ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

Saturday, Oct 03, 2026 - 05:54 PM (IST)

ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਗੁਰਦਾਸਪੁਰ (ਹਰਮਨ)- ਥਾਣਾ ਤਿੱਬੜ ਦੀ ਪੁਲਸ ਨੇ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ 7500 ਐੱਮ.ਐੱਲ. ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿੱਚ ਕੱਟੜਾ ਹਾਈਵੇਅ ਅੰਡਰ ਬ੍ਰਿਜ ਕੋਲ ਮੌਜੂਦ ਸਨ। ਚੈਕਿੰਗ ਦੌਰਾਨ ਪੁਲਸ ਟੀਮ ਨੇ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕੀਤਾ। ਜਦੋਂ ਉਸ ਕੋਲੋਂ ਮਿਲੀ ਕੈਨੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 7500 ਐੱਮ.ਐੱਲ. ਨਜਾਇਜ਼ ਸ਼ਰਾਬ ਬਰਾਮਦ ਹੋਈ। ਕਾਬੂ ਕੀਤੇ ਗਏ ਉਕਤ ਵਿਅਕਤੀ ਦੀ ਪਹਿਚਾਣ ਡੇਵਿਡ ਮਸੀਹ ਵਾਸੀ ਬੱਬਰੀ ਨੰਗਲ (ਥਾਣਾ ਤਿੱਬੜ) ਵਜੋਂ ਹੋਈ ਹੈ। ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ।


author

Shivani Bassan

Content Editor

Related News