ਗੁਰਦਾਸਪੁਰ ’ਚ 92 ਮੰਡੀਆਂ ’ਚ ਕੀਤੀ ਜਾਵੇਗੀ ਝੋਨੇ ਦੀ ਖਰੀਦ, ਪ੍ਰਸ਼ਾਸਨ ਨੇ ਸਾਰੇ ਪ੍ਰਬੰਧ ਕੀਤੇ ਮੁਕੰਮਲ

Tuesday, Sep 30, 2025 - 01:40 PM (IST)

ਗੁਰਦਾਸਪੁਰ ’ਚ 92 ਮੰਡੀਆਂ ’ਚ ਕੀਤੀ ਜਾਵੇਗੀ ਝੋਨੇ ਦੀ ਖਰੀਦ, ਪ੍ਰਸ਼ਾਸਨ ਨੇ ਸਾਰੇ ਪ੍ਰਬੰਧ ਕੀਤੇ ਮੁਕੰਮਲ

ਗੁਰਦਾਸਪੁਰ (ਹਰਮਨ, ਵਿਨੋਦ)-ਗੁਰਦਾਸਪੁਰ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਕਰ ਲਏ ਗਏ ਹਨ, ਜਿਸ ਤਹਿਤ 92 ਖਰੀਦ ਕੇਂਦਰਾਂ ’ਤੇ ਝੋਨੇ ਦੀ ਖਰੀਦ ਕੀਤੀ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ’ਚ ਸਿਰਫ ਸੁੱਕਾ ਝੋਨਾ ਹੀ ਵੇਚਣ ਲਈ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ’ਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਆਪਣੇ ਝੋਨੇ ਦੀ ਕਟਾਈ ਫਸਲ ਪੂਰੀ ਤਰ੍ਹਾਂ ਪੱਕਣ ’ਤੇ ਹੀ ਕਰਵਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ- ਕੇਂਦਰੀ ਰਾਜ ਮੰਤਰੀ ਅਜੈ ਟਮਟਾ ਪਹੁੰਚੇ ਅੰਮ੍ਰਿਤਸਰ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਝੋਨੇ ਦੀ ਖ਼ਰੀਦ ਲਈ ਕੁੱਲ 92 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਸਾਰੇ ਖ਼ਰੀਦ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਖ਼ਰੀਦ ਏਜੰਸੀਆਂ ਲਈ ਖ਼ਰੀਦ ਟੀਚੇ ਨਿਰਧਾਰਿਤ ਕੀਤੇ ਗਏ ਹਨ, ਜਿਸ ਤਹਿਤ ਖ਼ਰੀਦ ਏਜੰਸੀਆਂ ਪਨਗ੍ਰੇਨ, ਪਨਸਪ, ਮਾਰਕਫੈੱਡ, ਵੇਅਰ ਹਾਊਸ ਅਤੇ ਐੱਫ. ਸੀ. ਆਈ. ਝੋਨੇ ਦੀ ਖ਼ਰੀਦ ਕਰਨਗੀਆਂ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਨੂੰ ਸੀਜ਼ਨ ਦੌਰਾਨ ਬਾਰਦਾਨੇ ਦੀਆਂ ਕੁੱਲ 20606 ਗੱਠਾਂ ਦੀ ਲੋੜ ਹੈ ਅਤੇ ਖ਼ਰੀਦ ਏਜੰਸੀਆਂ ਪਾਸ ਸਾਰੀਆਂ 20903 ਗੱਠਾਂ ਉਪਲੱਬਧ ਹਨ।

ਇਹ ਵੀ ਪੜ੍ਹੋ-  ਸਕੂਲ ਤੋਂ ਪੇਪਰ ਦੇਣ ਮਗਰੋਂ ਘਰ ਆ ਰਹੀਆਂ 3 ਕੁੜੀਆਂ ਸ਼ੱਕੀ ਹਾਲਾਤ ’ਚ ਲਾਪਤਾ, ਪਰਿਵਾਰ ਤੇ ਪੁਲਸ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News