ਸਾਡੇ ਬੱਚੇ ਨੌਕਰੀ ਲੈਣ ਵਾਲੇ ਨਹੀਂ ਸਗੋਂ ਨੌਕਰੀ ਦੇਣ ਵਾਲੇ ਬਣਨਗੇ: ਅਮਨ ਅਰੋੜਾ
Tuesday, Jul 01, 2025 - 05:07 PM (IST)

ਅੰਮ੍ਰਿਤਸਰ (ਨੀਰਜ)- ਜ਼ਿਲਾ ਪ੍ਰਸ਼ਾਸਨ ਅਤੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਫਿਊਚਰ ਟੌਈਕੋਨ ਪ੍ਰੋਗਰਾਮ ਦੇ ਗ੍ਰੈਂਡ ਫਿਨੈਲੇ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਾਡੇ ਪੰਜਾਬ ਦੇ ਬੱਚੇ ਨੌਕਰੀ ਲੈਣ ਵਾਲੇ ਨਹੀਂ, ਨੌਕਰੀ ਦੇਣ ਵਾਲੇ ਬਣਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰ ਰਹੀ ਹੈ, ਤਾਂ ਜੋ ਸਾਡੇ ਨੌਜਵਾਨ ਵਿਦੇਸ਼ਾਂ ਵਿਚ ਜਾਣ ਦੀ ਬਜਾਏ ਆਪਣੇ ਸੂਬੇ ਵਿਚ ਕਾਰੋਬਾਰ ਸਥਾਪਿਤ ਕਰਨ ਅਤੇ ਆਪਣੇ ਨਾਲ-ਨਾਲ ਹੋਰ ਨੌਜਵਾਨਾਂ ਨੂੰ ਵੀ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿਚ ਪਹਿਲੀ ਵਾਰ ਆਯੋਜਿਤ ਫਿਊਚਰ ਟੌਈਕੋਨ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਅਰੋੜਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਪਟਿਆਲਾ ਅਤੇ ਲੁਧਿਆਣਾ ਵਿਚ ਵੀ ਡੀ. ਸੀ. ਵੱਲੋਂ ਅਜਿਹੇ ਪ੍ਰੋਗਰਾਮ ਆਯੋਜਿਤ ਕੀਤੇ ਜਾ ਚੁੱਕੇ ਹਨ, ਜੋ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਕਾਰੋਬਾਰ ਵਧਾਉਣ ਵਿਚ ਮਦਦ ਕਰਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ ਪ੍ਰੇਸ਼ਾਨੀਆਂ ਦੇ ਰੋੜੇ
ਗ੍ਰੈਂਡ ਫਿਨੈਲੇ ਪ੍ਰੋਗਰਾਮ ਵਿਚ ਜੇਤੂ ਨੌਜਵਾਨਾਂ ਨੂੰ ਇਨਾਮ ਵੰਡਦੇ ਹੋਏ ਅਰੋੜਾ ਨੇ ਕਿਹਾ ਕਿ ਫਿਊਚਰ ਟੌਈਕੋਨ ਪ੍ਰੋਗਰਾਮ ਵਿਹਾਰਕ ਸਿਖਲਾਈ, ਮਾਹਰ ਸਲਾਹ ਪ੍ਰਦਾਨ ਕਰਦਾ ਹੈ ਅਤੇ ਕਾਰੋਬਾਰ ਵਿਚ ਅਸਲ-ਸੰਸਾਰ ਦੀਆਂ ਵਪਾਰਕ ਚੁਣੌਤੀਆਂ ਨੂੰ ਜੋੜਨ ਅਤੇ ਇੱਕ ਸਫਲ ਉੱਦਮੀ ਬਣਨ, ਨੌਜਵਾਨਾਂ ਦੇ ਹੁਨਰ ਨੂੰ ਤਿੱਖਾ ਕਰਨ ਅਤੇ ਵਿਚਾਰਾਂ ਨੂੰ ਲਾਗੂ ਕਰਨ ਵਿਚ ਮਦਦ ਕਰਦਾ ਹੈ ਤਾਂ ਜੋ ਬੱਚੇ ਭਵਿੱਖ ਵਿਚ ਵੱਡੇ ਕਾਰੋਬਾਰੀ ਬਣ ਸਕਣ। ਜ਼ਿਲੇ ਦੇ 1300 ਨੌਜਵਾਨਾਂ ਨੇ ਇਸ ਪ੍ਰੋਗਰਾਮ ਵਿਚ ਹਿੱਸਾ ਲਿਆ ਹੈ ਅਤੇ ਸਰਕਾਰ ਸਾਰੇ ਭਾਗੀਦਾਰਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰੇਗੀ। ਸਰਕਾਰ ਹਰ ਜ਼ਿਲੇ ਵਿਚ ਅਜਿਹੇ ਪ੍ਰੋਗਰਾਮ ਆਯੋਜਿਤ ਕਰਨ ਦੀ ਕੋਸ਼ਿਸ਼ ਕਰੇਗੀ।
ਇਸ ਮੌਕੇ ਡੀ. ਸੀ. ਸਾਕਸ਼ੀ ਸਾਹਨੀ ਨੇ ਕਿਹਾ ਕਿ ਵਿਦੇਸ਼ ਜਾਣ ਦੀ ਬਜਾਏ, ਨੌਜਵਾਨਾਂ ਲਈ ਆਪਣੇ ਰਾਜ ਵਿਚ ਰਹਿ ਕੇ ਆਪਣੇ ਕਾਰੋਬਾਰ ’ਤੇ ਧਿਆਨ ਕੇਂਦਰਿਤ ਕਰਨਾ ਬਿਹਤਰ ਹੈ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਨਾਲੋਂ ਇੱਥੇ ਕਾਰੋਬਾਰ ਸਥਾਪਤ ਕਰਨ ਦੇ ਵਧੇਰੇ ਮੌਕੇ ਮਿਲਣੇ ਚਾਹੀਦੇ ਹਨ। ਇਸ ਸਬੰਧ ਵਿਚ ਨੌਜਵਾਨਾਂ ਲਈ ਕਰੈਸ਼ ਕੋਰਸ ਵੀ ਕਰਵਾਏ ਗਏ ਹਨ, ਸਟਾਰਟਅੱਪ ਪੰਜਾਬ ਰਾਹੀਂ ਬੱਚਿਆਂ ਨੂੰ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਹਰ ਨੌਜਵਾਨ ਦੀ ਆਪਣੀ ਕਲਾ ਹੁੰਦੀ ਹੈ, ਜਿਸ ਨੂੰ ਮਜ਼ਬੂਤ ਹਿੰਮਤ ਅਤੇ ਮਜ਼ਬੂਤ ਦ੍ਰਿੜ ਇਰਾਦੇ ਨਾਲ ਨਿਖਾਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ
6 ਸ਼੍ਰੇਣੀਆਂ ਵਿਚ ਨੌਜਵਾਨਾਂ ਨੇ ਸਾਂਝੇ ਕੀਤੇ ਆਪਣੇ ਵਿਚਾਰ
ਫਿਊਚਰ ਟੌਇਕੋਨ ਦੇ ਗ੍ਰੈਂਡ ਫਿਨੈਲੇ ਵਿਚ 6 ਸ਼੍ਰੇਣੀਆਂ, ਜਿਸ ਵਿਚ ਓਪਨ ਕੈਟਾਗਰੀ, ਵਿਦਿਆਰਥੀ, ਪੀ. ਡਬਲਯੂਡੀ, ਯੰਗਮੈਨ, ਹੋਸਪੀਟੈਲਿਟੀ ਐਂਡ ਵੂਮਨ ਕੈਟਾਗਿਰੀ ਦੇ ਨੌਜਵਾਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਹਰੇਕ ਸ਼੍ਰੇਣੀ ਦੇ ਜੇਤੂਆਂ ਨੂੰ ਜੱਜਾਂ ਵਲੋਂ 50 ਹਜ਼ਾਰ ਰੁਪਏ, ਦੂਜਾ ਇਨਾਮ 20 ਹਜ਼ਾਰ ਰੁਪਏ ਅਤੇ ਤੀਜਾ ਇਨਾਮ 10 ਹਜ਼ਾਰ ਰੁਪਏ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਪਿੰਗਲਵਾੜੀ ਦੇ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਮਹਿਮਾਨਾਂ ਦਾ ਸਵਾਗਤ ਜੀ. ਐੱਨ. ਡੀ. ਯੂ ਦੇ ਉਪ ਕੁਲਪਤੀ ਕਰਮਜੀਤ ਸਿੰਘ ਨੇ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ
ਕਿਹੜੇ-ਕਿਹੜੇ ਪਤਵੰਤੇ ਸਨ ਮੌਜੂਦ
ਗ੍ਰੈਂਡ ਫਿਨੈਲੇ ਸਮਾਰੋਹ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ, ਵਿਧਾਇਕ ਡਾ. ਅਜੇ ਗੁਪਤਾ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਜਸਬੀਰ ਸਿੰਘ ਸੰਧੂ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਅਤੇ ਹੋਰ ਬਹੁਤ ਸਾਰੇ ਪਤਵੰਤੇ ਮੌਜੂਦ ਸਨ।
ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8