ਅਗਨੀਵੀਰ ਫ਼ੌਜ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ, ਇੰਝ ਕਰੋ ਅਪਲਾਈ
Tuesday, Feb 21, 2023 - 06:17 PM (IST)

ਗੁਰਦਾਸਪੁਰ (ਹੇਮੰਤ) : ਅਗਨੀਵੀਰ ਫ਼ੌਜ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 16 ਫਰਵਰੀ ਤੋਂ ਸ਼ੁਰੂ ਹੋ ਕੇ 15 ਮਾਰਚ 2023 ਤੱਕ ਚੱਲੇਗੀ। ਅਗਨੀਵੀਰ ਵਜੋਂ ਭਾਰਤੀ ਫ਼ੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਸਾਰੇ ਇਛੁੱਕ ਉਮੀਦਵਾਰ ਭਾਰਤੀ ਫ਼ੌਜ ਦੀ ਅਧਿਕਾਰਤ ਵੈੱਬਸਾਈਟ 'ਤੇ ਆਨਲਾਈਨ ਅਰਜ਼ੀ ਦੇ ਸਕਦੇ ਹਨ।ਅੰਮ੍ਰਿਤਸਰ ਸਥਿਤ ਭਾਰਤੀ ਫ਼ੌਜ ਭਰਤੀ ਦਫ਼ਤਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਇਸ ਭਰਤੀ ਲਈ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਉਮੀਦਵਾਰਾਂ ਤੋਂ ਬਿਨੈ ਪੱਤਰ ਮੰਗੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪ੍ਰੀਪੇਡ ਬਿਜਲੀ ਮੀਟਰ ਯੋਜਨਾ ਨੇ ਵਧਾਈ ਲੋਕਾਂ ਦੀ ਚਿੰਤਾ; ਜਾਣੋ ਕਿਵੇਂ ਕਰਦੈ ਕੰਮ ਤੇ ਕੀ ਹਨ ਮੀਟਰ ਦੇ ਲਾਭ
ਲੋੜੀਂਦੀ ਸਿੱਖਿਆ ਯੋਗਤਾ ਵਾਲੇ 01 ਅਕਤੂਬਰ, 2002 ਤੋਂ 01 ਅਪ੍ਰੈਲ, 2006 (ਦੋਵੇਂ ਮਿਤੀਆਂ ਸਣੇ) ਦਰਮਿਆਨ ਪੈਦਾ ਹੋਏ ਸਾਰੇ ਅਣਵਿਆਹੇ ਯੋਗ ਪੁਰਸ਼/ਮਹਿਲਾ ਉਮੀਦਵਾਰ ਅਗਨੀਵੀਰ (ਜਨਰਲ ਡਿਊਟੀ, ਅਗਨੀਵੀਰ ਟ੍ਰੇਡਸਮੈਨ (8ਵੀਂ ਅਤੇ 10ਵੀਂ ਪਾਸ), ਅਗਨੀਵੀਰ ਕਲਰਕ/ਸਟੋਰਕੀਪਰ ਟੈਕਨੀਕਲ, ਅਗਨੀਵੀਰ ਟੈਕਨੀਕਲ (ਸਾਰਿਆਂ ਵਿੱਚ), ਅਗਨੀਵੀਰ ਜਨਰਲ ਡਿਊਟੀ (ਮਹਿਲਾ ਮਿਲਟਰੀ ਪੁਲਸ) ਵਰਗਾਂ ਲਈ ਅਰਜ਼ੀ ਦੇ ਸਕਦੇ ਹਨ। ਯੋਗ ਪੁਰਸ਼ ਉਮੀਦਵਾਰਾਂ ਤੋਂ ਸਿਪਾਹੀ ਟੈਕਨੀਕਲ (ਨਰਸਿੰਗ ਅਸਿਸਟੈਂਟ/ਨਰਸਿੰਗ ਅਸਿਸਟੈਂਟ ਵੈਟਨਰੀ) ਅਤੇ ਸਿਪਾਹੀ ਫਾਰਮਾ ਸ਼੍ਰੇਣੀਆਂ ਲਈ ਵੀ ਬਿਨੈ ਪੱਤਰ ਮੰਗੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਪੰਜਾਬ ਸਟੇਟ ਐਡਵੈਂਚਰ ਟੂਰਿਜ਼ਮ ਪਾਲਿਸੀ ਨੂੰ ਦਿੱਤੀ ਹਰੀ ਝੰਡੀ
ਭਾਰਤੀ ਫ਼ੌਜ ਭਰਤੀ ਦਫ਼ਤਰ ਵੱਲੋਂ ਉਮੀਦਵਾਰਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਹੁਣ ਭਾਰਤੀ ਫ਼ੌਜ ਵਿੱਚ ਭਰਤੀ ਲਈ ਪੂਰੀ ਪ੍ਰਕਿਰਿਆ ਵਿੱਚ ਇਸ ਸਾਲ ਤੋਂ ਬਦਲਾਅ ਕੀਤਾ ਗਿਆ ਹੈ। ਇਹ ਭਰਤੀ ਪ੍ਰਕਿਰਿਆ ਹੁਣ ਦੇਸ਼ ਭਰ ਦੇ ਵੱਖ-ਵੱਖ ਕੇਂਦਰਾਂ ਵਿੱਚ ਇੱਕ ਬਹੁ-ਚੋਣ ਪ੍ਰਸ਼ਨਾਵਲੀ ਦੇ ਫਾਰਮੈਟ ਵਿੱਚ ਇੱਕ ਆਨਲਾਈਨ ਲਿਖਤੀ ਪ੍ਰੀਖਿਆ ਨਾਲ ਸ਼ੁਰੂ ਹੋਵੇਗੀ। ਆਨਲਾਈਨ ਪ੍ਰੀਖਿਆਵਾਂ 17 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ। ਸਾਰੇ ਸਫ਼ਲ ਉਮੀਦਵਾਰਾਂ ਦੀ ਸਰੀਰਕ ਭਰਤੀ ਰੈਲੀ ਪਹਿਲਾਂ ਵਾਂਗ ਹੀ ਹੋਵੇਗੀ। ਰੈਲੀ ਦੇ ਸਥਾਨ ਅਤੇ ਮਿਤੀ ਦੇ ਵੇਰਵਿਆਂ ਦਾ ਐਲਾਨ ਵੱਖਰੇ ਤੌਰ 'ਤੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕਿਸਾਨ ਫਿਰ ਕਰਨਗੇ ਰੇਲਾਂ ਦਾ ਚੱਕਾ ਜਾਮ, ਪੜ੍ਹੋ ਕਦੋਂ ਤੇ ਕਿੱਥੇ ਰੋਕੀਆਂ ਜਾਣਗੀਆਂ ਟਰੇਨਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ