ਝੋਨੇ ਦੀ ਆਮਦ 5 ਲੱਖ ਮੀਟ੍ਰਿਕ ਟਨ ਤੋਂ ਟੱਪੀ, ਕਿਸਾਨਾਂ ਨੂੰ 965 ਕਰੋੜ ਰੁਪਏ ਦੀ ਕੀਤੀ ਅਦਾਇਗੀ
Sunday, Nov 03, 2024 - 05:50 PM (IST)
ਬਟਾਲਾ (ਸਾਹਿਲ, ਯੋਗੀ, ਅਸ਼ਵਨੀ)-ਜ਼ਿਲੇ ਦੀਆਂ ਮੰਡੀਆਂ ’ਚ ਬੀਤੀ ਸ਼ਾਮ 2 ਨਵੰਬਰ ਤੱਕ 505260 ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ’ਚੋਂ 482219 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ’ਚ ਝੋਨੇ ਦੀ ਫਸਲ ਦੀ ਖ੍ਰੀਦ, ਚੁਕਾਈ ਤੇ ਅਦਾਇਗੀ ਨਿਰਵਿਘਨ ਜਾਰੀ ਹੈ, ਕਿਸਾਨਾਂ ਨੂੰ 965 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ 67 ਫੀਸਦ ਫਸਲ ਦੀ ਚੁਕਾਈ ਮੰਡੀਆਂ ’ਚੋਂ ਹੋ ਗਈ ਹੈ।
ਇਹ ਵੀ ਪੜ੍ਹੋ- ਹਰੀਕੇ ਪੱਤਣ 'ਚ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਮੁੰਡੇ ਨਾਲ ਦਰਿੰਦਗੀ, ਮਾਮਲਾ ਕਰੇਗਾ ਹੈਰਾਨ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 183615 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 125179 ਮੀਟ੍ਰਿਕ ਟਨ, ਪਨਸਪ ਵਲੋਂ 114084 ਮੀਟ੍ਰਿਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 56028 ਐੱਫ. ਸੀ. ਆਈ. ਵਲੋਂ 3270 ਅਤੇ ਪ੍ਰਾਈਵੇਟ ਖ੍ਰੀਦ 43 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਉਨਾਂ ਨੂੰ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8