14 ਤੋਂ 18 ਜੂਨ ਤੱਕ ਵਾਹਨ ਤੇ ਡਰਾਈਵਿੰਗ ਲਾਇਸੈਂਸ ਸਬੰਧੀ ਸੇਵਾਵਾਂ ਦੇਣ ਵਾਲਾ ਆਨਲਾਈਨ ਪੋਰਟਲ ਰਹੇਗਾ ਬੰਦ

06/14/2024 12:29:17 PM

ਅੰਮ੍ਰਿਤਸਰ (ਨੀਰਜ)-ਰਿਜਨਲ ਟਰਾਂਸਪੋਰਟ ਅਫ਼ਸਰ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਵਾਹਨ ਅਤੇ ਡਰਾਈਵਿੰਗ ਲਾਇਸੈਂਸ ਸਬੰਧੀ ਸੇਵਾਵਾਂ ਲਈ ਫੀਸ, ਟੈਕਸ ਭਰਨ ਵਾਲਾ ਆਨਲਾਈਨ ਪੋਰਟਲ ਮੇਨਟੀਨੈਂਸ ਕਾਰਨ 14 ਤੋਂ 18 ਜੂਨ ਤੱਕ ਬੰਦ ਰਹੇਗਾ। ਇਸ ਸਬੰਧੀ ਟਰਾਂਸਪੋਰਟ ਕਮਿਸ਼ਨਰ ਪੰਜਾਬ ਵੱਲੋਂ ਪੱਤਰ ਜਾਰੀ ਕਰ ਕੇ ਇਹ ਦੱਸਿਆ ਗਿਆ ਹੈ ਕਿ ਜਿਨ੍ਹਾਂ ਵਾਹਨਾਂ ਦੇ ਦਸਤਾਵੇਜ਼ ਜਾਂ ਡਰਾਈਵਿੰਗ ਲਾਇਸੈਂਸ ਇਨ੍ਹਾਂ ਚਾਰ ਦਿਨਾਂ ਵਿਚ ਖ਼ਤਮ ਹੋ ਰਹੇ ਹਨ, ਤਾਂ ਆਮ ਜਨਤਾ ਦੀ ਸੁਵਿਧਾ ਲਈ ਉਨ੍ਹਾਂ ਦਸਤਾਵੇਜ਼ਾਂ ਦੀ ਮਿਆਦ ਪੰਜ ਦਿਨ ਲਈ ਹੋਰ ਵਧਾਈ ਗਈ ਹੈ, ਤਾਂ ਜੋ ਉਨ੍ਹਾਂ ਨੂੰ ਲੇਟ ਫੀਸ ਜਾਂ ਜੁਰਮਾਨਾ ਨਾ ਭਰਨਾ ਪਵੇ।

ਇਹ ਵੀ ਪੜ੍ਹੋ- ਪੰਜਾਬ 'ਚ 65 ਸਾਲਾਂ ਬਾਅਦ ਰਿਕਾਰਡਤੋੜ ਗਰਮੀ, ਮੌਸਮ ਵਿਭਾਗ ਵਲੋਂ ਅਗਲੇ 5 ਦਿਨਾਂ ਲਈ ਵੱਡੀ ਅਪਡੇਟ ਜਾਰੀ

ਰਿਜਨਲ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ 14 ਤੋਂ 18 ਜੂਨ 2024 ਤੱਕ ਆਈ. ਐੱਫ. ਐੱਮ. ਐੱਸ. ਪੋਰਟਲ ਬੰਦ ਰਹੇਗਾ ਅਤੇ ਕੋਈ ਵੀ ਵਾਹਨ ਜਾਂ ਸਾਰਥੀ ਭੁਗਤਾਨ ਨਹੀਂ ਹੋਵੇਗਾ। ਆਰ. ਸੀ., ਲਾਇਸੈਂਸ, ਪਰਮਿਟ ਅਤੇ ਹੋਰ ਸੇਵਾਵਾਂ ਬੰਦ ਰਹਿਣਗੀਆਂ, ਪਰ ਇਨ੍ਹਾਂ ਦਿਨਾਂ ਵਿਚ ਜਿਨ੍ਹਾਂ ਦਸਤਾਵੇਜ਼ਾਂ ਦੀ ਮਿਆਦ ਖਤਮ ਹੋ ਰਹੀ ਹੈ, ਉਨ੍ਹਾਂ ’ਤੇ 24 ਜੂਨ ਤੱਕ ਕੋਈ ਵੀ ਜੁਰਮਾਨਾ ਨਹੀਂ ਲੱਗੇਗਾ।

ਇਹ ਵੀ ਪੜ੍ਹੋ- ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕੀ ਤੋਂ  ਦਿੱਤਾ ਅਸਤੀਫ਼ਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News