ਸ਼ਹੀਦੀ ਹਫ਼ਤੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ, ਸਾਰਾ ਦਿਨ ਚਲਿਆ ਕੀਰਤਨ

Wednesday, Dec 27, 2023 - 02:16 PM (IST)

ਸ਼ਹੀਦੀ ਹਫ਼ਤੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ, ਸਾਰਾ ਦਿਨ ਚਲਿਆ ਕੀਰਤਨ

ਅੰਮ੍ਰਿਤਸਰ (ਵਾਲੀਆ)- ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਨਗਰ ਕੀਰਤਨ ਦਿ ਵਿਜਡਮ ਸਕੂਲ ਤਰਨਤਾਰਨ ਨੇੜੇ ਪੁਲਸ ਲਾਈਨ ਅੰਮ੍ਰਿਤਸਰ ਰੋਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਅਤੇ ਨਿਸ਼ਾਨਚੀਆਂ ਦੀ ਅਗਵਾਈ ਵਿਚ ਸਵੇਰ ਸਮੇਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਨੂਰਦੀ ਰੋਡ, ਜੰਡਿਆਲਾ ਰੋਡ ਰਾਹੀਂ ਹੁੰਦਾ ਹੋਇਆ ਗੁ. ਸੰਗਤਸਰ ਸਾਹਿਬ ਬਾਈਪਾਸ ਨੇੜੇ ਦਾਣਾ ਮੰਡੀ ਵਿਖੇ ਸ਼ਾਮ ਨੂੰ ਸਮਾਪਤ ਹੋਇਆ। ਬਾਬਾ ਸਤਬੀਰ ਸਿੰਘ ਲਾਡਾ ਅਤੇ ਦਿ ਵਿਜਡਮ ਸਕੂਲ ਦੇ ਸੁਚੱਜੇ ਪ੍ਰਬੰਧਾਂ ਨਾਲ ਪਹਿਲੇ ਨਗਰ ਕੀਰਤਨ ’ਚ ਪ੍ਰੋ. ਬਾਬਾ ਨਿਰਮਲ ਸਿੰਘ ਰੰਧਾਵਾ ਮੁੱਖੀ ਸੰਪਰਦਾ ਬਾਬਾ ਬੁੱਢਾ ਵੰਸ਼ਜ ਗੁਰੂ ਕੇ ਹਾਲੀ ਰੰਧਾਵੇ ਗੁਰੂ ਕੀ ਵਡਾਲੀ-ਛੇਹਰਟਾ ਤੋਂ ਇਲਾਵਾ ਤਰਨਾ ਦਲ ਦੇ ਮੁਖੀ ਬਾਬਾ ਜੋਗਾ ਸਿੰਘ ਦੇ ਜਥੇ ਅਤੇ ਦਲ ਬਾਬਾ ਬਿਧੀ ਚੰਦ ਜੀ ਦੇ ਮੁੱਖੀ ਬਾਬਾ ਅਵਤਾਰ ਸਿੰਘ ਵਲੋਂ ਭੇਜੇ ਜਥੇ ਵਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰੀਆਂ ਭਰੀਆਂ ਗਈਆਂ। ਨਗਰ ਕੀਰਤਨ ਦੀ ਆਰੰਭਤਾ ਅਤੇ ਸਮਾਪਤੀ ਦੀ ਅਰਦਾਸ ਪ੍ਰੋ. ਬਾਬਾ ਰੰਧਾਵਾ ਵਲੋਂ ਕੀਤੀ ਗਈ।

ਇਹ ਵੀ ਪੜ੍ਹੋ- ਹੌਂਸਲੇ ਨੂੰ ਸਲਾਮ: ਗੋਦੀ ਚੁੱਕਦੇ ਹੀ ਟੁੱਟ ਜਾਂਦੀਆਂ ਨੇ ਹੱਡੀਆਂ ਫਿਰ ਵੀ ਇਰਾਦੇ ਵੱਡੇ ਰੱਖਦੈ 2 ਫੁੱਟ ਕੱਦ ਵਾਲਾ ਸਰਦਾਰ

PunjabKesari

PunjabKesari

ਨਗਰ ਕੀਰਤਨ ਵਿਚ ਗੱਤਕਾ ਪਾਰਟੀ, ਫੌਜੀ ਬੈਂਡ, ਨਗਾਰਾ, ਨਰਸਿੰਗਾ, ਕੀਰਤਨੀ ਜਥੇ, ਕਵੀਸ਼ਰੀ ਜਥੇ ਨੇ ਹਾਜ਼ਰੀ ਭਰੀ। ਨਗਰ ਕੀਰਤਨ ਦੀ ਸਮਾਪਤੀ ਉਪਰੰਤ ਬਾਬਾ ਸਤਬੀਰ ਸਿੰਘ ਲਾਡਾ ਵਲੋਂ ਪ੍ਰੋ. ਬਾਬਾ ਨਿਰਮਲ ਸਿੰਘ ਰੰਧਾਵਾ, ਬਾਬਾ ਸਤਨਾਮ ਸਿੰਘ ਕਾਰਸੇਵਾ ਗੁਰੂ ਕੇ ਬਾਗ ਵਾਲੇ ਅਤੇ ਵੱਖ ਵੱਖ ਸੇਵਾਵਾਂ ਨਿਭਾਉਣ ਵਾਲੇ ਜਥਿਆਂ ਦਾ ਸਨਮਾਨ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਦੀਆਂ ਤਸਵੀਰਾਂ ਦੇ ਕੇ ਕੀਤਾ ਗਿਆ।

ਇਹ ਵੀ ਪੜ੍ਹੋ-  ਭੈਣ ਨੂੰ ਮਿਲਣ ਜਾ ਰਹੇ ਭਰਾ ਦੀ ਸੜਕ ਹਾਦਸੇ ’ਚ ਮੌਤ, ਤਿੰਨ ਮਹੀਨੇ ਪਹਿਲਾਂ ਹੋਇਆ ਸੀ ਵਿਆਹ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News