ਮਜੀਠਾ ਰੋਡ ’ਤੇ ਬੇਕਾਬੂ ਕਾਰ ਦਾ ਕਹਿਰ : ਪਹਿਲਾਂ ਮਹਿਲਾ ਨੂੰ ਉਡਾਇਆ, ਫਿਰ ਖੜ੍ਹੀਆਂ ਕਾਰਾਂ ਦੇ ਪਰਖੱਚੇ ਉਡਾਏ
Monday, Jan 19, 2026 - 01:50 PM (IST)
ਅੰਮ੍ਰਿਤਸਰ (ਜਸ਼ਨ) : ਮਜੀਠਾ ਰੋਡ ’ਤੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇਕ ਬੇਕਾਬੂ ਅਤੇ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਪੈਦਲ ਜਾ ਰਹੀ ਇਕ ਮਹਿਲਾ ਨੂੰ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਫਿਰ ਸੜਕ ਕਿਨਾਰੇ ਖੜ੍ਹੀਆਂ ਦੋ ਕਾਰਾਂ ਵਿਚ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਦੀ ਆਵਾਜ਼ ਇੰਨੀ ਜ਼ੋਰਦਾਰ ਸੀ ਕਿ ਸਥਾਨਕ ਲੋਕ ਅਤੇ ਦੁਕਾਨਦਾਰ ਘਬਰਾ ਕੇ ਬਾਹਰ ਆ ਗਏ। ਹਾਦਸੇ ਦੌਰਾਨ ਕਾਰਾਂ ਦੇ ਏਅਰਬੈਗ ਵੀ ਖੁੱਲ੍ਹ ਗਏ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਾਰ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਾਰੇ ਘਟਨਾਕ੍ਰਮ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ
ਹਾਦਸੇ ਦਾ ਸ਼ਿਕਾਰ ਹੋਈ ਕਾਰ ਦੇ ਮਾਲਕ ਰਾਜੇਸ਼ ਕੁਮਾਰ ਸ਼ਰਮਾ (ਨਿਵਾਸੀ ਗ੍ਰੀਨ ਫੀਲਡ) ਨੇ ਦੱਸਿਆ ਕਿ ਉਹ ਆਪਣੀ ਗੱਡੀ ਲੈ ਕੇ ਘਰੋਂ ਨਿਕਲੇ ਹੀ ਸਨ ਕਿ ਟ੍ਰੈਫਿਕ ਕਾਰਨ ਉਨ੍ਹਾਂ ਨੇ ਕਾਰ ਸੜਕ ਕਿਨਾਰੇ ਰੋਕ ਲਈ। ਇਸੇ ਦੌਰਾਨ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਰਾਜੇਸ਼ ਦੀ ਕਾਰ ਅੱਗੇ ਖੜ੍ਹੀ ਇਕ ਹੋਰ ਕਾਰ ਨਾਲ ਜਾ ਟਕਰਾਈ, ਜਿਸ ਕਾਰਨ ਦੋਵਾਂ ਗੱਡੀਆਂ ਦਾ ਭਾਰੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ-ਅੱਜ ਪੰਜਾਬ 'ਚ ਲੱਗੇਗਾ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ
ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੇਕਾਬੂ ਕਾਰ ਨੇ ਇਸ ਟੱਕਰ ਤੋਂ ਮਹਿਜ਼ ਕੁਝ ਕਦਮ ਪਹਿਲਾਂ ਸੜਕ ਪਾਰ ਕਰ ਰਹੀ ਇੱਕ ਮਹਿਲਾ ਨੂੰ ਆਪਣੀ ਲਪੇਟ ਵਿਚ ਲਿਆ ਸੀ। ਮਹਿਲਾ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਇਕ ਹੋਰ ਕਾਰ ਮਾਲਕ ਤਰੁਣ ਨੇ ਦੱਸਿਆ ਕਿ ਉਸ ਨੇ ਮਹਿਜ਼ ਦੋ ਮਹੀਨੇ ਪਹਿਲਾਂ ਹੀ ਨਵੀਂ ਕਾਰ ਖਰੀਦੀ ਸੀ, ਜੋ ਚਾਲਕ ਦੀ ਲਾਪ੍ਰਵਾਹੀ ਕਾਰਨ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ।
ਇਹ ਵੀ ਪੜ੍ਹੋ- ਸ਼ਿਫਟਾਂ ਦੇ ਹਿਸਾਬ ਨਾਲ ਖੁੱਲ੍ਹਣਗੇ ਸਕੂਲ, ਚੰਡੀਗੜ੍ਹ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ
ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਿਹਾਇਸ਼ੀ ਇਲਾਕਿਆਂ ਅਤੇ ਮੁੱਖ ਸੜਕਾਂ 'ਤੇ ਤੇਜ਼ ਰਫ਼ਤਾਰ ਵਾਹਨਾਂ ਨੂੰ ਨੱਥ ਪਾਈ ਜਾਵੇ ਤਾਂ ਜੋ ਅਜਿਹੇ ਜਾਨਲੇਵਾ ਹਾਦਸੇ ਨਾ ਵਾਪਰਨ। ਪੁਲਿਸ ਅਧਿਕਾਰੀਆਂ ਅਨੁਸਾਰ ਬੇਕਾਬੂ ਕਾਰ ਦਾ ਚਾਲਕ ਵੀ ਜ਼ਖ਼ਮੀ ਹੋਇਆ ਹੈ, ਜੋ ਹਸਪਤਾਲ ਵਿੱਚ ਜ਼ੇਰੇ-ਇਲਾਜ ਹੈ। ਪੁਲਸ ਨੇ ਕਿਹਾ ਕਿ ਦੋਸ਼ੀ ਚਾਲਕ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
