ਝੋਨੇ ਦੀ ਵਾਢੀ ਦਾ ਸਮਾਂ ਨਿਧਾਰਿਤ, ਨਿਯਮ ਤੋੜਨ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ

Monday, Oct 13, 2025 - 05:21 PM (IST)

ਝੋਨੇ ਦੀ ਵਾਢੀ ਦਾ ਸਮਾਂ ਨਿਧਾਰਿਤ, ਨਿਯਮ ਤੋੜਨ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ

ਗੁਰਦਾਸਪੁਰ (ਹਰਮਨ)–ਮੰਡੀਆਂ ’ਚ ਆ ਰਹੇ ਗਿੱਲੇ ਝੋਨੇ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦਿਆਂ ਅੱਜ ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਕੰਬਾਈਨ ਮਸ਼ੀਨ ਨਾਲ ਸਿਰਫ਼ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ। ਪ੍ਰਸ਼ਾਸਨ ਵੱਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਕਿਸਾਨ ਨਿਰਧਾਰਿਤ ਸਮੇਂ ਤੋਂ ਇਲਾਵਾ ਰਾਤ ਦੇ ਸਮੇਂ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਦਾ ਪਾਇਆ ਗਿਆ ਤਾਂ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜ਼ਿਲੇ ਦੇ ਕਿਸਾਨਾਂ ਅਤੇ ਕੰਬਾਈਨ ਆਪ੍ਰੇਟਰਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਝੋਨੇ ਦੀ ਕਟਾਈ ਸਿਰਫ਼ ਤਹਿ ਸਮੇਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ।

ਇਹ ਵੀ ਪੜ੍ਹੋ-ਦੀਵਾਲੀ ਤੋਂ ਪਹਿਲਾਂ CM ਮਾਨ ਦਾ ਵੱਡਾ ਤੋਹਫਾ, ਮੁਆਵਜ਼ਾ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ

ਉਨ੍ਹਾਂ ਕਿਹਾ ਕਿ ਜਦੋਂ ਧਾਨ ਦੀ ਫ਼ਸਲ ਪੂਰੀ ਤਰ੍ਹਾਂ ਪੱਕੀ ਹੋਵੇ ਅਤੇ ਉਸ ਸਮੇਂ ਕਟਾਈ ਕੀਤੀ ਜਾਵੇ, ਤਾਂ ਧਾਨ ਵਿੱਚ ਨਮੀ ਦੀ ਮਾਤਰਾ ਸੰਤੁਲਿਤ ਰਹਿੰਦੀ ਹੈ, ਜਿਸ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਦਾ ਪੂਰਾ ਮੁੱਲ ਮਿਲ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਇਸ ਸਾਲ ਝੋਨੇ ਦੀ ਫ਼ਸਲ ਦਾ ਨਿਊਨਤਮ ਸਮਰਥਨ ਮੁੱਲ 2389 ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਹੈ। ਇਸ ਲਈ ਜੇਕਰ ਕਿਸਾਨ ਸੁੱਕਾ ਧਾਨ ਮੰਡੀ ’ਚ ਲਿਆਉਂਦੇ ਹਨ, ਤਾਂ ਉਨ੍ਹਾਂ ਨੂੰ ਆਪਣੀ ਫ਼ਸਲ ਦਾ ਪੂਰਾ ਮੁੱਲ ਪ੍ਰਾਪਤ ਹੋਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲਾ ਖੇਤੀਬਾੜੀ ਅਧਿਕਾਰੀ ਨੂੰ ਹੁਕਮ ਦਿੱਤਾ ਕਿ ਪਿੰਡਾਂ ’ਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਸੁੱਕੀ ਫ਼ਸਲ ਹੀ ਮੰਡੀ ’ਚ ਲਿਆਉਣ ਲਈ ਪ੍ਰੇਰਿਤ ਕੀਤਾ ਜਾਵੇ।

ਇਹ ਵੀ ਪੜ੍ਹੋ-ਪੰਜਾਬ ਦਾ ਮੌਸਮ ਲੈ ਰਿਹਾ ਕਰਵਟ, ਪੜ੍ਹੋ ਵਿਭਾਗ ਦੀ ਨਵੀਂ ਅਪਡੇਟ

ਉਨ੍ਹਾਂ ਕੰਬਾਈਨ ਆਪ੍ਰੇਟਰਾਂ ਨੂੰ ਵੀ ਕਿਹਾ ਕਿ ਝੋਨੇ ਦੀ ਕਟਾਈ ਸਿਰਫ਼ ਨਿਰਧਾਰਤ ਸਮੇਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਰਨ, ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੱਕੀ ਹੋਈ ਫ਼ਸਲ ਦੀ ਕਟਾਈ ਸਿਰਫ਼ ਦਿਨ ਦੇ ਸਮੇਂ ਹੀ ਕਰਵਾਉਣ, ਤਾਂ ਜੋ ਫ਼ਸਲ ਦੀ ਗੁਣਵੱਤਾ ਬਣੀ ਰਹੇ ਅਤੇ ਵਾਤਾਵਰਣ ਉੱਤੇ ਵੀ ਕੋਈ ਨਕਾਰਾਤਮਕ ਅਸਰ ਨਾ ਪਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News