90 ਗ੍ਰਾਮ ਹੈਰੋਇਨ ਸਮੇਤ ਪੁਲਸ ਨੇ ਇਕ ਨੌਜਵਾਨ ਕੀਤਾ ਕਾਬੂ
Sunday, Dec 18, 2022 - 02:53 PM (IST)
ਖੇਮਕਰਨ (ਸੋਨੀਆ,ਗੁਰਮੇਲ,ਅਵਤਾਰ)- ਥਾਣਾ ਖੇਮਕਰਨ ਦੀ ਪੁਲਸ ਨੇ 90 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕੰਵਲਜੀਤ ਰਾਏ ਨੇ ਦੱਸਿਆ ਕਿ ਏ.ਐੱਸ.ਆਈ ਸਾਹਿਬ ਸਿੰਘ ਸਮੇਤ ਪੁਲਸ ਪਾਰਟੀ ਸਮੇਤ ਖੇਮਕਰਨ ਵਿਖੇ ਗਸ਼ਤ ਕਰ ਰਹੇ ਸਨ।
ਇਹ ਵੀ ਪੜ੍ਹੋ- ਵਿਦਿਆਰਥਣ ਨੂੰ 2 ਨੌਜਵਾਨਾਂ ਨੇ ਕੀਤੀ ਅਗਵਾ ਕਰਨ ਦੀ ਕੋਸ਼ਿਸ਼, ਕੁੜੀ ਨੇ ਚੱਲਦੇ ਮੋਰਟਸਾਈਕਲ ਤੋਂ ਮਾਰੀ ਛਾਲ
ਜਿਸ ਦੌਰਾਨ ਇਕ ਨੌਜਵਾਨ ਪੁਲਸ ਨੂੰ ਵੇਖ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਾ ਪਰ ਉਕਤ ਨੌਜਵਾਨ ਨੂੰ ਪੁਲਸ ਨੇ ਕਾਬੂ ਕਰ ਲਿਆ। ਜਦੋਂ ਪੁਲਸ ਵੱਲੋਂ ਉਸਦੀ ਤਲਾਸ਼ੀ ਲਈ ਤਾਂ ਉਸ ਪਾਸੋਂ 90 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਕੇਸ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
