ਆਕਸਫੋਰਡ ਯੂਨੀਵਰਸਿਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਦੇ ਪ੍ਰਚਾਰ ’ਚ ਅਹਿਮ ਯੋਗਦਾਨ ਪਾਵੇਗੀ : ਗਿ. ਰਘਬੀਰ ਸਿੰਘ

Sunday, Aug 25, 2024 - 09:03 AM (IST)

ਆਕਸਫੋਰਡ ਯੂਨੀਵਰਸਿਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਦੇ ਪ੍ਰਚਾਰ ’ਚ ਅਹਿਮ ਯੋਗਦਾਨ ਪਾਵੇਗੀ : ਗਿ. ਰਘਬੀਰ ਸਿੰਘ

ਅੰਮ੍ਰਿਤਸਰ (ਸਰਬਜੀਤ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਸ਼ਵ ਪ੍ਰਸਿੱਧ ਆਕਸਫੋਰਡ ਯੂਨੀਵਰਸਿਟੀ ਵੱਲੋਂ ਪੰਜਾਬ ਅਤੇ ਸਿੱਖਾਂ ਨਾਲ ਸਬੰਧਤ ਵਿਸ਼ਿਆਂ ’ਤੇ ਅਧਿਐਨ ਲਈ ਗੁਰੂ ਨਾਨਕ ਜੂਨੀਅਰ ਰਿਸਰਚ ਫੈਲੋਸ਼ਿਪ ਦੀ ਸਥਾਪਨਾ ਦੇ ਐਲਾਨ ਲਈ ਇੰਗਲੈਂਡ ਦੇ ਸਮੁੱਚੇ ਸਿੱਖਾਂ ਨੂੰ ਵਧਾਈ ਦਿੱਤੀ ਹੈ।

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਵਿਸ਼ਵ-ਵਿਆਪੀ ਸਿੱਖ ਕੌਮ ਲਈ ਇਹ ਮਾਣਮੱਤਾ ਪਲ ਹੈ ਕਿ ਵਿਸ਼ਵ ਪ੍ਰਸਿੱਧ ਆਕਸਫੋਰਡ ਯੂਨੀਵਰਸਿਟੀ ਵੱਲੋਂ ਵੂਲਫਸਨ ਕਾਲਜ ਵਿਖੇ ਸਿੱਖ ਧਰਮ ਅਤੇ ਪੰਜਾਬ ਨਾਲ ਸਬੰਧਿਤ ਵਿਸ਼ਿਆਂ ਦੇ ਅਧਿਐਨ ਦੀ ਲੋੜ ਨੂੰ ਮਾਨਤਾ ਦਿੰਦਿਆਂ ਗੁਰੂ ਨਾਨਕ ਜੂਨੀਅਰ ਰਿਸਰਚ ਫੈਲੋਸ਼ਿਪ ਸ਼ੁਰੂ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਜਿੱਥੇ ਇਸ ਫੈਲੋਸ਼ਿਪ ਲਈ ਸਿੱਖ ਕੌਮ ਵਲੋਂ ਆਕਸਫੋਰਡ ਯੂਨੀਵਰਸਿਟੀ ਦਾ ਧੰਨਵਾਦ ਕੀਤਾ, ਉੱਥੇ ਹੀ ਇੰਗਲੈਂਡ ਦੀ ਸਿੱਖ ਸੰਗਤ, ਸ੍ਰੀ ਗੁਰੂ ਸਿੰਘ ਸਭਾ ਸਾਊਥਹਾਲ ਅਤੇ ਹੋਰ ਸਿੱਖ ਸੰਸਥਾਵਾਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੇ ਇਸ ਇਤਿਹਾਸਕ ਕਾਰਜ ਦੀ ਸਥਾਪਨਾ ਲਈ ਵਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਕਸਫੋਰਡ ਯੂਨੀਵਰਸਿਟੀ ਦੀ ਗੁਰੂ ਨਾਨਕ ਜੂਨੀਅਰ ਰਿਸਰਚ ਫੈਲੋਸ਼ਿਪ ਅਕਾਦਮਿਕ ਖੇਤਰ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ-ਕਲਿਆਣਕਾਰੀ ਫਲਸਫੇ ਅਤੇ ਸਿੱਖਿਆਵਾਂ ਦਾ ਵਿਸ਼ਵ ਭਰ ਅੰਦਰ ਪ੍ਰਚਾਰ-ਪ੍ਰਸਾਰ ਕਰਨ ਵਿਚ ਅਹਿਮ ਯੋਗਦਾਨ ਪਾਵੇਗੀ।

 


author

Harinder Kaur

Content Editor

Related News