ਰਾਸ਼ਟਰੀ ਬਾਲ ਪੁਰਸਕਾਰ ਲਈ 15 ਅਗਸਤ ਤੱਕ ਕੀਤੀ ਜਾ ਸਕਦੀ ਹੈ ਆਨਲਾਈਨ ਰਜਿਸਟ੍ਰੇਸ਼ਨ: DC ਰਾਹੁਲ

Saturday, Jul 26, 2025 - 02:26 PM (IST)

ਰਾਸ਼ਟਰੀ ਬਾਲ ਪੁਰਸਕਾਰ ਲਈ 15 ਅਗਸਤ ਤੱਕ ਕੀਤੀ ਜਾ ਸਕਦੀ ਹੈ ਆਨਲਾਈਨ ਰਜਿਸਟ੍ਰੇਸ਼ਨ: DC ਰਾਹੁਲ

ਤਰਨਤਾਰਨ (ਰਾਜੂ)- ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ ਕਰਨ ਦੀ ਅੰਤਿਮ ਮਿਤੀ ਹੁਣ 15 ਅਗਸਤ 2025 ਤੱਕ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਨੇ ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ, ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈੱਬਸਾਇਟ https://awards.gov.in ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਰਾਸ਼ਟਰੀ ਬਾਲ ਪੁਰਸਕਾਰ ਵਿਚ ਇਕ ਮੈਡਲ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ, ਜਿਨ੍ਹਾਂ ਵਿਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲੱਬਧੀ ਹਾਸਲ ਕੀਤੀ ਹੋਵੇ, ਉਹ ਅਸਧਾਰਨ ਬੱਚੇ, ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿਚ, ਜੋ ਕਿ ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ।

ਇਹ ਵੀ ਪੜ੍ਹੋਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਤੋਂ ਇਲਾਵਾ ਵੀਰਤਾ ਪੁਰਸਕਾਰ ਲਈ ਚਰਚਿਤ ‘ਭਾਰਤੀ ਬਾਲ ਕਲਿਆਣ ਪਰਿਸ਼ਦ’ ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵੱਲੋਂ ਕੋਈ ਮਾਨਤਾ ਜਾਂ ਸਹਾਇਤਾ ਨਹੀਂ ਦਿੱਤੀ ਜਾਂਦੀ ਹੈ, ਇਸ ਲਈ ‘ਭਾਰਤੀ ਬਾਲ ਕਲਿਆਣ ਪਰਿਸ਼ਦ’ ਵੱਲੋਂ ਜਾਰੀ ਕਿਸੇ ਵੀ ਤਰ੍ਹਾਂ ਦੇ ਰਾਸ਼ਟਰੀ ਬਾਲ ਪੁਰਸਕਰ ਲਈ ਰਜਿਸਟ੍ਰੇਸ਼ਨ ਨਾ ਕੀਤਾ ਜਾਵੇ। ਸਿਰਫ਼ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ ’ਤੇ ਹੀ ਆਪਣੀ ਰਜਿਸਟ੍ਰੇਸ਼ਨ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਹੈ ਕਿ ਇਹ ਪੁਰਸਕਾਰ ਪਹਿਲਾ ਰਾਸ਼ਟਰੀ ਪੁਰਸਕਾਰ ਹੈ, ਇਸ ਲਈ ਜ਼ਿਲ੍ਹੇ ਦੇ ਅਜਿਹੇ ਬੱਚਿਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਈ ਜਾਵੇ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਇਕ ਵੱਖਰੀ ਪਹਿਚਾਣ ਮਿਲ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਰਾਜੇਸ਼ ਕੁਮਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਤਰਨਤਾਰਨ ਦੇ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਕਮਰਾ ਨੰਬਰ 311, ਤੀਜ਼ੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਜਾਂ ਮੋਬਾਈਲ ਨੰਬਰ 73074-33144 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋਪੰਜਾਬ ਸਰਕਾਰ ਦੀ ਕੋਸ਼ਿਸ਼ਾਂ ਨੂੰ ਪਿਆ ਬੂਰ! ਇਸ ਜ਼ਿਲ੍ਹੇ 'ਚ ਦਿਸਿਆ ਸਭ ਤੋਂ ਵੱਧ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News