ਮੋਟਰਸਾਈਕਲਾਂ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ, 2 ਜ਼ਖ਼ਮੀ
Thursday, Nov 02, 2023 - 11:19 AM (IST)

ਅੱਚਲ ਸਾਹਿਬ (ਗੋਰਾ ਚਾਹਲ)- ਥਾਣਾ ਰੰਗੜ ਨੰਗਲ ਦੇ ਅਧੀਨ ਪੈਂਦੇ ਪੰਜਗਰਾਈਆਂ ਨੇੜੇ ਡਰੇਨ ਪੁਲ ’ਤੇ 2 ਮੋਟਰਸਾਈਕਲਾਂ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ ਅਤੇ 2 ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਦਿੰਦੇ ਹੋਏ ਚੌਕੀ ਪੰਜਗਰਾਈਆਂ ਦੇ ਇੰਚਾਰਜ ਏ. ਐੱਸ. ਆਈ. ਸੁਰਿੰਦਰ ਸਿੰਘ ਅਤੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਸੁਰਿੰਦਰ ਸਿੰਘ ਪੁੱਤਰ ਸਵਰਗਵਾਸੀ ਜਗੀਰ ਸਿੰਘ ਮੈਂਬਰ ਪਿੰਡ ਪੰਜਗਰਾਈਆਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਨਿੱਜੀ ਕੰਮ ਲਈ ਬਟਾਲਾ ਨੂੰ ਜਾ ਰਿਹਾ ਸੀ।
ਇਹ ਵੀ ਪੜ੍ਹੋ- ਇਟਲੀ ਰਹਿੰਦੇ ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਤੋਂ ਇਕ ਹੋਰ ਸ਼ਹਿਰ ਲਈ ਸ਼ੁਰੂ ਹੋਈ ਸਿੱਧੀ ਉਡਾਣ
ਇਸ ਦੌਰਾਨ ਬਟਾਲਾ ਸਾਈਡ ਤੋਂ ਆ ਰਹੇ ਕੁਲਬੀਰ ਸਿੰਘ ਪੁੱਤਰ ਸੁਖਵਿੰਦਰ ਸਿੰਘ, ਸਿਮਰਨਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸੱਖੋਵਾਲ ਥਾਣਾ ਘੁਮਾਣ ਸ਼ਾਮ 7:30 ਮੋਟਰਸਾਈਕਲਾਂ ਦੀ ਆਪਸ ’ਚ ਟੱਕਰ ਹੋ ਗਈ, ਜਿਸ ਕਾਰਨ ਸੁਰਿੰਦਰ ਸਿੰਘ (62) ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਕੁਲਬੀਰ ਸਿੰਘ ਅਤੇ ਸਿਮਰਨਜੀਤ ਸਿੰਘ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਲਈ ਭੇਜ ਦਿੱਤਾ ਗਿਆ ਅਤੇ ਮ੍ਰਿਤਕ ਸੁਰਿੰਦਰ ਸਿੰਘ ਦੀ ਪਤਨੀ ਕੁਲਵੰਤ ਕੌਰ ਦੇ ਬਿਆਨਾਂ ਤੇ 174 ਦੀ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਾ ਕੇ ਮ੍ਰਿਤਕ ਦੇ ਪਰਿਵਾਰ ਹਵਾਲੇ ਕਰ ਦਿੱਤੀ।
ਇਹ ਵੀ ਪੜ੍ਹੋ- ਲੰਡਨ ’ਚ 19 ਸਾਲਾ ਪੰਜਾਬੀ ਕੁੜੀ ਦਾ ਕਤਲ, ਚਾਕੂ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8