹੋਈ ਸੀ ਤਕਰਾਰ
Thursday, Sep 19, 2024 - 01:58 PM (IST)
ਅੰਮ੍ਰਿਤਸਰ (ਗੁਰਪ੍ਰੀਤ)- ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਕੈਨੇਡੀਅਨ ਐਵਨਿਊ 'ਚ ਦੁਕਾਨ 'ਤੇ ਕੰਮ ਕਰ ਰਹੇ ਪ੍ਰਵਾਸੀ ਵੱਲੋਂ ਪ੍ਰਵਾਸੀ ਦਾ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਥਾਣਾ ਸਿਵਲ ਲੈਣ ਦੀ ਪੁਲਸ ਮੌਕੇ 'ਤੇ ਪਹੁੰਚਦੀ ਹੈ ਤਾਂ ਉਨ੍ਹਾਂ ਵੱਲੋਂ ਪੂਰੀ ਸੀ. ਸੀ. ਟੀ. ਵੀ. ਕੈਮਰੇ ਵੀ ਚੈੱਕ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਨੌਜਵਾਨ ਦਾ ਵੱਢਿਆ ਗੁੱਟ
ਉੱਥੇ ਹੀ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਬੀਤੀ ਦੇਰ ਰਾਤ ਜੋ ਕਤਲ ਹੋਇਆ ਹੈ ਉਸ ਮਾਮਲੇ 'ਚ ਪ੍ਰਵਾਸੀ ਹੀ ਪ੍ਰਵਾਸੀ ਦੇ ਨਾਲ ਸ਼ਰਾਬ ਪੀ ਰਿਹਾ ਸੀ, ਜਿਸ ਤੋਂ ਬਾਅਦ ਉਹਨਾਂ ਦੀ ਆਪਸੀ ਤਕਰਾਰ ਵੱਧ ਗਈ ਕਿ ਇਕ ਪ੍ਰਵਾਸੀ ਵੱਲੋਂ ਦੂਜੇ ਪ੍ਰਵਾਸੀ ਦਾ ਕਤਲ ਕਰ ਦਿੱਤਾ ਗਿਆ। ਮੌਕੇ 'ਤੇ ਪ੍ਰਵਾਸੀ ਮਜ਼ਦੂਰ ਨੂੰ ਪੁਲਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8