ਨਾਜਾਇਜ਼ ਅਸਲੇ ਸਮੇਤ ਇਕ ਨੌਜਵਾਨ ਕਾਬੂ, ਦੂਜਾ ਨਾਮਜ਼ਦ

Friday, Apr 19, 2024 - 05:18 PM (IST)

ਨਾਜਾਇਜ਼ ਅਸਲੇ ਸਮੇਤ ਇਕ ਨੌਜਵਾਨ ਕਾਬੂ, ਦੂਜਾ ਨਾਮਜ਼ਦ

ਬਟਾਲਾ (ਸਾਹਿਲ)- ਨਾਜਾਇਜ਼ ਅਸਲੇ ਸਮੇਤ ਇਕ ਨੌਜਵਾਨ ਨੂੰ ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਸੁਖਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਰਵੀਦਾਸ ਚੌਕ ਫਤਿਹਗੜ੍ਹ ਚੂੜੀਆਂ ਵਿਖੇ ਮੌਜੂਦ ਸੀ ਕਿ ਗੁਪਤਚਰ ਨੇ ਗੁਪਤ ਸੂਚਨਾ ਦਿੱਤੀ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸਰਰਜੀਤ ਸਿੰਘ ਵਾਸੀ ਪਿੰਡ ਮਾਨ ਸੈਂਡਵਾਲ ਜਿਸਦੇ ਕੋਲ ਨਾਜਾਇਜ਼ ਅਸਲਾ ਹੈ, ਪੈਦਲ ਦਾਣਾ ਮੰਡੀ ਫਤਿਹਗੜ੍ਹ ਚੂੜੀਆਂ ਤੋਂ ਰਵੀਦਾਸ ਚੌਕ ਨੂੰ ਆ ਰਿਹਾ ਹੈ ਅਤੇ ਜੇਕਰ ਚੈਕਿੰਗ ਨਾਕਾਬੰਦੀ ਕੀਤੀ ਜਾਵੇ ਤਾਂ ਨਾਜਾਇਜ਼ ਅਸਲਾ ਬਰਾਮਦ ਹੋ ਸਕਦਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਪਤੀ ਦੀ ਪ੍ਰੇਮੀਕਾ ਨੂੰ ਦੇਖ ਗੁੱਸੇ ਨਾਲ ਲਾਲ ਹੋਈ ਪਤਨੀ, ਫਿਰ ਚਲਾ ਦਿੱਤੀਆਂ ਇੱਟਾਂ,ਵੀਡੀਓ

ਉਕਤ ਪੁਲਸ ਅਫਸਰ ਨੇ ਅੱਗੇ ਦੱਸਿਆ ਕਿ ਇਸ ਦੇ ਤੁਰੰਤ ਬਾਅਦ ਉਨ੍ਹਾਂ ਨੇ ਰਵੀਦਾਸ ਚੌਕ ਵਿਖੇ ਨਾਕਾਬੰਦੀ ਕਰਕੇ ਇਕ ਨੌਜਵਾਨ ਨੂੰ ਪੈਦਲ ਆਉਂਦੇ ਦੇਖ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲਸ ਪਾਰਟੀ ਨੂੰ ਦੇਖ ਕੇ ਵਾਪਸ ਪਰਤਣ ਲੱਗਾ, ਜਿਸ ’ਤੇ ਪੁਲਸ ਮੁਲਾਜ਼ਮਾਂ ਨੇ ਨੌਜਵਾਨ ਨੂੰ ਕਾਬੂ ਕਰ ਲਿਆ, ਜਿਸ ਕੋਲੋਂ ਤਲਾਸ਼ੀ ਲੈਣ ’ਤੇ ਇਕ ਦੇਸੀ ਪਿਸਤੌਲ ਬਰਾਮਦ ਕੀਤਾ ਗਿਆ ਅਤੇ ਇਸ ਵਿਰੁੱਧ ਅਸਲਾ ਐਕਟ ਤਹਿਤ ਉਪਰੋਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਵਿਦੇਸ਼ੋਂ ਆਈ ਮੰਦਭਾਗੀ ਖ਼ਬਰ ਨੇ ਉਜਾੜਿਆ ਪਰਿਵਾਰ, ਨੌਜਵਾਨ ਦੀ ਦਰਦਨਾਕ ਮੌਤ

ਏ.ਐੱਸ.ਆਈ ਸੁਖਰਾਜ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਕਾਬੂ ਕੀਤੇ ਨੌਜਵਾਨ ਵਲੋਂ ਕੀਤੇ ਫਰਦ ਇੰਕਸ਼ਾਫ ਤੋਂ ਬਾਅਦ ਅਮਰਿੰਦਰ ਸਿੰਘ ਉਰਫ ਆਸ਼ੂ ਪੁੱਤਰ ਦਵਿੰਦਰ ਸਿੰਘ ਵਾਸੀ ਮਾਨ ਸੈਂਡਵਾਲ ਨੂੰ ਉਕਤ ਮੁਕੱਦਮੇ ਵਿਚ ਨਾਮਜ਼ਦ ਕੀਤਾ ਗਿਆ, ਜੋ ਜੁਵਨਾਇਲ ਹੋਣ ਕਰਕੇ ਜ਼ੇਰੇ ਨਿਗਰਾਨੀ ਰੱਖਿਆ ਗਿਆ ਹੈ ਅਤੇ ਪੇਸ਼ ਕਰਵਾਉਣ ਤੋਂ ਬਾਅਦ ਹੁਕਮ ਮੁਤਾਬਕ ਬਾਲ ਸੁਧਾਰ ਘਰ ਹੁਸ਼ਿਆਰਪੁਰ ਵਿਖੇ ਇਸ ਨੂੰ ਭੇਜਿਆ ਗਿਆ।

ਇਹ ਵੀ ਪੜ੍ਹੋ- ਸਕੂਲ ਜਾ ਰਹੇ ਇਕਲੌਤੇ ਪੁੱਤ ਦੀ ਹਾਦਸੇ 'ਚ ਮੌਤ, ਮਰੇ ਪੁੱਤ ਦਾ ਕਦੇ ਪੈਰ ਤੇ ਕਦੇ ਹੱਥ ਚੁੰਮਦਾ ਰਿਹਾ ਪਿਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Anuradha

Content Editor

Related News