ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
Thursday, Mar 27, 2025 - 04:05 PM (IST)

ਦੀਨਾਨਗਰ,(ਹਰਜਿੰਦਰ ਗੋਰਾਇਆ)- ਪੁਲਸ ਸਟੇਸ਼ਨ ਦੀਨਾਨਗਰ ਅਧੀਨ ਆਉਂਦੇ ਪਿੰਡ ਝੰਡੇਚੱਕ ਰੇਲਵੇ ਲਾਈਨ ਨੇੜੇ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜੀ. ਆਰ. ਪੀ. ਅਧਿਕਾਰੀ ਵਿਜੇ ਕੁਮਾਰ ਨੇ ਦੱਸਿਆ ਕਿ ਵਿਅਕਤੀ ਝੰਡੇਚੱਕ ਪਲਾਈਵੁੱਡ ਫੈਕਟਰੀ ਵਿੱਚ ਮਜ਼ਦੂਰ ਵਜੋਂ ਕੰਮ ਕੰਮਕਾਰ ਕਰਦਾ ਸੀ ।
ਇਹ ਵੀ ਪੜ੍ਹੋ- ਹਾਏ ਓ ਰੱਬਾ! ਨਹੀਂ ਦੇਖ ਹੁੰਦਾ ਪਰਿਵਾਰ 'ਤੇ ਟੁੱਟਿਆ ਕਹਿਰ, ਜਹਾਨੋਂ ਤੁਰ ਗਏ ਭੈਣ-ਭਰਾ ਮਗਰੋਂ ਹੁਣ ਇਕ ਹੋਰ ਭੈਣ ਦੀ ਮੌਤ
ਮ੍ਰਿਤਕ ਦੀ ਪਛਾਣ ਅਬਦੁਲ ਰਸ਼ੀਦ (24) ਪੁੱਤਰ ਅਬਦੁਲ ਰਹਿਮਾਨ ਵਾਸੀ ਪੱਛਮੀ ਬੰਗਾਲ ਵਜੋਂ ਹੋਈ ਹੈ ਜਾਣਕਾਰੀ ਅਨੁਸਾਰ ਵਿਅਕਤੀ ਦੀ ਅਚਾਨਕ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਤੇਜ਼ ਹਨ੍ਹੇਰੀ ਨਾਲ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8