ਕਾਰ ਤੇ ਦੋ ਮੋਟਰਾਈਕਲਾਂ ’ਚ ਟੱਕਰ, ਇਕ ਦੀ ਮੌਤ

Sunday, Jul 21, 2024 - 10:48 AM (IST)

ਕਾਰ ਤੇ ਦੋ ਮੋਟਰਾਈਕਲਾਂ ’ਚ ਟੱਕਰ, ਇਕ ਦੀ ਮੌਤ

ਰਈਆ (ਹਰਜੀਪ੍ਰੀਤ)-ਬੀਤੇ ਦਿਨ ਰਈਆ ਨੇੜੇ ਫਤਹਿ ਵਰਲਡ ਸਕੂਲ ਕੋਲ ਜੀ. ਟੀ. ਰੋਡ ’ਤੇ ਇਕ ਕਾਰ ਤੇ ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵੱਲੋਂ ਆ ਰਹੀ ਸਵਿਫਟ ਕਾਰ ਨੰ. ਪੀ. ਬੀ.02. ਬੀ. ਜ਼ੈੱਡ. 0585 ਜਿਸ ਨੂੰ ਅਨੁਰਾਗਵੀਰ ਸਿੰਘ ਪੁੱਤਰ ਸੁਖਪ੍ਰੀਤ ਸਿੰਘ ਵਾਸੀ ਠੱਠੀਆਂ ਥਾਣਾ ਬਿਆਸ ਚਲਾ ਰਿਹਾ ਸੀ, ਨੇ ਪਿੱਛਿਓਂ ਇਕ ਬੁਲਟ ਮੋਟਰਸਾਈਕਲ ਜਿਸ ਨੂੰ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬੁਤਾਲਾ ਥਾਣਾ ਬਿਆਸ ਤੇ ਸਪਲੈਂਡਰ ਮੋਟਰਸਾਈਕਲ ਸਵਾਰ, ਜਿਸ ਨੂੰ ਬਲਵਿੰਦਰ ਪੁੱਤਰ ਦਾਰਾ ਸਿੰਘ ਵਾਸੀ ਨਿਰੰਜਣ ਪੁਰ ਚਲਾ ਰਿਹਾ ਸੀ, ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਲਵਿੰਦਰ ਸਿੰਘ ਦੀ ਮੌਤ ਹੋ ਗਈ ਤੇ ਬਾਕੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ- ਨਹਿਰ 'ਚ ਨਹਾਉਂਦਿਆਂ ਸਰਪੰਚ ਸਮੇਤ ਡੁੱਬੇ ਤਿੰਨ ਵਿਅਕਤੀ, ਦੋ ਦੀਆਂ ਲਾਸ਼ਾ ਬਰਾਮਦ, ਦੇਖ ਨਹੀਂ ਹੁੰਦਾ ਪਰਿਵਾਰ ਦਾ ਹਾਲ

ਇਸ ਹਾਦਸੇ ’ਚ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੇ ਗਏ ਤੇ ਕਾਰ ਖੇਤਾਂ ’ਚ ਪਲਟ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਤਜਿੰਦਰ ਸਿੰਘ ਚੌਕੀ ਇੰਚਾਰਜ ਰਈਆ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਲਾਸ਼ ਤੇ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ’ਚ ਇਲਾਜ ਲਈ ਭੇਜ ਦਿੱਤਾ।

ਇਹ ਵੀ ਪੜ੍ਹੋ-  ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ, ਆਹਾਤੇ 'ਚ ਸ਼ਰੇਆਮ ਸ਼ਰਾਬ ਪੀਂਦੇ ਨਜ਼ਰ ਆਏ ਮੁਲਾਜ਼ਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News