ਹਰਚੋਵਾਲ ਸਿਵਲ ਹਸਪਤਾਲ ‘ਚ ਡਾਕਟਰ ਨਾਲ ਮਾਰਕੁੱਟ ਬਾਅਦ OPD ਸੇਵਾਵਾਂ ਬੰਦ, ਮਰੀਜ਼ ਪਰੇਸ਼ਾਨ

Monday, Apr 20, 2026 - 05:52 PM (IST)

ਹਰਚੋਵਾਲ ਸਿਵਲ ਹਸਪਤਾਲ ‘ਚ ਡਾਕਟਰ ਨਾਲ ਮਾਰਕੁੱਟ ਬਾਅਦ OPD ਸੇਵਾਵਾਂ ਬੰਦ, ਮਰੀਜ਼ ਪਰੇਸ਼ਾਨ

ਗੁਰਦਾਸਪੁਰ (ਵਿਨੋਦ): ਹਰਚੋਵਾਲ ਦੇ ਸਿਵਲ ਹਸਪਤਾਲ 'ਚ ਇਕ ਗੰਭੀਰ ਘਟਨਾ ਤੋਂ ਬਾਅਦ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਗਈਆਂ ਹਨ। ਗਰਭਵਤੀ ਮਹਿਲਾ ਨੂੰ ਵ੍ਹੀਲਚੇਅਰ ਮੁਹੱਈਆ ਨਾ ਹੋਣ ਦੇ ਮਾਮਲੇ ‘ਚ ਉਸ ਦੇ ਪਤੀ ਵੱਲੋਂ ਡਾਕਟਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਡਾਕਟਰਾਂ ਨੇ ਓ.ਪੀ.ਡੀ ਸੇਵਾਵਾਂ ਬੰਦ ਕਰ ਦਿੱਤੀਆਂ, ਜਿਸ ਕਾਰਨ ਮਰੀਜ਼ਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ: ਰੇਲਵੇ ਟਰੈਕ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਫੈਲੀ ਦਹਿਸ਼ਤ

ਜਾਣਕਾਰੀ ਮੁਤਾਬਕ, ਗਰਭਵਤੀ ਮਹਿਲਾ ਚੈੱਕਅੱਪ ਲਈ ਹਸਪਤਾਲ ਪਹੁੰਚੀ ਸੀ। ਮੈਡੀਕਲ ਸਪੈਸ਼ਲਿਸਟ ਡਾ. ਕ੍ਰਿਸ਼ਨ ਕੁਮਾਰ ਨੇ ਉਸ ਨੂੰ ਉੱਪਰਲੀ ਮੰਜ਼ਿਲ ‘ਤੇ ਐਮਰਜੈਂਸੀ ਵਾਰਡ ਵਿੱਚ ਭੇਜਿਆ, ਜਿੱਥੇ ਉਸ ਦੀ ਜਾਂਚ ਅਤੇ ਇਲਾਜ ਕਰਕੇ ਵਾਪਸ ਭੇਜ ਦਿੱਤਾ ਗਿਆ। ਕੁਝ ਸਮੇਂ ਬਾਅਦ ਮਹਿਲਾ ਦਾ ਪਤੀ ਹਸਪਤਾਲ ਪਹੁੰਚਿਆ ਅਤੇ ਵ੍ਹੀਲਚੇਅਰ ਨਾ ਦੇਣ ਨੂੰ ਲੈ ਕੇ ਡਾਕਟਰ ਨਾਲ ਬਹਿਸ ਕਰਨ ਲੱਗ ਪਿਆ। ਬਹਿਸ ਵਧਣ ‘ਤੇ ਉਸ ਨੇ ਡਾਕਟਰ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਡਾ. ਕ੍ਰਿਸ਼ਨ ਕੁਮਾਰ ਨੂੰ ਸੱਟਾਂ ਲੱਗੀਆਂ।

ਇਹ ਵੀ ਪੜ੍ਹੋ- ਕੰਬਿਆ ਪੰਜਾਬ ਦਾ ਇਹ ਇਲਾਕਾ, ਚੱਲੀਆਂ ਤਾੜ-ਤਾੜ ਗੋਲੀਆਂ

ਇਸ ਘਟਨਾ ਤੋਂ ਬਾਅਦ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਨੇ ਰੋਸ ਪ੍ਰਗਟ ਕਰਦਿਆਂ ਓ.ਪੀ.ਡੀ ਸੇਵਾਵਾਂ ਬੰਦ ਕਰ ਦਿੱਤੀਆਂ ਅਤੇ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਡਾਕਟਰਾਂ ਦਾ ਕਹਿਣਾ ਹੈ ਕਿ ਵ੍ਹੀਲਚੇਅਰ ਮੁਹੱਈਆ ਕਰਵਾਉਣਾ ਸਬੰਧਤ ਸਟਾਫ਼ ਦੀ ਜ਼ਿੰਮੇਵਾਰੀ ਹੁੰਦੀ ਹੈ ਅਤੇ ਇਸ ਤਰ੍ਹਾਂ ਦੀ ਹਿੰਸਾ ਕਤਈ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਐੱਸ.ਐੱਮ.ਓ ਡਾ. ਹੇਮਾ ਲਤਾ ਸਮੇਤ ਹੋਰ ਡਾਕਟਰਾਂ ਨੇ ਦੱਸਿਆ ਕਿ ਇਸ ਮਾਮਲੇ ‘ਚ ਪੁਲਸ ਕੋਲ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਅਤੇ ਕਾਰਵਾਈ ਦੀ ਉਮੀਦ ਕੀਤੀ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀ ਵਿਰੁੱਧ ਕੇਸ ਦਰਜ ਨਾ ਕੀਤਾ ਗਿਆ ਤਾਂ ਹੜਤਾਲ ਨੂੰ ਵਧਾਇਆ ਜਾ ਸਕਦਾ ਹੈ। ਉੱਧਰ, ਮਰੀਜ਼ਾਂ ਨੇ ਕਿਹਾ ਕਿ ਉਹ ਸਵੇਰ ਤੋਂ ਹਸਪਤਾਲ ਆ ਰਹੇ ਹਨ ਪਰ ਨਾ ਡਾਕਟਰ ਉਪਲਬਧ ਹਨ ਅਤੇ ਨਾ ਹੀ ਪਰਚੀ ਬਣ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀ ਝੇਲਣੀ ਪੈ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵਾਰਦਾਤ, ਘਰ ਦੇ ਬਾਹਰ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ, ਤਸਵੀਰਾਂ cctv 'ਚ ਕੈਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News