ਹੈਰੋਇਨ ਤੇ ਰੁਪਏ ਡਰੱਗ ਮਨੀ ਇਕ ਵਿਅਕਤੀ ਗ੍ਰਿਫਤਾਰ

Tuesday, Aug 27, 2024 - 11:27 AM (IST)

ਤਰਨਤਾਰਨ (ਰਮਨ)-ਥਾਣਾ ਸਿਟੀ ਪੱਟੀ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਸ ਕੋਲੋਂ 100 ਗ੍ਰਾਮ ਹੈਰੋਇਨ, 35,580 ਰੁਪਏ ਡਰੱਗ ਮਨੀ, ਇਕ ਕੰਪਿਊਟਰ ਕੰਡਾ, ਮੋਬਾਈਲ ਫੋਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਮਾਣਯੋਗ ਅਦਾਲਤ ਕੋਲੋਂ ਰਿਮਾਂਡ ਹਾਸਲ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਪੱਟੀ ਕੰਵਲਪ੍ਰੀਤ ਸਿੰਘ ਮੰਡ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਦੇ ਮੁਖੀ ਸਬ-ਇੰਸਪੈਕਟਰ ਜਸਪਾਲ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਇਕ ਮੁਲਜ਼ਮ ਜਿਸ ਦੀ ਪਛਾਣ ਜੋਬਨ ਕੁਮਾਰ ਪੁੱਤਰ ਮੇਜਰ ਚੰਦ ਵਾਸੀ ਨਜ਼ਦੀਕ ਸੇਠੀ ਬੇਕਰੀ ਪੱਟੀ ਵਜੋਂ ਹੋਈ ਹੈ, ਕੋਲੋਂ 100 ਗ੍ਰਾਮ ਹੈਰੋਇਨ, 35,580 ਰੁਪਏ ਡਰੱਗ ਮਨੀ, ਇਕ ਕੰਪਿਊਟਰ ਕੰਡਾ, ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਮਾਣਯੋਗ ਅਦਾਲਤ ਕੋਲੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ’ਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News