ਤਰਨਤਾਰਨ : 2 ਮਹੀਨਿਆਂ ਅੰਦਰ ਨਗਰ ਕੌਂਸਲ ਦੇ ਪ੍ਰਧਾਨ ਤੇ ਵਾਈਸ ਪ੍ਰਧਾਨ ਦੀ ਚੋਣ ਕਰਵਾਉਣ ਦੇ ਹੁਕਮ ਜਾਰੀ

Tuesday, Sep 09, 2025 - 04:08 PM (IST)

ਤਰਨਤਾਰਨ : 2 ਮਹੀਨਿਆਂ ਅੰਦਰ ਨਗਰ ਕੌਂਸਲ ਦੇ ਪ੍ਰਧਾਨ ਤੇ ਵਾਈਸ ਪ੍ਰਧਾਨ ਦੀ ਚੋਣ ਕਰਵਾਉਣ ਦੇ ਹੁਕਮ ਜਾਰੀ

ਤਰਨਤਾਰਨ (ਰਮਨ ਚਾਵਲਾ)- ਬੀਤੀ 2 ਮਾਰਚ ਨੂੰ ਤਰਨਤਾਰਨ ਨਗਰ ਕੌਂਸਲ ਅਧੀਨ ਆਉਂਦੀਆਂ 25 ਵਾਰਡਾਂ ਦੀਆਂ ਚੋਣਾਂ ਦੌਰਾਨ ਜੇਤੂ ਰਹੇ ਕੌਂਸਲਰਾਂ ’ਚੋਂ ਪ੍ਰੋਟੋਕੋਲ ਦੇ ਅਨੁਸਾਰ ਨਗਰ ਕੌਂਸਲ ਦਾ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਨਿਯੁਕਤੀ ਕਰਨੀ ਲਾਜ਼ਮੀ ਹੁੰਦੀ ਹੈ ਪਰ 7 ਮਹੀਨੇ ਬੀਤਣ ਦੇ ਬਾਵਜੂਦ ਨਗਰ ਕੌਂਸਲ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਨਿਯੁਕਤੀ ਦਾ ਕੰਮ ਹਵਾ ’ਚ ਲਟਕਦਾ ਨਜ਼ਰ ਆ ਰਿਹਾ ਸੀ ਜਿਸ ਦੇ ਚਲਦਿਆਂ ਕਾਂਗਰਸ ਦੇ ਸੀਨੀਅਰ ਆਗੂ ਰਾਜਬੀਰ ਸਿੰਘ ਭੁੱਲਰ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਰਿੱਟ ਪਟੀਸ਼ਨ ਦਾਖਲ ਕੀਤੀ ਗਈ ਸੀ ਜਿਸ ਦੀ ਸੁਣਵਾਈ ਕਰਦੇ ਹੋਏ ਹਾਈ ਕੋਰਟ ਦੇ ਮਾਨਯੋਗ 2 ਜੱਜ ਸਾਹਿਬਾਨ ਦੇ ਬੈਂਚ ਵੱਲੋਂ ਡਿਪਟੀ ਕਮਿਸ਼ਨਰ ਤਰਨਤਾਰਨ ਨੂੰ 2 ਮਹੀਨਿਆਂ ਦੇ ਅੰਦਰ ਅੰਦਰ ਨਗਰ ਕੌਂਸਲ ਦਾ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਨਿਯੁਕਤੀ ਕਰਨ ਸਬੰਧੀ ਕਾਰਵਾਈ ਨੂੰ ਅਮਲੀ ਜਾਮਾਂ ਪਹਿਨਾਉਣ ਸਬੰਧੀ ਆਦੇਸ਼ ਜਾਰੀ ਕਰ ਦਿੱਤੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 12 ਸਤੰਬਰ ਤੱਕ ਸਕੂਲ ਬੰਦ ਦਾ ਐਲਾਨ, DC ਨੇ ਦਿੱਤੇ ਹੁਕਮ

ਜ਼ਿਕਰਯੋਗ ਹੈ ਕਿ ਨਗਰ ਕੌਂਸਲ ਦੀਆਂ ਬੀਤੇ ਕਰੀਬ 10 ਸਾਲ ਬਾਅਦ ਹੋਈਆਂ ਚੋਣਾਂ ਤੋਂ ਬਾਅਦ ਸੱਤ ਮਹੀਨੇ ਬੀਤਣ ਦੇ ਬਾਵਜੂਦ ਸ਼ਹਿਰ ਵਾਸੀਆਂ ਨੂੰ ਨਗਰ ਕੌਂਸਲ ਦਾ ਪ੍ਰਧਾਨ ਅਤੇ ਵਾਈਸ ਪ੍ਰਧਾਨ ਨਸੀਬ ਨਹੀਂ ਹੋਇਆ ਹੈ ਜਿਸ ਨੂੰ ਲੈ ਕੇ ਜਿੱਥੇ ਲੋਕਾਂ ’ਚ ਲੰਮੇ ਸਮੇਂ ਤੋਂ ਸਿਆਸੀ ਤੌਰ ਉੱਪਰ ਚਰਚਾਵਾਂ ਦਾ ਬਾਜ਼ਾਰ ਗਰਮ ਨਜ਼ਰ ਆ ਰਿਹਾ ਸੀ ਉੱਥੇ ਹੀ ਵਿਰੋਧੀ ਧਿਰ ਦੇ ਆਗੂ ਵੱਲੋਂ ਇਸ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਮਾਨਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਉਣ ਉਪਰੰਤ ਆਏ ਫੈਸਲੇ ਨੂੰ ਲੈ ਕੇ ਲੋਕ ਕਈ ਤਰ੍ਹਾਂ ਦੀਆਂ ਚਰਚਾਵਾਂ ਕਰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ-ਪੰਜਾਬ ’ਚ 53 ਕਰਮਚਾਰੀਆਂ ਦੇ ਤਬਾਦਲੇ, ਕੀਤੀ ਨਵੀਂ ਤਾਇਨਾਤੀ

ਜਾਣਕਾਰੀ ਅਨੁਸਾਰ ਬੀਤੇ ਕਰੀਬ 10 ਸਾਲਾਂ ਤੋਂ ਬਾਅਦ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ’ਤੇ ਨਗਰ ਕੌਂਸਲ ਤਰਨ ਤਾਰਨ ਦੀਆਂ ਪੰਜੀ ਵਾਰਡਾਂ ਦੀ ਚੋਣ ਬੀਤੀ 2 ਮਾਰਚ ਨੂੰ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਕਰਵਾਈ ਗਈ ਸੀ। ਇਸ ਹੋਈ ਚੋਣ ਤੋਂ ਬਾਅਦ ਵਿਭਾਗ ਦੇ ਪ੍ਰੋਟੋਕਾਲ ਅਨੁਸਾਰ ਨਗਰ ਕੌਂਸਲ ਦੀ ਪ੍ਰਧਾਨਗੀ ਅਤੇ ਵਾਈਸ ਪ੍ਰਧਾਨਗੀ ਨੂੰ ਲੈ ਕੇ ਕੋਈ ਵੀ ਕਾਰਵਾਈ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਬੀਤੀ 22 ਮਈ ਨੂੰ ਨਗਰ ਕੌਂਸਲ ਦਫਤਰ ਤਰਨਤਾਰਨ ਵਿਖੇ ਚੁਣੇ ਗਏ ਕੌਂਸਲਰਾਂ ਨੂੰ ਸੋਂਹ ਚੁੱਕਣ ਸਬੰਧੀ ਬੁਲਾਇਆ ਗਿਆ ਸੀ ਪਰ ਉਸ ਦਿਨ 7 ਕੌਂਸਲਰਾਂ ਵੱਲੋਂ ਸੋਂਹ ਚੁੱਕ ਲਈ ਗਈ ਸੀ ਜਦਕਿ ਬਾਕੀ 18 ਕੌਂਸਲਰਾਂ ਵੱਲੋਂ ਦੇਰੀ ਨਾਲ ਨਗਰ ਕੌਂਸਲ ਦਫਤਰ ਵਿਖੇ ਪੁੱਜਣ ਦੇ ਚਲਦਿਆਂ ਸੌਹ ਨਹੀਂ ਚੁੱਕ ਪਾਏ ਸਨ। ਪਰੰਤੂ ਬਾਅਦ ’ਚ ਪ੍ਰਸ਼ਾਸਨ ਵੱਲੋਂ ਰੱਖੀ ਗਈ ਇੱਕ ਹੋਰ ਮੀਟਿੰਗ ’ਚ ਬਾਕੀ ਰਹਿੰਦੇ 18 ਕੌਂਸਲਰਾਂ ਵੱਲੋਂ ਸੋ ਚੁੱਕ ਲਈ ਗਈ ਸੀ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਦੇ ਜ਼ਿਲ੍ਹੇ ਦੇ ਸਕੂਲਾਂ 'ਚ ਅਜੇ ਨਹੀਂ ਸ਼ੁਰੂ ਹੋ ਸਕੇਗੀ ਪੜ੍ਹਾਈ

ਇਸ ਦੌਰਾਨ ਪ੍ਰਸ਼ਾਸਨ ਵੱਲੋਂ ਨਗਰ ਕੌਂਸਲ ਅਧੀਨ ਆਉਂਦੇ ਪੰਜੀ ਕੌਂਸਲਰਾਂ ’ਚੋਂ ਪ੍ਰਧਾਨ, ਵਾਈਸ ਪ੍ਰਧਾਨ ਅਤੇ ਸੀਨੀਅਰ ਵਾਈਸ ਪ੍ਰਧਾਨ ਦੀ ਚੋਣ ਪ੍ਰਕਿਰਿਆ ਠੰਡੇ ਬਸਤੇ ਵਿੱਚ ਪੈਂਦੀ ਨਜ਼ਰ ਆਈ,ਜਿਸ ਦੇ ਪਿੱਛੇ ਵੱਖ-ਵੱਖ ਆਗੂਆਂ ਵੱਲੋਂ ਮੋਟੀਆਂ ਰਕਮਾਂ ਲੈਣ ਸਬੰਧੀ ਵੀ ਆਰੋਪ ਵੀ ਲਗਾਏ ਗਏ ਸਨ। ਇਸ ਚੋਣ ਪ੍ਰਕਿਰਿਆ ਵਿੱਚ ਹੋ ਰਹੀ ਦੇਰੀ ਨੂੰ ਵੇਖਦੇ ਹੋਏ ਜਿੱਥੇ ਨਗਰ ਕੌਂਸਲ ਤਰਨਤਾਰਨ ਅਧੀਨ ਆਉਂਦੇ ਲੋਕਾਂ ਵਿੱਚ ਕਾਫੀ ਜਿਆਦਾ ਨਿਰਾਸ਼ਾ ਵੇਖਣ ਨੂੰ ਮਿਲ ਰਹੀ ਸੀ ਉੱਥੇ ਹੀ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਇਸ ਹੋ ਰਹੀ ਦੇਰੀ ਸਬੰਧੀ ਪ੍ਰਸ਼ਾਸਨ ਦੇ ਖਿਲਾਫ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਸਨ।

ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਰਗਰਮ ਸੀਨੀਅਰ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ ਵੱਲੋਂ ਇਸ ਨਗਰ ਕੌਂਸਲ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਸਬੰਧੀ ਹੋਈ ਦੇਰੀ ਨੂੰ ਲੈ ਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕਰ ਦਿੱਤੀ ਗਈ। ਜਿਸ ਦੀ ਮਾਨਯੋਗ ਜੱਜ ਹਰਸਿਮਰਨ ਸਿੰਘ ਸੇਠੀ ਅਤੇ ਵਿਕਾਸ ਸੂਰੀ ਦੇ ਬੈਂਚ ਵੱਲੋਂ ਕੀਤੀ ਗਈ ਸੁਣਵਾਈ ਤੋਂ ਬਾਅਦ ਬੀਤੀ 4 ਸਤੰਬਰ ਨੂੰ ਜ਼ਿਲ੍ਹਾ ਤਰਨ ਤਰਨ ਦੇ ਡਿਪਟੀ ਕਮਿਸ਼ਨਰ ਰਾਹੁਲ ਨੂੰ ਹੁਕਮ ਜਾਰੀ ਕੀਤੇ ਹਨ ਕਿ 2 ਮਹੀਨਿਆਂ ਅੰਦਰ ਨਗਰ ਕੌਂਸਲ ਤਰਨ ਤਾਰਨ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇ। ਮਾਨਯੋਗ ਹਾਈ ਕੋਰਟ ਦੇ ਜੱਜ ਸਾਹਿਬਾਨ ਵੱਲੋਂ ਜਿਲੇ ਦੇ ਡਿਪਟੀ ਕਮਿਸ਼ਨਰ ਪਾਸੋਂ ਪ੍ਰੋਟੋਕੋਲ ਦੇ ਅਨੁਸਾਰ ਇਸ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਵਿੱਚ ਹੋਈ ਦੇਰੀ ਸਬੰਧੀ ਵੀ ਜਵਾਬ ਮੰਗਿਆ ਗਿਆ ਹੈ। ਹੁਣ ਵੇਖਣਾ ਹੈ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਕੀਤੇ ਗਏ ਇਸ ਹੁਕਮ ਨੋ ਅਮਲੀ ਜਾਮਾ ਕਿੰਨੇ ਸਮੇਂ ਵਿੱਚ ਪਹਿਨਾਇਆ ਜਾਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Shivani Bassan

Content Editor

Related News