ਕਾਰ ਦੇ ਡੈਸ਼ ਬੋਰਡ ''ਚੋਂ ਅਫੀਮ ਬਰਾਮਦ, ਦੋ ਕਾਬੂ

Friday, Sep 27, 2024 - 06:39 PM (IST)

ਕਾਰ ਦੇ ਡੈਸ਼ ਬੋਰਡ ''ਚੋਂ ਅਫੀਮ ਬਰਾਮਦ, ਦੋ ਕਾਬੂ

ਗੁਰਦਾਸਪੁਰ (ਹਰਮਨ, ਵਿਨੋਦ)-ਥਾਣਾ ਸਦਰ ਪੁਲਸ ਗੁਰਦਾਸਪੁਰ ਨੇ ਬੱਬਰੀ ਪੁਲਸ ਨਾਕੇ ’ਤੇ ਨਾਕਾਬੰਦੀ ਦੌਰਾਨ ਗੱਡੀ ’ਚ ਸਵਾਰ ਦੋ ਨੌਜਵਾਨਾਂ ਨੂੰ 345 ਗ੍ਰਾਮ ਅਫੀਮ ਸਮੇਤ ਗਿ੍ਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਏ.ਐੱਸ.ਆਈ. ਸਤਵਿੰਦਰ ਮਸੀਹ ਭੱਟੀ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਨਾਕਾ ਬੱਬਰੀ ਬਾਈਪਾਸ ਵਿਖੇ ਲਗਾਇਆ ਹੋਇਆ ਸੀ। ਇਸ ਨਾਕਾਬੰਦੀ ਦੌਰਾਨ ਰੋਜ਼ਾਨਾਂ ਦੀ ਤਰਾਂ ਆਉਣ ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਇਕ ਗੱਡੀ ਬਟਾਲਾ ਸਾਇਡ ਤੋਂ ਆਈ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ ਤਾਂ ਉਸ ਵਿਚੋਂ ਦੋਸ਼ੀ ਹਰਮੀਤ ਸਿੰਘ ਉਰਫ ਮੀਤ ਪੁੱਤਰ ਇੰਦਰਪਾਲ ਸਿੰਘ ਵਾਸੀ ਭੰਡਾਲ, ਸਰਬਜੀਤ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਮੁਹੱਲਾ ਮਾਨ ਨਗਰ ਬਟਾਲਾ ਸਵਾਰ ਸਨ, ਜਿਨ੍ਹਾਂ ਨੂੰ ਗੱਡੀ ਵਿਚੋਂ ਉਤਾਰ ਕੇ ਗੱਡੀ ਦੀ ਚੈਕਿੰਗ ਕੀਤੀ ਗਈ ਤਾਂ ਗੱਡੀ ਦੇ ਡੈਸ਼ ਬੋਰਡ ਵਿਚੋਂ ਇਕ ਚਿੱਟੇ ਰੰਗ ਦੇ ਮੋਮੀ ਲਿਫਾਫੇ ਵਿਚ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਇਆ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਏ.ਐੱਸ.ਆਈ ਨਰੇਸ ਕੁਮਾਰ ਨੇ ਪੁਲਸ ਪਾਰਟੀ ਦੇ ਨਾਲ ਮੌਕੇ ’ਤੇ ਪਹੁੰਚ ਕੇ ਜਦ ਕਾਬੂ ਕੀਤੇ ਦੋਸ਼ੀਆਂ ਦੀ ਕਾਰ ਦੇ ਡੈਸ਼ ਬੋਰਡ ਵਿਚੋਂ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 345 ਗ੍ਰਾਮ ਅਫੀਮ ਬਰਾਮਦ ਹੋਈ, ਜਿਸ ’ਤੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ-ਲਾਇਸੈਂਸੀ ਅਸਲਾ ਧਾਰਕਾਂ ਲਈ ਅਹਿਮ ਖ਼ਬਰ, ਜਾਰੀ ਹੋਏ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News