500 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਕੀਤਾ ਕਾਬੂ

05/06/2021 3:12:34 PM

ਝਬਾਲ/ਸਰਾਏ ਅਮਾਨਤ ਖਾਂ (ਨਰਿੰਦਰ)-ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਭੂਸੇ ਮੋੜ ’ਤੇ ਪੁਲਸ ਨੇ ਲਾਏ ਨਾਕੇ ’ਤੇ ਤਲਾਸ਼ੀ ਦੌਰਾਨ ਇਕ ਵਿਅਕਤੀ ਨੂੰ 500 ਗ੍ਰਾਮ ਹੈਰੋਇਨ ਸਣੇ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਨਾਰਕੋਟਿਕਸ ਸੈੱਲ ਦੇ ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਭੂਸੇ ਮੋੜ ’ਤੇ ਉਨ੍ਹਾਂ ਪੁਲਸ ਪਾਰਟੀ ਸਮੇਤ ਨਾਕਾ ਲਾਇਆ ਹੋਇਆ ਸੀ ਕਿ ਇਕ ਵਿਅਕਤੀ ਜੋ ਸ਼ੱਕੀ ਹਾਲਤ ’ਚ ਆ ਰਿਹਾ ਸੀ, ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਤੇ 900 ਰੁਪਏ ਭਾਰਤੀ ਕਰੰਸੀ ਬਰਾਮਦ ਹੋਈ।

ਫੜੇ ਗਏ ਵਿਅਕਤੀ ਦੀ ਪਛਾਣ ਲਖਵਿੰਦਰ ਸਿੰਘ ਲੱਖਾ ਪੁੱਤਰ ਨਰਿੰਦਰ ਸਿੰਘ ਵਾਸੀ ਖਹਿਰਾ ਥਾਣਾ ਘਰਿੰਡਾ ਵਜੋਂ ਹੋਈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਲੱਗਭਗ ਢਾਈ ਲੱਖ ਰੁਪਏ ਬਣਦੀ ਹੈ। ਲਖਵਿੰਦਰ ਸਿੰਘ ਲੱਖਾ ਵਿਰੁੱਧ ਥਾਣਾ ਸਰਾਏ ਅਮਾਨਤ ਖਾਂ ਵਿਖੇ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
 


Manoj

Content Editor

Related News