20 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

Tuesday, Dec 22, 2020 - 12:35 AM (IST)

20 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਵਲਟੋਹਾ, (ਗੁਰਮੀਤ)- ਥਾਣਾ ਵਲਟੋਹਾ ਪੁਲਸ ਨੇ 20 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਜਿਸ ਦੀ ਤਲਾਸ਼ੀ ਲੈਣ ’ਤੇ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਹਿਚਾਣ ਸਤਨਾਮ ਸਿੰਘ ਉਰਫ ਸਾਬੀ ਪੁੱਤਰ ਅਵਤਾਰ ਸਿੰਘ ਵਾਸੀ ਅਮਰਕੋਟ ਵਜੋਂ ਹੋਈ। ਜਿਸ ਦੇ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।


author

Bharat Thapa

Content Editor

Related News