ਸਿਰਫ਼ ਮੋਦੀ ਸਰਕਾਰ ਹੀ ਆਮ ਲੋਕਾਂ ਦਾ ਜੀਵਨ ਬਣਾ ਸਕਦੀ ਸੁਖਾਲਾ : ਤਰਨਜੀਤ ਸੰਧੂ

04/28/2024 2:44:38 PM

ਅੰਮ੍ਰਿਤਸਰ (ਕਮਲ)-ਕੇਂਦਰ ਦੀ ਮੋਦੀ ਸਰਕਾਰ ਨੇ ਆਮ ਲੋਕਾਂ ਦਾ ਜੀਵਨ ਸੁਖਾਲਾ ਕਰਨ ਲਈ ਕਈ ਸਕੀਮਾਂ ਬਣਾਈਆਂ ਹਨ। ਮੋਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਕੇ ਉਭਰਿਆ ਹੈ ਅਤੇ ਅਗਲੇ ਪੰਜ ਸਾਲਾਂ ਵਿਚ ਅਸੀਂ ਤੀਜੇ ਨੰਬਰ ’ਤੇ ਪਹੁੰਚ ਜਾਵਾਂਗੇ। ਇਹ ਉਦੋਂ ਹੀ ਸੰਭਵ ਹੈ ਜਦੋਂ ਕੇਂਦਰ ’ਚ ਇਕ ਵਾਰ ਫਿਰ ਮੋਦੀ ਸਰਕਾਰ ਬਣੇਗੀ। ਇਸ ਲਈ ਆਪ ਸਭ ਦੇ ਸਹਿਯੋਗ ਦੀ ਲੋੜ ਹੈ। ਇਹ ਗੱਲ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਕਹੀ।

ਇਹ ਵੀ ਪੜ੍ਹੋ-  ਕਰਿਆਣੇ ਦੀ ਦੁਕਾਨ 'ਚ ਲੱਗੀ ਅੱਗ ਨੇ ਮਚਾਈ ਤਬਾਹੀ, ਦੁਕਾਨ ਮਾਲਕ ਦੀ ਹੋਈ ਮੌਤ

ਸੰਧੂ ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ ਅਮਰੀਕਾ ਸਮੇਤ ਵੱਖ-ਵੱਖ ਦੇਸ਼ਾਂ ’ਚ ਭਾਰਤ ਦੇ ਰਾਜਦੂਤ ਵਜੋਂ ਕੰਮ ਕਰ ਚੁੱਕੇ ਹਨ। ਹੁਣ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਜਦੂਤ ਬਣ ਕੇ ਅੰਮ੍ਰਿਤਸਰ ਸ਼ਹਿਰ ਦੇ ਲੋਕਾਂ ਦੀ ਸੇਵਾ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਮੇਰਾ ਪਰਿਵਾਰ ਪੀੜ੍ਹੀ ਦਰ ਪੀੜ੍ਹੀ ਅੰਮ੍ਰਿਤਸਰ ਵਾਸੀਆਂ ਨੂੰ ਸਮਰਪਿਤ ਰਿਹਾ ਹੈ। ਹੁਣ ਮੈਨੂੰ ਮੌਕਾ ਮਿਲਿਆ ਹੈ, ਇਸ ਲਈ ਮੈਨੂੰ ਉਮੀਦ ਹੈ ਕਿ ਜ਼ਿਲੇ ਦੇ ਲੋਕ ਮੇਰਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਵਪਾਰ ਦੀਆਂ ਬਹੁਤ ਸੰਭਾਵਨਾਵਾਂ ਹਨ। ਇੱਥੋਂ ਵਿਦੇਸ਼ਾਂ ’ਚ ਵਪਾਰ ਵਧਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ-  ਤਰਨਤਾਰਨ 'ਚ ਵੱਡੀ ਵਾਰਦਾਤ, ਸੁਨਿਆਰੇ ਦੀ ਦੁਕਾਨ ਦੇ ਨੌਕਰ ਨੇ 3 ਕਰੋੜ ਦੇ ਗਹਿਣੇ ਕੀਤੇ ਚੋਰੀ (ਵੀਡੀਓ)

ਇਸ ਦੇ ਲਈ ਉਨ੍ਹਾਂ ਨੇ ਕਈ ਤਰ੍ਹਾਂ ਦੀਆਂ ਯੋਜਨਾਵਾਂ ਬਣਾਈਆਂ ਹਨ, ਜਿਸ ’ਤੇ ਕੰਮ ਕੀਤਾ ਜਾਵੇ। ਇਸ ਨਾਲ ਨਾ ਸਿਰਫ਼ ਕਾਰੋਬਾਰ ਵਧੇਗਾ ਸਗੋਂ ਰੋਜ਼ਗਾਰ ਵੀ ਵਧੇਗਾ। ਇਸ ਤੋਂ ਇਲਾਵਾ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨਾ ਵੀ ਉਨ੍ਹਾਂ ਦੀ ਤਰਜੀਹ ਹੈ। ਸਾਡਾ ਜ਼ਿਲ੍ਹਾ ਸਰਹੱਦੀ ਖੇਤਰ ਹੈ, ਇਸ ਲਈ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨਾ ਜ਼ਰੂਰੀ ਹੈ। ਇਸ ਲਈ ਵੀ ਸਖ਼ਤ ਫੈਸਲੇ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ’ਚ ਮੋਦੀ ਸਰਕਾਰ ਬਣਾ ਕੇ ਹੀ ਲੋਕ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News