ਨਾਕਾਬੰਦੀ ਦੌਰਾਨ ਪੁਲਸ ਵੱਲੋਂ ਰੋਕਣ ’ਤੇ ਨੌਜਵਾਨ ਨੇ ਚਲਾਈ ਗੋਲੀ
Sunday, Apr 13, 2025 - 05:50 PM (IST)

ਪੱਟੀ (ਸੌਰਭ)- ਪੁਲਸ ਥਾਣਾ ਸਿਟੀ ਪੱਟੀ ਦੀ ਪੁਲਸ ਪਾਰਟੀ ਵੱਲੋਂ ਥਾਣਾ ਮੁੱਖੀ ਇੰਸਪੈਕਟਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੱਟੀ–ਤਰਨਤਾਰਨ ਰੋਡ ’ਤੇ ਸਰਾਲੀ ਮੰਡਾ ਮੋੜ ਨੇੜੇ ਮਾਹੀ ਪੈਲਸ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ ਤਾਂ ਇਕ ਨੌਜਵਾਨ ਮੋਟਰਸਾਈਕਲ ’ਤੇ ਸਰਾਲੀ ਮੰਡਾ ਤੋਂ ਪੱਟੀ ਨੂੰ ਆ ਰਿਹਾ ਸੀ। ਪੁਲਸ ਵਲੋਂ ਉਕਤ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਭੱਜਣ ਲੱਗਾ ਜਿਸ ’ਤੇ ਪੁਲਸ ਵੱਲੋਂ ਉਸ ਦਾ ਪਿੱਛਾ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਨੰਗਾ-ਨਾਚ
ਉਕਤ ਵਿਅਕਤੀ ਵਲੋਂ ਪੁਲਸ ਪਾਰਟੀ ’ਤੇ ਫਾਇਰ ਕੀਤੇ ਗਏ ਜਿਸ ’ਤੇ ਪੁਲਸ ਵੱਲੋਂ ਵੀ ਜਵਾਬੀ ਫਾਇਰ ਕੀਤਾ ਜੋ ਉਕਤ ਨੌਜਵਾਨ ਦੀ ਲੱਤ ’ਚ ਲੱਗਾ ਅਤੇ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ । ਜ਼ਖਮੀ ਦੀ ਪਛਾਣ ਹਰਿੰਦਰ ਸਿੰਘ ਵਾਸੀ ਠੱਕਰਪੁਰਾ ਵਜੋਂ ਹੋਈ, ਜਿਸ ਕੋਲੋਂ ਤਲਾਸ਼ੀ ਦੌਰਾਨ 30 ਬੋਰ ਪਿਸਟਲ ਬਰਾਮਦ ਹੋਇਆ ਹੈ । ਇਸ ਮੌਕੇ ਥਾਣਾ ਮੁੱਖੀ ਇੰਸ. ਹਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਜ਼ਖਮੀ ਹਾਲਤ ’ਚ ਕਾਬੂ ਨੌਜਵਾਨ ਨੂੰ ਇਲਾਜ ਲਈ ਭਰਤੀ ਕਰਾਇਆ ਜਾ ਰਿਹਾ ਹੈ। ਇਸ ਮੌਕੇ ਲਵਕੇਸ਼ ਕੁਮਾਰ ਸੈਣੀ ਡੀ.ਐੱਸ.ਪੀ. ਸਬ-ਡਵੀਜ਼ਨ ਪੱਟੀ ਨੇ ਦੱਸਿਆ ਕਿ ਉਕਤ ਵਿਅਕਤੀ ਗੈਂਗਸਟਰ ਦਾਸੂਵਾਲ ਦਾ ਗੁਰਗਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਜ਼ਮਾਨਤ 'ਤੇ ਆਏ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8