ਸੁੱਕਾ ਝੋਨਾ ਹੀ ਮੰਡੀਆਂ ''ਚ ਵੇਚਣ ਲਈ ਲਿਆਂਦਾ ਜਾਵੇ: ਡਿਪਟੀ ਕਮਿਸ਼ਨਰ ਰਾਹੁਲ
Friday, Sep 25, 2026 - 01:21 PM (IST)
ਤਰਨਤਾਰਨ(ਰਮਨ)- ਡਿਪਟੀ ਕਮਿਸ਼ਨਰ, ਤਰਨਤਾਰਨ ਰਾਹੁਲ ਨੇ ਜ਼ਿਲੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਝੋਨੇ ਦੀ ਕਟਾਈ ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ’ਤੇ ਹੀ ਕੀਤੀ ਜਾਵੇ ਅਤੇ ਖਰੀਫ ਸੀਜ਼ਨ ਦੌਰਾਨ ਸੁੱਕਾ ਝੋਨਾ ਹੀ ਮੰਡੀਆਂ ਵਿਚ ਵੇਚਣ ਲਈ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਖ਼ਰੀਦ ਵੇਲੇ ਝੋਨੇ ਵਿਚ ਨਮੀ ਦੀ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਫ਼ਸਲ ਵਿਚ 17 ਫ਼ੀਸਦੀ ਤੋਂ ਵੱਧ ਦੀ ਨਮੀ ਪਾਈ ਜਾਂਦੀ ਹੈ ਤਾਂ ਇਸ ਕਾਰਨ ਉਸ ਕਿਸਾਨ ਨੂੰ ਮੰਡੀ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪੱਕਣ ’ਤੇ ਹੀ ਵਢਾਈ ਜਾਵੇ ਤਾਂ ਉਸ ਵਿਚ ਨਮੀ ਦੀ ਮਾਤਰਾ ਸਹੀ ਹੁੰਦੀ ਹੈ।
ਇਹ ਵੀ ਪੜ੍ਹੋ-ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਵਕੀਲਾਂ ਤੇ ਸਟਾਫ ਦੇ ਦਾਖਲੇ 'ਤੇ ਲਾਈ ਰੋਕ
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਇਸ ਸਾਲ ਝੋਨੇ ਦੀ ਫ਼ਸਲ ਦਾ ਮੁੱਲ 2461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ ਅਤੇ ਜੇਕਰ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣਗੇ ਤਾਂ ਉਨ੍ਹਾਂ ਨੂੰ ਅਪਣੀ ਫ਼ਸਲ ਦਾ ਪੂਰਾ ਮੁੱਲ ਮਿਲੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਮੁੱਖ ਖੇਤੀਬਾੜੀ ਅਫ਼ਸਰ ਅਤੇ ਜ਼ਿਲਾ ਮੰਡੀ ਅਫ਼ਸਰ ਨੂੰ ਵੀ ਸਖ਼ਤ ਹਦਾਇਤ ਕੀਤੀ ਕਿ ਉਹ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੀ ਸੁੱਕੀ ਫ਼ਸਲ ਲਿਆਉਣ ਲਈ ਜਾਗਰੂਕ ਕਰਨ।
ਇਹ ਵੀ ਪੜ੍ਹੋ- ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਭਾਰਤੀ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਾਉਣੀ ਸੀਜ਼ਨ ਦੌਰਾਨ ਜ਼ਿਲਾ ਤਰਨਤਾਰਨ ਦੀ ਹਦੂਦ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਰਾਹੀਂ ਝੋਨੇ ਦੀ ਕਟਾਈ ਕਰਨ ਅਤੇ ਰਾਤ ਦੇ ਸਮੇਂ ਦੌਰਾਨ ਕੰਬਾਇਨਾਂ/ਹਾਰਵੈਸਟਰਾਂ ਦੇ ਅੱਗੇ ਬਲੋੜ ਲਗਾ ਕੇ ਨੈਸ਼ਨਲ ਹਾਈਵੇਅ/ਸਟੇਟ ਹਾਈਵੇਅ/ਲਿੰਕ ਰੋਡਾਂ ਤੋਂ ਚੱਲਣ ’ਤੇ ਵੀ ਮੁਕੰਮਲ ਤੌਰ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕੰਬਾਈਨ ਆਪ੍ਰੇਟਰਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ, ਚੱਪਲ ਨੂੰ ਲੈ ਕੇ ਹੋਇਆ ਵਿਵਾਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
