ਅੰਮ੍ਰਿਤਸਰ ਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ 6 ਲੱਖ ਮੀਟ੍ਰਿਕ ਟਨ ਅੰਕੜਾ ਪਾਰ

11/02/2023 3:04:08 PM

ਅੰਮ੍ਰਿਤਸਰ (ਦਲਜੀਤ)- ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਕੱਲ੍ਹ ਤੱਕ 633368 ਮੀਟ੍ਰਿਕਕ ਟਨ ਹੋ ਚੁੱਕੀ ਹੈ ਅਤੇ ਅਜੇ ਵੀ ਮੰਡੀਆਂ ਵਿਚ ਝੋਨੇ ਦੀ ਆਮਦ ਪੂਰੇ ਜ਼ੋਰਾਂ ’ਤੇ ਹੈ, ਜਿਸ ਨੂੰ ਦੇਖਦੇ ਹੋਏ ਅੰਦਾਜ਼ਾ ਲਗਾਇਆ ਜਾ ਸਕਦਾ ਹੈ, ਝੋਨੇ ਦੀ ਆਮਦ 8 ਲੱਖ ਤੋਂ ਵੱਧ ਦਾ ਅੰਕੜਾ ਪਾਰ ਕਰੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਘਨਿਸ਼ਾਮ ਥੋਰੀ ਨੇ ਜੰਡਿਆਲਾ ਗੁਰੂ ਅਨਾਜ ਮੰਡੀ ਦਾ ਦੌਰਾ ਕਰਨ ਮੌਕੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਕੀਤਾ। ਉਨ੍ਹਾਂ ਖਰੀਦ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕਰਦੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਅਗਾਊਂ ਕੀਤੇ ਗਏ ਪ੍ਰਬੰਧਾਂ ਕਾਰਨ ਖ਼ਰੀਦ ਕੇਂਦਰਾਂ ’ਤੇ ਕੋਈ ਮੁਸ਼ਕਿਲ ਨਹੀਂ ਹੈ। ਉਨ੍ਹਾਂ ਸਾਰੇ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਨੂੰ ਇਕ ਟੀਮ ਵਜੋਂ ਨਿਰੰਤਰ ਖ਼ਰੀਦ ਖ਼ਤਮ ਹੋਣ ਤੱਕ ਕੰਮ ਕਰਦੇ ਰਹਿਣ ਦੀ ਹਦਾਇਤ ਕਰਦੇ ਕਿਹਾ ਕਿ ਪੰਜਾਬ ਵਿਚ ਕਣਕ ਤੇ ਝੋਨੇ ਦੀ ਖ਼ਰੀਦ ਦੇ ਦੋ ਵੱਡੇ ਸੀਜ਼ਨ ਆਉਂਦੇ ਹਨ, ਜਿੰਨਾ ਵਿਚ ਸਮਰੱਥਾ ਤੋਂ ਵੱਧ ਕੰਮ ਕਰਨ ਦੀ ਲੋੜ ਹੁੰਦੀ ਹੈ।

ਇਹ ਵੀ ਪੜ੍ਹੋ- ਇਟਲੀ ਰਹਿੰਦੇ ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਤੋਂ ਇਕ ਹੋਰ ਸ਼ਹਿਰ ਲਈ ਸ਼ੁਰੂ ਹੋਈ ਸਿੱਧੀ ਉਡਾਣ

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਆਏ ਝੋਨੇ ਵਿਚੋਂ 219986 ਮੀਟ੍ਰਿਕ ਟਨ ਝੋਨਾ ਸਰਕਾਰੀ ਖਰੀਦ ਏਜੰਸੀਆਂ ਖਰੀਦ ਚੁੱਕੀਆਂ ਹਨ, ਜਦਕਿ 407099 ਮੀਟ੍ਰਿਕ ਟਨ ਬਾਸਮਤੀ ਵਪਾਰੀਆਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਤਸੱਲੀ ਵਾਲੀ ਗੱਲ ਇਹ ਹੈ ਕਿ ਮੰਡੀਆਂ ਵਿਚ ਝੋਨਾ ਹੋਵੇ ਜਾਂ ਬਾਸਮਤੀ ਦੀ ਖ਼ਰੀਦ ਨਾਲੋ-ਨਾਲ ਹੋ ਰਹੀ ਹੈ, ਜਿਸ ਨਾਲ ਕਿਸਾਨ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ।

ਇਹ ਵੀ ਪੜ੍ਹੋ- ਅਬੋਹਰ ਵਿਖੇ ਗਰਭਵਤੀ ਔਰਤ ਦੀ ਬੱਸ 'ਚ ਹੋਈ ਡਿਲਿਵਰੀ, ਪਰਮਾਤਮਾ ਦੀ ਕਿਰਪਾ ਨਾਲ ਜੱਚਾ-ਬੱਚਾ ਦੋਵੇਂ ਤੰਦਰੁਸਤ

ਡੀ. ਸੀ. ਵੱਲੋਂ ਝੋਨੇ ਅਤੇ ਬਾਸਮਤੀ ਦੀ ਚੁਕਾਈ ਬਾਰੇ ਪੁੱਛੇ ਜਾਣ ’ਤੇ ਜ਼ਿਲ੍ਹਾ ਮੰਡੀ ਅਧਿਕਾਰੀ ਅਮਨਦੀਪ ਸਿੰਘ ਨੇ ਦੱਸਿਆ ਕਿ ਮੰਡੀਆਂ 'ਚੋਂ 578364 ਮੀਟਰਿਕ ਟਨ ਝੋਨੇ ਅਤੇ ਬਾਸਮਤੀ ਦੀ ਚੁਕਾਈ ਕੀਤੀ ਜਾ ਚੁੱਕੀ ਹੈ, ਬਾਕੀ ਵੀ ਨਾਲੋ-ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਅਜੇ ਬਾਸਮਤੀ ਦੀ ਆਮਦ ਵੱਧ ਹੋਣ ਕਾਰਨ ਝੋਨ ਦਾ ਸੀਜਨ ਨਵੰਬਰ ਮਹੀਨਾ ਜਾਰੀ ਰਹਿ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਅਮਨਜੀਤ ਸਿੰਘ, ਜ਼ਿਲ੍ਹਾ ਮੈਨੇਜਰ ਮਾਰਕਫੈਡ ਗੁਰਪ੍ਰੀਤ ਸਿੰਘ ਸੰਧੂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ-  ਲੰਡਨ ’ਚ 19 ਸਾਲਾ ਪੰਜਾਬੀ ਕੁੜੀ ਦਾ ਕਤਲ, ਚਾਕੂ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News