ਗੁਰਦਾਸਪੁਰ ਜ਼ਿਲ੍ਹੇ ’ਚ 5 ਜੂਨ ਤੱਕ ਕਣਕ ਦੀ ਵਾਢੀ ਸਬੰਧੀ ਕਈ ਪਾਬੰਦੀਆਂ ਦੇ ਹੁਕਮ ਜਾਰੀ
Friday, Apr 10, 2026 - 12:10 PM (IST)
ਗੁਰਦਾਸਪੁਰ(ਵਿਨੋਦ)- ਗੁਰਦਾਸਪੁਰ ਜ਼ਿਲ੍ਹੇ ’ਚ ਇਕ ਪਾਸੇ ਜਿੱਥੇ ਬੇਮੌਸਮੀ ਮੀਂਹ ਕਾਰਨ ਪੱਕੀ ਹੋਈ ਕਣਕ ਨੂੰ ਨੁਕਸਾਨ ਹੋ ਰਿਹਾ ਹੈ ਅਤੇ ਵਾਢੀ ’ਚ ਦੇਰੀ ਹੋ ਰਹੀ ਹੈ, ਉੱਥੇ ਹੀ ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਨੇ ਫਸਲ ਦੀ ਵਾਢੀ ਤੋਂ ਬਾਅਦ ਨਾੜ ਸਾੜਨ ਦੀ ਪ੍ਰਕਿਰਿਆ ਨੂੰ ਰੋਕਣ ਲਈ ਤਿਆਰੀਆਂ ਕੱਸ ਦਿੱਤੀਆਂ ਹਨ। ਹੁਕਮ ਕੀਤਾ ਕਿ ਜੇਕਰ ਕਿਸਾਨ ਰਾਤ ਦੇ ਸਮੇਂ ਜਾਂ ਤੜਕੇ ਕੰਬਾਈਨ ਚਲਾਉਂਦੇ ਹਨ, ਤਾਂ ਕਣਕ ’ਚ ਨਮੀ ਦੀ ਮਾਤਰਾ ਵਧ ਜਾਂਦੀ ਹੈ। ਨਿਰਧਾਰਤ ਮਾਪਦੰਡਾਂ ਤੋਂ ਵਧ ਨਮੀ ਵਾਲੀ ਕਣਕ ਨੂੰ ਖਰੀਦਣ ਲਈ ਸਰਕਾਰੀ ਏਜੰਸੀਆਂ ਅਸਮਰੱਥ ਹੁੰਦੀਆਂ ਹਨ, ਜਿਸ ਕਾਰਨ ਖਰੀਦ ਪ੍ਰਕਿਰਿਆ ’ਚ ਵੱਡੀ ਰੁਕਾਵਟ ਆਉਂਦੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ’ਚ ਪ੍ਰੇਸ਼ਾਨ ਹੋਣਾ ਪੈਂਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਕਣਕ ਦੀ ਨਾੜ ਸਾੜਨ ’ਤੇ ਵੀ ਸਖ਼ਤ ਪਾਬੰਦੀ ਲਗਾ ਦਿੱਤੀ ਹੈ, ਜੋ 5 ਜੂਨ ਤੱਕ ਜਾਰੀ ਰਹੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਕਿਸਾਨ ਨਾੜ ਨੂੰ ਅੱਗ ਲਗਾਉਂਦਾ ਫੜਿਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਦਿਆਂ ਪਰਚਾ ਦਰਜ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ
ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਕਣਕ ਦੀ ਨਾੜ ਜਾਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਾੜ ਨੂੰ ਸਾੜਨ ਦੀ ਬਜਾਏ ਖੇਤਾਂ ਵਿਚ ਹੀ ਵਾਹ ਕੇ ਮਿਲਾਉਣ, ਤਾਂ ਜੋ ਮਿੱਟੀ ਦੀ ਸਿਹਤ ਬਣੀ ਰਹੇ।
ਇਹ ਵੀ ਪੜ੍ਹੋ- DM ਰੰਧਾਵਾ ਦੇ ਪਰਿਵਾਰ ਨੇ ਚੁੱਕਿਆ ਵੱਡਾ ਮੁੱਦਾ, ਕੀਤੀ ਇਹ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
