ਕਲਾਨੌਰ ਨੇੜੇ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ, ਵਿਅਕਤੀ ਦੀ ਮੌਤ

Thursday, Mar 05, 2026 - 06:43 PM (IST)

ਕਲਾਨੌਰ ਨੇੜੇ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ, ਵਿਅਕਤੀ ਦੀ ਮੌਤ

ਕਲਾਨੌਰ (ਹਰਜਿੰਦਰ ਸਿੰਘ ਗੋਰਾਇਆ): ਕਲਾਨੌਰ-ਗੁਰਦਾਸਪੁਰ ਨੈਸ਼ਨਲ ਹਾਈਵੇ ‘ਤੇ ਪੈਂਦੇ ਅੱਡਾ ਗੋਸਲ ਦੇ ਨੇੜੇ ਟਰਾਲੀ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਮੰਗਤ ਰਾਮ ਵਜੋਂ ਹੋਈ ਹੈ, ਜੋ ਪਿੰਡ ਛੋਟੇਪੁਰ ਦਾ ਰਹਿਣ ਵਾਲਾ ਸੀ ਅਤੇ ਮੇਲਾ ਚੋਲਾ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਥਾਣਾ ਕਲਾਨੌਰ ਅਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦਿਨ-ਦਿਹਾੜੇ ਲੁੱਟ ਲ  7,00,00,000 ਕਰੋੜ ਰੁਪਏ

ਪ੍ਰਾਪਤ ਜਾਣਕਾਰੀ ਮੁਤਾਬਕ ਮੰਗਤ ਰਾਮ (40) ਪੁੱਤਰ ਤੇਜਾ ਰਾਮ ਵਾਸੀ ਛੋਟੇਪੁਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਚੋਲਾ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਿਹਾ ਸੀ। ਜਦੋਂ ਉਹ ਨੈਸ਼ਨਲ ਹਾਈਵੇ ‘ਤੇ ਅੱਡਾ ਗੋਸਲ ਦੇ ਨੇੜੇ ਪਹੁੰਚਿਆ ਤਾਂ ਮੋਟਰਸਾਈਕਲ ਅਤੇ ਟਰਾਲੀ ਵਿਚਕਾਰ ਟੱਕਰ ਹੋ ਗਈ, ਜਿਸ ਕਾਰਨ ਮੰਗਤ ਰਾਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਕਸ਼ਮੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਕੈਨੇਡਾ 'ਚ ਦੋ ਭਰਾਵਾਂ ਦੀ ਮੌਤ, ਪਰਿਵਾਰ 'ਚ ਪਸਰਿਆ ਸੋਗ

ਦੱਸਣਯੋਗ ਹੈ ਕਿ ਮੰਗਤ ਰਾਮ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਉਸਦੇ ਪਰਿਵਾਰ ਵਿੱਚ ਦੋ ਧੀਆਂ ਅਤੇ ਦੋ ਪੁੱਤਰ ਹਨ। ਸਾਰਾ ਪਰਿਵਾਰ ਉਸ ‘ਤੇ ਹੀ ਨਿਰਭਰ ਸੀ, ਜਿਸ ਕਾਰਨ ਉਸਦੀ ਅਚਾਨਕ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਬਦਮਾਸ਼ਾਂ ਅੱਗੇ ਗੋਡੇ ਟੇਕ ਦਿੱਤੇ, ਲੋਕ ਆਪਣੀ ਹਿਫਾਜ਼ਤ ਆਪ ਕਰਨ: ਸੁਖਜਿੰਦਰ ਰੰਧਾਵਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News