ਕੇਂਦਰੀ ਜੇਲ੍ਹ ਲਗਾਤਾਰ ਚਰਚਾ ''ਚ, ਅਫੀਮ, 5 ਮੋਬਾਈਲ ਫੋਨ ਤੇ ਹੋਰ ਸਾਮਾਨ ਬਰਾਮਦ
Thursday, Jan 23, 2025 - 11:31 AM (IST)

ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਮੁਹਿੰਮ ਦੌਰਾਨ 10 ਗ੍ਰਾਮ ਅਫੀਮ, 5 ਮੋਬਾਈਲ ਫੋਨ, 1 ਚਾਰਜਰ, 1 ਈਅਰ ਫੋਨ, 3 ਸਿਮ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਭਾਖੜਾ ਨਹਿਰ 'ਚੋਂ ਮਿਲੀ ਮਾਡਲ ਕੁੜੀ ਦੀ ਲਾਸ਼
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਕੇਂਦਰੀ ਜੇਲ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਪਿਆਰਾ ਰਾਮ ਵੱਲੋਂ ਚਲਾਏ ਗਏ ਤਲਾਸ਼ੀ ਮੁਹਿੰਮ ਦੌਰਾਨ ਵੱਖ-ਵੱਖ ਬੈਰਕਾਂ ’ਚੋਂ ਉਕਤ ਸਾਮਾਨ ਬਰਾਮਦ ਕੀਤਾ ਗਿਆ ਹੈ। ਜਿਸ ਦੌਰਾਨ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ। ਜਿਸ ਦੀ ਜਾਂਚ ਏ. ਐੱਸ. ਆਈ. ਸੁਖਚੈਨ ਸਿੰਘ ਅਤੇ ਏ. ਐੱਸ. ਆਈ. ਗੁਰਭੇਜ ਸਿੰਘ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਰੋਡਵੇਜ਼ 'ਚ ਮਹਿਲਾ ਦਾ ਕੰਡਕਟਰ ਨਾਲ ਪੈ ਗਿਆ ਪੰਗਾ, ਘਰੋਂ ਬੰਦੇ ਬੁਲਾ ਕੀਤੀ ਕੁੱਟ-ਮਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8