ਸਿਹਤ ਵਿਭਾਗ ਤਰਨਤਾਰਨ ਵੱਲੋਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦਾ ਰੀਵਿਊ ਕਰਨ ਲਈ ਆਨਲਾਈਨ ਮੀਟਿੰਗ

Saturday, Jul 27, 2024 - 03:53 PM (IST)

ਸਿਹਤ ਵਿਭਾਗ ਤਰਨਤਾਰਨ ਵੱਲੋਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦਾ ਰੀਵਿਊ ਕਰਨ ਲਈ ਆਨਲਾਈਨ ਮੀਟਿੰਗ

ਤਰਨਤਾਰਨ (ਰਮਨ)-ਸਿਹਤ ਵਿਭਾਗ ਤਰਨਤਾਰਨ ਵੱਲੋਂ ਸਿਵਲ ਸਰਜਨ ਡਾ. ਭਾਰਤ ਭੂਸ਼ਣ ਤਰਨਤਾਰਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਵੱਲੋਂ ਅੱਜ ਸਿਹਤ ਵਿਭਾਗ ਨਾਲ ਸਬੰਧਤ ਚੱਲ ਰਹੇ ਪ੍ਰੋਗਰਾਮ ਨੂੰ ਰੀਵਿਊ ਕਰਨ ਲਈ ਆਨਲਾਈਨ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿਚ ਡਾ. ਇਸ਼ਤਾ ਸਰਵੀਲੈਂਨਸ ਅਫਸਰ, ਡਾ. ਅਮਨਦੀਪ ਸਿੰਘ ਮੈਡੀਕਲ ਅਫਸਰ, ਡਾ. ਸੁਖਜਿੰਦਰ ਸਿੰਘ ਮੈਡੀਕਲ ਅਫਸਰ, ਅਮਰਦੀਪ ਸਿੰਘ ਜ਼ਿਲਾ ਮਾਸ ਮੀਡੀਆ ਅਫਸਰ, ਸ੍ਰੀਮਤੀ ਰਜਨੀ ਸਕੂਲ ਹੈਲਥ ਕੋਆਰਡੀਨੇਟਰ, ਐੱਲ. ਐੱਚ. ਵੀ. ਅਤੇ ਬੀ. ਈ. ਈ. ਵੱਲੋਂ ਭਾਗ ਲਿਆ ਗਿਆ।

ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਵੱਲੋਂ ਸਮੂਹ ਬਲਾਕ ਅਕਸਟੈਸਨ ਐਜੂਕੇਟਰਾਂ, ਐੱਲ. ਐੱਚ. ਵੀ. ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਰੂਟੀਨ ਇੰਮੂਨਾਈਜੇਸ਼ਨ ਦੀਆਂ ਮਹੀਨਾਵਾਰ ਰਿਪੋਰਟਾਂ ਦਾ ਰੀਵਿਊ ਕੀਤਾ ਜਾਵੇ ਅਤੇ ਆਪਣੇ-ਆਪਣੇ ਬਲਾਕਾਂ ਦੀ ਰਿਪੋਰਟਾਂ ਦਾ ਰੀਵਿਊ ਕਰਕੇ ਬੀ. ਸੀ. ਜੀ. ਅਤੇ ਹੈਪਾਟਾਈਟਸ ਬਰਥ ਡੋਜ਼ ਦੀ ਰਿਪੋਰਟ ਨੂੰ ਐੱਚ. ਐੱਮ. ਆਈ. ਐੱਸ ’ਤੇ ਅਪਡੇਟ ਕੀਤਾ ਜਾਵੇ, ਬਲਾਕ ਪੱਧਰ ’ਤੇ ਅਨੀਮੀਆ ਮੁਕਤ ਭਾਰਤ ਬਾਰੇ ਸਮੂਹ ਸਟਾਫ, ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਆਰ. ਬੀ. ਐੱਸ. ਕੇ. ਵੱਲੋਂ ਸਕੂਲਾਂ ਵਿਚ ਲਗਾਏ ਗਏ ਹੈਲਥ ਚੈਕਅੱਪ ਕੈਂਪਾਂ ਦੇ ਅਧੀਨ ਅਨੀਮੀਆ ਮੁਕਤ ਅਭਿਆਨ ਅਤੇ ਵੱਡੇ ਬੱਚਿਆ ਦੀ ਟੀ. ਡੀ. ਵੈਕਸੀਨੇਸ਼ਨ ਕਰਵਾਈ ਜਾਵੇ ਅਤੇ ਸਮੇਂ ਸਿਰ ਰਿਪੋਰਟਿੰਗ ਕੀਤੀ ਜਾਵੇ ।

ਇਹ ਵੀ ਪੜ੍ਹੋ- ਮੋਟਰਸਾਈਕਲ 'ਤੇ ਸਵਾਰ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਕੇ 'ਤੇ ਮੌਤ

ਡਾ. ਇਸ਼ਤਾ ਸਰਵੀਲੈਂਨਸ ਅਫਸਰ ਵੱਲੋ ਏ. ਐੱਫ਼. ਪੀ. ਅਤੇ ਮੀਜਲਜ਼ ਰੂਬੈਲਾ ਦੇ ਕੇਸਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਹਰੇਕ ਬਲਾਕ ’ਚ ਏ. ਐੱਫ਼. ਪੀ. ਅਤੇ ਮੀਜਲਜ਼ ਰੂਬੈਲਾ ਦੇ ਕੇਸਾਂ ਨੂੰ ਵੱਧ ਤੋਂ ਵੱਧ ਕੱਢਿਆ ਜਾਵੇ ਅਤੇ ਜੇਕਰ ਕੋਈ ਕੇਸ ਬਲਾਕ ਪੱਧਰ ’ਤੇ ਨਿਕਲਦਾ ਹੈ ਤਾਂ ਸਭ ਤੋਂ ਪਹਿਲਾਂ ਇਸ ਦੀ ਸੂਚਨਾ ਉਨ੍ਹਾਂ ਨੂੰ ਦਿੱਤੀ ਜਾਵੇ ਅਤੇ ਬਾਅਦ ’ਚ ਜ਼ਿਲ੍ਹਾ ਪੱਧਰ ’ਤੇ ਸੂਚਿਤ ਕੀਤਾ ਜਾਵੇ । ਅਮਰਦੀਪ ਸਿੰਘ ਜ਼ਿਲਾ ਮਾਸ ਮੀਡੀਆ ਅਫ਼ਸਰ ਵੱਲੋਂ ਸਿਹਤ ਵਿਭਾਗ ਨਾਲ ਸਬੰਧ ਚੱਲ ਰਹੇ ਪ੍ਰੋਗਰਾਮ ਅਤੇ ਫੈਮਲੀ ਪਲੈਨਿੰਗ ਦੀਆਂ ਰਿਪੋਰਟਾਂ ਸਮੇਂ ’ਤੇ ਜ਼ਿਲ੍ਹਾ ਹੈੱਡ ਕੁਆਟਰ ’ਤੇ ਭੇਜਣ ਵਾਸਤੇ ਕਿਹਾ ਗਿਆ।

ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News