ਅੱਖਾਂ ਵਿੱਚ ਮਿਰਚਾਂ ਸੁੱਟ ਕੇ 60 ਹਜ਼ਾਰ ਦੀ ਲੁੱਟ ਕਰਨ ਵਾਲੇ ਦੋਸ਼ੀਆਂ ’ਚੋਂ ਇੱਕ ਗ੍ਰਿਫ਼ਤਾਰ, ਦੂਜਾ ਫਰਾਰ
Saturday, Jan 17, 2026 - 04:35 PM (IST)
ਗੁਰਦਾਸਪੁਰ (ਵਿਨੋਦ): ਸਿਟੀ ਪੁਲਸ ਗੁਰਦਾਸਪੁਰ ਵੱਲੋਂ ਹਾਲ ਹੀ ਵਿੱਚ ਇੱਕ ਦੁਕਾਨਦਾਰ ਦੀਆਂ ਅੱਖਾਂ ਵਿੱਚ ਮਿਰਚਾਂ ਸੁੱਟ ਕੇ ਉਸ ਤੋਂ 60 ਹਜ਼ਾਰ ਰੁਪਏ ਲੁੱਟਣ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਪੁਲਸ ਨੇ ਇਸ ਘਟਨਾ ਵਿੱਚ ਸ਼ਾਮਲ ਦੋ ਮੁਲਜ਼ਮਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੂਜਾ ਮੁਲਜ਼ਮ ਅਜੇ ਵੀ ਫਰਾਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਦੇ ਹੁਕਮ
ਸਿਟੀ ਪੁਲਸ ਸਟੇਸ਼ਨ ਗੁਰਦਾਸਪੁਰ ਦੇ ਇੰਚਾਰਜ ਦਵਿੰਦਰ ਪ੍ਰਕਾਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀੜਤ ਦੁਕਾਨਦਾਰ ਚੰਦਰ ਮੁਨੀ ਪੁੱਤਰ ਰਘੁਨਾਥ ਮਹਾਜਨ, ਵਾਸੀ ਪੁੱਡਾ ਕਲੋਨੀ ਗੁਰਦਾਸਪੁਰ, ਵੱਲੋਂ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਵਿੱਚ ਉਸ ਨੇ ਦੱਸਿਆ ਕਿ ਇੱਕ ਨੌਜਵਾਨ ਉਸ ਦੀ ਦੁਕਾਨ ’ਤੇ ਆਇਆ ਅਤੇ ਤੇਲ ਦੀ ਕੀਮਤ ਬਾਰੇ ਪੁੱਛਿਆ।
ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ ਕਾਰਨ ਸਕੂਲ ਵੈਨ ਨਾਲ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
ਦੁਕਾਨਦਾਰ ਵੱਲੋਂ ਕੀਮਤ ਦੱਸਣ ਉਪਰੰਤ ਦੋਸ਼ੀ ਨੇ ਅਚਾਨਕ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਸੁੱਟ ਦਿੱਤੀਆਂ ਅਤੇ ਦੁਕਾਨ ਦੇ ਕੈਸ਼ ਬਾਕਸ ਵਿੱਚੋਂ ਲਗਭਗ 60 ਹਜ਼ਾਰ ਰੁਪਏ ਲੈ ਕੇ ਬਾਹਰ ਸੜਕ ’ਤੇ ਖੜ੍ਹੇ ਆਪਣੇ ਸਾਥੀ ਦੇ ਮੋਟਰਸਾਈਕਲ ’ਤੇ ਬੈਠ ਕੇ ਫ਼ਰਾਰ ਹੋ ਗਿਆ। ਇਸ ਦੌਰਾਨ ਦੋਸ਼ੀ ਦਾ ਮੋਬਾਈਲ ਫੋਨ ਮੌਕੇ ’ਤੇ ਹੀ ਡਿੱਗ ਪਿਆ।
ਇਹ ਵੀ ਪੜ੍ਹੋ- ਜਵਾਕ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ ਅਦਾਤਲ ਨੇ ਸੁਣਾਈ ਮਿਸਾਲੀ ਸਜ਼ਾ
ਪੁਲਸ ਅਧਿਕਾਰੀ ਨੇ ਦੱਸਿਆ ਕਿ ਬਰਾਮਦ ਕੀਤੇ ਮੋਬਾਈਲ ਫੋਨ ਦੀ ਜਾਂਚ ਅਤੇ ਤਕਨੀਕੀ ਵਿਸ਼ਲੇਸ਼ਣ ਤੋਂ ਬਾਅਦ ਦੋਸ਼ੀਆਂ ਦੀ ਪਛਾਣ ਵਿਨੋਦ ਕੁਮਾਰ ਉਰਫ ਭੂੰਡੀ ਪੁੱਤਰ ਤੀਰਥ ਰਾਮ, ਵਾਸੀ ਕ੍ਰਿਸ਼ਨਾ ਨਗਰ, ਅਤੇ ਸ਼ਿੰਗਾਰਾ ਸਿੰਘ ਪੁੱਤਰ ਸੁਭਾਸ਼ ਚੰਦਰ, ਵਾਸੀ ਈਸ਼ੋਪੁਰ ਕੋਠੇ, ਥਾਣਾ ਪੁਰਾਣਾ ਸ਼ਾਲਾ ਵਜੋਂ ਹੋਈ। ਇਸ ਸਬੰਧ ਵਿੱਚ ਦੋਹਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਸ਼ਿੰਗਾਰਾ ਸਿੰਘ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਦੂਜਾ ਮੁਲਜ਼ਮ ਵਿਨੋਦ ਕੁਮਾਰ ਅਜੇ ਵੀ ਫਰਾਰ ਹੈ। ਪੁਲਸ ਦਾ ਕਹਿਣਾ ਹੈ ਕਿ ਫਰਾਰ ਦੋਸ਼ੀ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
