ਤਿੱਖੀ ਧੁੱਪ ਕਾਰਨ ਤੇਜ਼ ਹੋਇਆ ਝੋਨੇ ਦੀ ਕਟਾਈ ਦਾ ਕੰਮ, ਮੰਡੀਆਂ ’ਚ ਪਹੁੰਚ ਚੁੱਕਾ 62 ਹਜ਼ਾਰ ਮੀਟ੍ਰਿਕ ਝੋਨਾ

Monday, Oct 13, 2025 - 04:07 PM (IST)

ਤਿੱਖੀ ਧੁੱਪ ਕਾਰਨ ਤੇਜ਼ ਹੋਇਆ ਝੋਨੇ ਦੀ ਕਟਾਈ ਦਾ ਕੰਮ, ਮੰਡੀਆਂ ’ਚ ਪਹੁੰਚ ਚੁੱਕਾ 62 ਹਜ਼ਾਰ ਮੀਟ੍ਰਿਕ ਝੋਨਾ

ਗੁਰਦਾਸਪੁਰ (ਹਰਮਨ)-ਇਸ ਹਫਤੇ ਤੇਜ਼ ਬਾਰਿਸ਼ ਕਾਰਨ ਝੋਨੇ ਦੀ ਕਟਾਈ ਦਾ ਕੰਮ ਕੁਝ ਦਿਨ ਰੁਕਣ ਦੇ ਬਾਅਦ ਹੁਣ ਜਦੋਂ ਮੁੜ ਤਿੱਖੀ ਧੁੱਪ ਲੱਗ ਰਹੀ ਹੈ ਤਾਂ ਜ਼ਿਲ੍ਹੇ ਅੰਦਰ ਝੋਨੇ ਦੀ ਕਟਾਈ ਦਾ ਕੰਮ ਵੀ ਤੇਜ਼ ਹੋ ਗਿਆ ਹੈ। ਗੁਰਦਾਸਪੁਰ ਜ਼ਿਲੇ ਦੀਆਂ ਮੰਡੀਆਂ ’ਚ ਬੀਤੀ ਸ਼ਾਮ ਤੱਕ 62061 ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੱਕੀ ਹੈ, ਜਿਸ ’ਚੋਂ 55558 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਅਤੇ ਅਦਾਇਗੀ ਨੂੰ ਨਿਸ਼ਚਿਤ ਸਮੇਂ ਅੰਦਰ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ ਦਾ ਮੌਸਮ ਲੈ ਰਿਹਾ ਕਰਵਟ, ਪੜ੍ਹੋ ਵਿਭਾਗ ਦੀ ਨਵੀਂ ਅਪਡੇਟ

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫਸਲ ਦੀ ਰਹਿੰਦ ਖੂੰਹਦ ਨੂੰ ਖੇਤ ’ਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।

ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ CM ਮਾਨ ਦਾ ਵੱਡਾ ਤੋਹਫਾ, ਮੁਆਵਜ਼ਾ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ ’ਤੇ ਹੀ ਕੀਤੀ ਜਾਵੇ ਅਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ’ਚ ਵੇਚਣ ਲਈ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਖ਼ਰੀਦ ਵੇਲੇ ਝੋਨੇ ’ਚ ਨਮੀਂ ਦੀ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਫ਼ਸਲ ਵਿਚ 17 ਫ਼ੀਸਦੀ ਤੋਂ ਵੱਧ ਦੀ ਨਮੀਂ ਪਾਈ ਜਾਂਦੀ ਹੈ ਤਾਂ ਉਸ ਦੀ ਜਿਣਸ ਦੀ ਖ਼ਰੀਦ ਨਹੀਂ ਹੋ ਪਾਉਂਦੀ, ਜਿਸ ਕਾਰਨ ਕਿਸਾਨਾਂ ਨੂੰ ਮੰਡੀ ’ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪੱਕਣ ’ਤੇ ਹੀ ਵਢਾਈ ਜਾਵੇ ਤਾਂ ਉਸ ’ਚ ਨਮੀਂ ਦੀ ਮਾਤਰਾ ਸਹੀ ਹੁੰਦੀ ਹੈ।

ਇਹ ਵੀ ਪੜ੍ਹੋ-ਬਟਾਲਾ 'ਚ ਅੰਨ੍ਹੇਵਾਹ ਫਾਇਰਿੰਗ ਕਰ ਮਾਰ'ਤੇ 2 ਬੰਦੇ, ਗੈਂਗਸਟਰ ਬੋਲਿਆ- ਵਾਰੀ ਸਭ ਦੀ ਆਉਗੀ

ਡਿਪਟੀ ਕਮਿਸ਼ਨਰ ਨੇ ਸਾਰੇ ਕੰਬਾਈਨ ਆਪ੍ਰੇਟਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਝੋਨੇ ਦੀ ਕਟਾਈ ਕਰਨ ਤਾਂ ਜੋ ਝੋਨੇ ਦੀ ਫਸਲ ਵਿੱਚ ਨਮੀਂ ਦੀ ਮਾਤਰਾ ਵੱਧ ਨਾ ਆ ਸਕੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਵਲ ਦਿਨ ਵੇਲੇ ਹੀ ਆਪਣੀ ਝੋਨੇ ਦੀ ਪੱਕੀ ਹੋਈ ਫ਼ਸਲ ਦੀ ਕਟਾਈ ਕਰਵਾਉਣ। ਦੱਸਣਯੋਗ ਹੈ ਕਿ ਪਨਗ੍ਰੇਨ ਵੱਲੋਂ 16689 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 21009 ਮੀਟ੍ਰਿਕ ਟਨ, ਪਨਸਪ ਵੱਲੋਂ 10289 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 7563 ਅਤੇ ਪ੍ਰਾਈਵੇਟ ਖਰੀਦ 08 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News