ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ

Thursday, Sep 24, 2026 - 05:42 PM (IST)

ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ, 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਕਟਾਈ ਉਪਰੰਤ ਇਸ ਦੀ ਪਰਾਲੀ/ ਰਹਿੰਦ-ਖੂਹੰਦ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। 

ਇਹ ਵੀ ਪੜ੍ਹੋ- ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਤਰੇਈ ਮਾਂ ਦਾ ਚਾਕੂਆਂ ਨਾਲ ਕੀਤਾ ਕਤਲ

ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਫਸਲ ਦੀ ਕਟਾਈ ਜ਼ਿਆਦਾਤਰ ਕੰਬਾਇਨ ਮਸ਼ੀਨ ਦੁਆਰਾ ਹੀ ਕੀਤੀ ਜਾਂਦੀ ਹੈ ਅਤੇ ਝੋਨੇ ਦੀ ਪਰਾਲੀ/ ਰਹਿੰਦ-ਖੂਹੰਦ ਨੂੰ ਜ਼ਮੀਨ ਵਿੱਚ ਹੀ ਛੱਡ ਦਿੱਤਾ ਜਾਂਦਾ ਹੈ ਅਤੇ ਬਾਅਦ ਵਿੱਚ ਇਸ ਪਰਾਲੀ/ ਰਹਿੰਦ-ਖੂਹੰਦ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ। ਜਿਸ ਕਾਰਨ ਝੋਨੇ ਦੀ ਪਰਾਲੀ/ ਰਹਿੰਦ ਖੂੰਹਦ ਨੂੰ ਨਸ਼ਟ ਕਰਨ ਦੇ ਮੰਤਵ ਨਾਲ ਲਗਾਈ ਗਈ ਅੱਗ ਉਸ ਖੇਤ ਨਾਲ ਲੱਗਦੀਆਂ ਫਸਲਾਂ, ਘਰਾਂ, ਦਰੱਖਤਾਂ, ਪਸ਼ੂਆਂ, ਰਸਤੇ ਤੋਂ ਗੁਜਰਦੇ ਵਾਹਨਾਂ ਆਦਿ ਨੂੰ ਵੀ ਆਪਣੀ ਲਪੇਟ ਵਿੱਚ ਲੈ ਲੈਂਦੀ ਹੈ, ਜਿਸ ਨਾਲ ਕਾਫੀ ਜਾਨੀ/ ਮਾਲੀ ਨੁਕਸ਼ਾਨ ਹੁੰਦਾ ਹੈ ਅਤੇ ਕਈ ਹਾਦਸੇ ਵੀ ਵਾਪਰਦੇ ਹਨ। ਇਸ ਤੋਂ ਇਲਾਵਾ ਇਸ ਅੱਗ ਨਾਲ ਧਰਤੀ ਵਿਚੋਂ ਕਈ ਕੀਮਤੀ ਤੱਤ ਵੀ ਤਬਾਹ ਹੋ ਜਾਂਦੇ ਹਨ ਅਤੇ ਧਰਤੀ ਦੀ ਉਪਜਾਓ ਸ਼ਕਤੀ ਤੇ ਵੀ ਅਸਰ ਪੈਂਦਾ ਹੈ, ਸਿੱਟੇ ਵਜੋਂ ਜਨ-ਜੀਵਨ ਅਤੇ ਵਾਤਾਵਰਣ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਇਸ ਸਥਿਤੀ ਨੂੰ ਮੁੱਖ ਰੱਖਦਿਆਂ ਹੋਇਆਂ ਝੋਨੇ ਦੀ ਪਰਾਲੀ/ ਰਹਿੰਦ-ਖੂਹੰਦ ਨੂੰ ਅੱਗ ਲਾ ਕੇ ਸਾੜਨ ਨੂੰ ਰੋਕਣ ਦੀ ਅਤਿਅੰਤ ਜ਼ਰੂਰਤ ਹੈ। ਇਹ ਹੁਕਮ ਮਿਤੀ 15.09.2026 ਤੋਂ ਮਿਤੀ 15.11.2026 ਤੱਕ ਲਾਗੂ ਰਹਿਣਗੇ। ਹੁਕਮ ਦੀ ਉਲੰਘਣਾ ਹੋਣ 'ਤੇ ਪੁਲਿਸ ਵਲੋਂ ਧਾਰਾ 163 ਅਧੀਨ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ- ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News