2 ਮੋਟਰਸਾਈਕਲਾਂ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ, ਇਕ ਗੰਭੀਰ ਜ਼ਖ਼ਮੀ
Friday, Mar 24, 2023 - 12:10 PM (IST)

ਬਾਬਾ ਬਕਾਲਾ ਸਾਹਿਬ (ਜ.ਬ)- ਬੀਤੀ ਸਵੇਰੇ 11-12 ਵਜੇ ਦੇ ਕਰੀਬ ਬਾਬਾ ਬਕਾਲਾ ਸਾਹਿਬ ਸਥਿਤ ਕਸਬੇ ’ਚੋਂ ਗੁਜ਼ਰਦੀ ਨੈਸ਼ਨਲ ਹਾਈਵੇਅ ਸੜਕ ’ਤੇ ਸਥਿਤ ਰੰਧਾਵਾ ਰੈਸਟੋਰੈਂਟ ਨੇੜੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋ ਜਾਣ ’ਤੇ ਇਕ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪਾਕਿ ਦੀਆਂ ਨਾਪਾਕ ਹਰਕਤਾਂ ਜਾਰੀ, ਡਰੋਨ ਰਾਹੀਂ ਸਰਹੱਦ ਪਾਰ ਸੁੱਟੇ ਹਥਿਆਰ
ਇਸ ਸਬੰਧੀ ਜ਼ਖ਼ਮੀ ਹੋਏ ਸ਼ਿੰਦਾ ਸਿੰਘ ਵਾਸੀ ਮੀਆਂਵਿੰਡ ਨੇ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ਵਾਲੀ ਸੰਪਰਕ ਸੜਕ ਤੋਂ ਜੀ. ਟੀ. ਰੋਡ ’ਤੇ ਚੜਣ ਲੱਗਾ ਸੀ ਕਿ ਰਈਆ ਮੋੜ ਵੱਲੋਂ ਤੇਜ਼ ਰਫ਼ਤਾਰ ਆ ਰਹੇ ਮੋਟਰਸਾਈਕਲ ਨਾਲ ਉਸਦੀ ਟੱਕਰ ਹੋ ਗਈ। ਜਿਸ ਦੌਰਾਨ ਦੋਵੇਂ ਹੀ ਬੇਹੋਸ਼ੀ ਦੀ ਹਾਲਤ ਵਿਚ ਸੜਕ ’ਤੇ ਡਿੱਗ ਪਏ, ਜਿਸ ’ਤੇ ਸ਼ਿੰਦਾ ਸਿੰਘ ਖੁਦ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਦੂਸਰੇ ਮੋਟਰਸਾਈਕਲ ’ਤੇ ਸਵਾਰ ਪਰਮਜੀਤ ਸਿੰਘ ਵਾਸੀ ਪਿੰਡ ਲੱਖੂਵਾਲ ਦੀ ਹਸਪਤਾਲ ਲਿਜਾਦੇ ਸਮੇਂ ਮੌਤ ਹੋ ਗਈ।
ਇਹ ਵੀ ਪੜ੍ਹੋ- ਬਾਬਾ ਬਕਾਲਾ ਸਾਹਿਬ ਕੋਰਟ 'ਚ ਅੰਮ੍ਰਿਤਪਾਲ ਦੇ 11 ਸਾਥੀਆਂ ਦੀ ਪੇਸ਼ੀ, ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।