NTA ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ 100 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਦੇ ਹੁਕਮ
Friday, Jun 19, 2026 - 09:19 PM (IST)
ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ. 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਮਿਤੀ 21-06-2026 ਲਈ ਲਾਗੂ ਰਹੇਗਾ, ਪਰ ਇਹ ਹੁਕਮ ਉਹਨਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗਾ ਜੋ ਇਹਨਾਂ ਪ੍ਰੀਖਿਆਵਾਂ ਵਿਚ ਡਿਊਟੀ 'ਤੇ ਹੋਣਗੇ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ National Testing Agency ਦੁਆਰਾ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿਚ ਵਿਘਨ ਪਾਉਣ ਵਾਲੇ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਤੇ ਸਮਾਜਿਕ ਦੂਰੀ ਬਣਾਏ ਰੱਖਣ ਲਈ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕਰਨਾ ਅਤਿ ਜ਼ਰੂਰੀ ਹੈ ਤਾਂ ਜੋ ਅਜਿਹੀ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
