ਝੋਨੇ ਅਤੇ ਬਾਸਮਤੀ ਦੀਆਂ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਦੀ ਕਾਸ਼ਤ ਨਾਂ ਕੀਤੀ ਜਾਵੇ :ਮੁੱਖ ਖੇਤੀਬਾੜੀ ਅਫ਼ਸਰ

Saturday, Mar 22, 2025 - 06:29 PM (IST)

ਝੋਨੇ ਅਤੇ ਬਾਸਮਤੀ ਦੀਆਂ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਦੀ ਕਾਸ਼ਤ ਨਾਂ ਕੀਤੀ ਜਾਵੇ :ਮੁੱਖ ਖੇਤੀਬਾੜੀ ਅਫ਼ਸਰ

ਗੁਰਦਾਸਪੁਰ (ਹਰਮਨ)- ਕਿਸਾਨਾਂ ਨੂੰ ਤਕਨੀਕੀ ਤੌਰ 'ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਦੀਆਂ ਖੇਤੀ ਅਤੇ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ 10 ਬਲਾਕਾਂ ਦੇ ਸਮੂਹ ਸਰਕਲਾਂ ਵਿਚ ਪ੍ਰਤੀ ਸਰਕਲ ਇਕ ਪਿੰਡ ਵਿੱਚ ਕਿਸਾਨਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਤਾਂ ਕਿ ਜ਼ਿਲ੍ਹਾ ਗੁਰਦਾਸਪੁਰ ਅੰਦਰ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਸਿਫਾਰਸ਼ ਕੀਤੀਆਂ ਨਵੀਨਤਮ ਖੇਤੀ ਤਕਨੀਕਾਂ ਨੂੰ ਕਿਸਾਨਾਂ ਤਕ ਪਹੁੰਚਾਇਆ ਜਾ ਸਕੇ ।

ਉਨਾਂ ਦੱਸਿਆ ਕਿ ਮੀਟਿੰਗਾਂ ਵਿੱਚ ਕਿਸਾਨਾਂ ਨੂੰ ਝੋਨੇ ਦੀਆਂ ਪ੍ਰਮਾਣਤ ਕਿਸਮਾਂ ਦੀ ਹੀ ਬਿਜਾਈ ਕਰਨ ,ਕਣਕ ਦਾ ਬੀਜ ਖੁਦ ਤਿਆਰ ਕਰਨ,ਕਣਕ ਅਤੇ ਹੋਰਨਾਂ ਫਸਲਾਂ ਵਿਚ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ, ਜੈਵਿਕ ਖੇਤੀ,ਸਵੈ ਮੰਡੀਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਕਿਸਾਨ ਆਪਣੀਆਂ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਖੇਤੀ ਮਾਹਿਰ ਖੇਤਾਂ ਵਿਚ ਪਹੁੰਚ ਕੇ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕਰਦੇ ਹਨ ਤਾਂ ਜੋਂ ਕਿਸਾਨਾਂ ਦੀ ਖੇਤੀ ਸਮਗਰੀ ਵਿਕਰੇਤਾਵਾਂ ਤੇ ਨਿਰਭਰਤਾ ਘਟਾਈ ਜਾ ਸਕੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਪੀ ਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਲੈਂਡ ਸੀਡਿੰਗ ਅਤੇ ਈ ਕੇ ਵਾਈ ਸੀ ਬਾਰੇ ਆ ਰਹੀਆਂ ਮੁਸ਼ਕਲਾਂ ਦਾ ਹੱਲ ਵੀ ਕੀਤਾ ਜਾਂਦਾ ਹੈ ।

ਇਹ ਵੀ ਪੜ੍ਹੋ- Punjab: 6 ਦਿਨਾਂ ਤੋਂ ਖੂੰਖਾਰ ਜਾਨਵਰ ਦੀ ਦਹਿਸ਼ਤ, 2 ਦਰਜਨ ਬੱਕਰੀਆਂ ਨੂੰ ਉਤਾਰਿਆ ਮੌਤ ਦੇ ਘਾਟ, ਕਈ ਲੋਕ ਵੀ ਜ਼ਖ਼ਮੀ

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਪੂਰੇ ਜਿਲ੍ਹੇ ਅੰਦਰ 34 ਪਿੰਡਾਂ ਵਿਚ ਕਿਸਾਨਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਜਿਸ ਵਿਚ ਸਮੂਹ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਬਹੁਤ ਹੀ ਉਤਸ਼ਾਹ ਨਾਲ ਸ਼ਾਮਿਲ ਹੋ ਕੇ ਕਿਸਾਨਾਂ ਨੁੰ ਮੌਸਮ ਦੇ ਬਦਲ ਰਹੇ ਮਜਾਜ ਨੂੰ ਮੁੱਖ ਰੱਖਦਿਆਂ ਫ਼ਸਲਾਂ ਦੀ ਦੇਖ ਰੇਖ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਉਂਦੇ ਸਾਉਣੀ ਸੀਜ਼ਨ ਦੌਰਾਨ ਝੋਨੇ ਦੀਆਂ ਸਿਰਫ ਪ੍ਰਮਾਣਿਤ ਕਿਸਮਾਂ ਦੀ ਹੀ ਕਾਸ਼ਤ ਕਰਨੀ ਚਾਹੀਦੀ ਅਤੇ ਪੀ ਆਰ 126 ਕਿਸਮ ਦੀ ਲਵਾਈ ਕਿਸੇ ਵੀ ਹਾਲਤ ਵਿੱਚ15 ਜੁਲਾਈ ਤੋਂ ਬਾਅਦ ਲਵਾਈ ਨਹੀਂ ਕਰਨੀ ਚਾਹੀਦੀ। 

PunjabKesari

ਉਨ੍ਹਾਂ ਕਿਹਾ ਕਿ 15 ਜੁਲਾਈ ਤੋਂ ਬਾਅਦ ਪੀ ਆਰ 126 ਕਿਸਮ ਲਵਾਈ ਕਰਨ ਨਾਲ ਦਾਣਿਆਂ ਵਿਚ ਨਮੀਂ ਅਤੇ ਟੋਟਾ ਵਧਦਾ ਹੈ।ਕਣਕ ਜਾਂ ਸਰੋਂ ਦੀ ਫ਼ਸਲ ਉੱਪਰ ਕਿਸੇ ਕੀਟਨਾਸ਼ਕ ਦੇ ਛਿੜਕਾਅ ਦੀ ਜਰੂਰਤ ਨਹੀਂ ਹੈ ਅਤੇ ਜੇਕਰ ਜ਼ਰੂਰਤ ਹੋਵੇ ਤਾਂ ਹੀ ਛਿੜਕਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇਹ ਵਿਸ਼ੇਸ਼ ਯੋਜਨਾਬੰਧੀ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਰਵਾਇਤੀ ਖੇਤੀ ਤੋਂ ਹਟਾ ਕੇ ਤਕਨੀਕੀ ਖੇਤੀ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਤਹਿਤ ਮੱਕੀ ਹੇਠ ਰਕਬਾ ਵਧਾਉਣ , ਮਿੱਟੀ ਪਰਖ ਰੀਪਰਤ ਅਧਾਰਤ ਖਾਦਾਂ ਦੀ ਵਰਤੋਂ,ਜ਼ਮੀਨ ਹੇਠਲਾ ਪਾਣੀ ਬਚਾਉਣ, ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਨ, ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ, ਫਸਲਾਂ ਦੀ ਰਹਿੰਦ ਖੂੰਦ ਦਾ ਅੱਗ ਲਗਾਏ ਬਗੈਰ ਨਿਪਟਾਰਾ ਕਰਨ ਅਤੇ ਚੰਗੇ ਲਾਭ ਵਾਲੀਆਂ ਫਸਲਾਂ ਦੀ ਕਾਸ਼ਤ ਕਰਵਾਉਣ ਲਈ ਖੇਤੀਬਾੜੀ ਵਿਭਾਗ ਕਿਸਾਨਾਂ ਨੁੰ ਪ੍ਰੇਰਿਤ ਕਰਨ ਲਈ ਕੰਮ ਕਰ ਰਿਹਾ ਹੈ। 

ਇਹ ਵੀ ਪੜ੍ਹੋ- ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਉਨ੍ਹਾਂ ਕਿਹਾ ਕਿ ਪੂਰਨ ਆਸ ਹੈ ਕਿ ਵਿਭਾਗ ਦੇ ਇਹਨਾਂ ਸਾਰਥਿਕ ਯਤਨਾਂ ਦਾ ਕਿਸਾਨਾਂ ਨੂੰ ਭਰਪੂਰ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੁਦ ਵੀ ਆਪਣੀ ਫਸਲ ਦਾ ਨਿਰੰਤਰ ਨਰੀਖਣ ਕਰਦੇ ਰਹਿਣ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਜ਼ਰ ਆਉਂਦੀ ਹੈ ਤਾਂ ਤੁਰੰਤ ਖੇਤੀਬਾੜੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ।

ਇਹ ਵੀ ਪੜ੍ਹੋ- ਤਿੰਨ ਬੱਚਿਆਂ ਦੇ ਪਿਓ ਸਿਰ 'ਤੇ ਚੜੀ ਆਸ਼ਕੀ, ਪਤਨੀ ਨੇ ਰੰਗੇ ਹੱਥੀਂ ਫੜਿਆ ਤੇ ਫਿਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News