ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

Saturday, Sep 12, 2026 - 06:10 PM (IST)

ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਤਰਨਤਾਰਨ (ਰਾਜੂ)-ਜ਼ਿਲਾ ਮੈਜਿਸਟ੍ਰੇਟ ਤਰਨਤਾਰਨ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਤਰਨਤਾਰਨ ਵਿਚ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਾਲ 2026 ਦੀ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਆਮ ਤੌਰ ’ਤੇ ਵੇਖਣ ’ਚ ਆਇਆ ਹੈ ਕਿ ਝੋਨੇ ਦੇ ਕੱਟਣ ਉਪਰੰਤ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੰਗ ਲਗਾਉਣ ਨਾਲ ਜਿੱਥੇ ਜਾਨੀ ਅਤੇ ਮਾਲੀ ਨੁਕਸਾਨ ਦੀ ਸੰਭਾਵਨਾਂ ਬਣੀ ਰਹਿੰਦੀ ਹੈ, ਉਥੇ ਹੀ ਹਵਾ ਵਿਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫ਼ੈਲਦਾ ਹੈ, ਜਿਸ ਨਾਲ ਸਾਹ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ-ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !

ਇਸ ਨਾਲ ਜ਼ਮੀਨ ਦੇ ਉਪਯੋਗੀ ਜੈਵਿਕ ਮਾਦੇ ਦਾ ਨੁਕਸਾਨ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਇਸ ਨਾਲ ਜ਼ਮੀਨ ਦੀ ਉੱਪਰਲੀ ਸਤ੍ਹਾ ਅੱਗ ਨਾਲ ਜਲਣ ਕਾਰਨ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ, ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ, ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ’ਤੇ ਅਸਰ ਦੇਸ਼ ਦੇ ਉਤਪਾਦਨ ’ਤੇ ਪੈਂਦਾ ਹੈ। ਸੜਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ’ਚ ਵੀ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਹ ਹੁਕਮ 10 ਨਵੰਬਰ 2026 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News